Punjabi
ਲੋਕਾਂ ਦੇ ਦਿਲਾਂ ਉਤੇ ਛਾਇਆ ਸੁਨੰਦਾ ਸ਼ਰਮਾ ਦਾ ਨਵਾਂ ਗਾਣਾ
ਪੰਜਾਬੀ ਗਾਇਕਾ ਅਤੇ ਅਦਾਕਾਰਾ ਸੁਨੰਦਾ ਸ਼ਰਮਾ ਇਸ ਸਮੇਂ ਇੰਟਰਨੈੱਟ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ, ਜਿਸ ਦਾ ਕਾਰਨ ਉਸਦਾ ਤਾਜ਼ਾ ਰਿਲੀਜ਼ ਹੋਇਆ ਗਾਣਾ 'ਦਿਲਬਰ' ਹੈ। ਜੋ ਦਰਸ਼ਕਾਂ ਨੂੰ ਕਾਫੀ ਪਸੰਦ ਆ ਰਿਹਾ ਹੈ। ਗਾਇਕਾ ਸੁਨੰਦਾ ਸ਼ਰਮਾ ਦਾ ਨਵਾਂ ਗਾਣਾ 'ਦਿਲਬਰ' 3 ਦਿਨ ਪਹਿਲਾਂ ਰਿਲੀਜ਼ ਕੀਤਾ ਗਿਆ ਹੈ, ਇਸ ਗੀਤ ਨਾਲ ਗਾਇਕਾ ਨੇ ਆਪਣੀ ਨਵੀਂ ਸ਼ੁਰੂਆਤ ਕੀਤੀ ਹੈ,
Punjabi
ਗਿੱਪੀ ਗਰੇਵਾਲ ਦੇ ਵੱਡੇ ਪੁੱਤਰ ਦੀ ਫਿਲਮ 'ਡੈਡ ਐਂਡ''ਚ ਜ਼ਬਰਦਸਤ ਐਂਟਰੀ
ਪੰਜਾਬੀ ਸਿਨੇਮਾ ਸਟਾਰ ਗਿੱਪੀ ਗਰੇਵਾਲ ਬਤੌਰ ਨਿਰਮਾਤਾ ਲਗਾਤਾਰ ਨਵੇਂ ਬੀਮ ਪੱਥਰ ਕਾਇਮ ਕਰ ਰਹੇ ਹਨ,ਜਿਨ੍ਹਾਂ ਵੱਲੋਂ ਨਿਰਮਿਤ 'Dead End' ਦਾ ਟੀਜ਼ਰ ਜਾਰੀ ਕਰ ਦਿੱਤਾ ਗਿਆ ਹੈ,ਜੋ ਅਗਲੇ ਨਵੇਂ ਵਰ੍ਹੇ 2026 ਦੇ ਮੁੱਢਲੇ ਪੜਾਅ ਦੌਰਾਨ ਸਿਨੇਮਾਘਰਾਂ ਦਾ ਸ਼ਿੰਗਾਰ ਬਣੇਗੀ।
Punjabi
ਦਿਲਜੀਤ ਦੋਸਾਂਝ ਨੇ 'ਬਾਰਡਰ 2' ਫ਼ਿਲਮ ਦਾ ਪੋਸਟਰ ਕੀਤਾ ਜਾਰੀ
ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਬਾਰਡਰ 2’ ਦੀ ਰਿਲੀਜ਼ ਤਾਰੀਕ ਦਾ ਖੁਲਾਸਾ ਹੋ ਗਿਆ ਹੈ। ‘ਬਾਰਡਰ 2’ ਹੁਣ 23 ਜਨਵਰੀ, 2026 ਨੂੰ ਰਿਲੀਜ਼ ਹੋਵੇਗੀ। ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। ਦੱਸ ਦੇਈਏ ਕਿ ਦਿਲਜੀਤ ਇਸ ਫਿਲਮ ਵਿਚ ਸ਼ਹੀਦ ਨਿਰਮਲ ਸਿੰਘ ਸੇਖੋਂ ਦੀ ਭੂਮਿਕਾ ਨਿਭਾ ਰਹੇ ਹਨ, ਜੋਕਿ ਭਾਰਤੀ ਹਵਾਈ ਫੌਜ ਦੇ ਇੱਕ ਬਹਾਦਰ ਪਾਇਲਟ ਸਨ ਤੇ ਉਨ੍ਹਾਂ ਨੂੰ ਪਰਮਵੀਰ ਚੱਕਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।
Punjabi
ਕੈਪਸ ਕੈਫੇ 'ਤੇ ਗੋਲੀਆਂ ਚੱਲਣ ਦੀਆਂ ਤਿੰਨ ਘਟਨਾਵਾਂ ਵਾਪਰਣ ਤੋਂ ਬਾਅਦ ਕਪਿਲ ਸ਼ਰਮਾ ਨੇ ਤੋੜੀ ਚੁੱਪੀ
ਸਰੀ ਵਿੱਚ ਕੈਪਸ ਕੈਫੇ 'ਤੇ ਗੋਲੀਆਂ ਚੱਲਣ ਦੀਆਂ ਤਿੰਨ ਘਟਨਾਵਾਂ ਵਾਪਰਣ ਤੋਂ ਬਾਅਦ ਮਾਮਲੇ ਵਿੱਚ ਪਹਿਲੀ ਵਾਰ ਕਪਿਲ ਸ਼ਰਮਾ ਨੇ ਚੁੱਪੀ ਤੋੜੀ ਹੈ। ਆਪਣੀ ਆ ਰਹੀ ਨਵੀਂ ਫਿਲਮ ਦੇ ਇਕ ਪ੍ਰੋਮਸ਼ਨ ਦੌਰਾਨ ਉਨ੍ਹਾਂ ਤੋਂ ਕੈਪਸ ਕੈਫੇ 'ਤੇ ਚੱਲੀ ਗੋਲੀ ਸੰਬੰਧੀ ਸਵਾਲ ਕੀਤੇ ਗਏ ਤਾਂ ਉਨ੍ਹਾਂ ਆਖਿਆ ਕਿ ਕੈਨੇਡਾ ਤੋਂ ਕੁਝ ਲੋਕਾਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਅਜਿਹੀਆਂ ਘਟਨਾਵਾਂ ਪਹਿਲਾਂ ਵੀ ਵਾਪਰ ਰਹੀਆਂ ਸਨ ਪਰ ਕੈਪਸ ਕੈਫੇ 'ਤੇ ਗੋਲੀ ਚੱਲਣ ਤੋਂ ਬਾਅਦ ਮਾਮਲਾ ਫੈਡਰਲ ਸਰਕਾਰ ਤੱਕ ਪਹੁੰਚ ਗਿਆ। ਉਨ੍ਹਾਂ ਇਸ ਮੌਕੇ ਗੱਲਾਂ-ਗੱਲਾਂ ਵਿੱਚ ਮੁੰਬਈ ਪੁਲਿਸ ਦੀ ਤਾਰੀਫ ਵੀ ਕੀਤੀ।
Punjabi
ਇਟਲੀ ਵਿੱਚ ਹੋਵੇਗਾ ਸਿੱਧੂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ
ਪੰਜਾਬੀ ਸੰਗੀਤ ਦੇ ਖੇਤਰ ਵਿੱਚ ਥੋੜੇ ਸਮੇਂ ਦੌਰਾਨ ਵੱਡੀਆਂ ਮੱਲਾਂ ਮਾਰਨ ਵਾਲੇ ਅਤੇ ਸਨਸਨੀ ਫੈਲਾਉਣ ਵਾਲੇ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਇਕ ਨਵੀਂ ਖ਼ਬਰ ਸਾਹਮਣੇ ਆ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ ਇਟਲੀ ਵਿੱਚ ਮੂਸੇਵਾਲਾ ਦੇ ਹੋਲੋਗ੍ਰਾਮ ਟੂਰ ਦਾ ਆਯੋਜਨ ਕੀਤਾ ਜਾਵੇਗਾ। ਇਸ ਬਾਰੇ ਸਾਰੇ ਪ੍ਰਬੰਧਾਂ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।