Oct 19, 2026 2:25 PM - Connect Newsroom - Jasmine Singh

ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਬਾਲਗ ਹਨ। ਮੁੰਬਈ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੇ ਅਦਾਕਾਰ ਦੀ ਕਾਰ ’ਤੇ ਪੰਜ ਤੋਂ ਛੇ ਗੋਲੀਆਂ ਚਲਾਈਆਂ ਸਨ। ਗੋਲੀਬਾਰੀ ਪਿੱਛੇ ਕੀ ਕਾਰਨ ਸੀ, ਇਹ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਡਿਪਟੀ ਕਮਿਸ਼ਨਰ ਪੁਲਿਸ ਰਾਜ ਤਿਲਕ ਰੋਸ਼ਨ ਨੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇਕ ਦੀ ਉਮਰ 18 ਸਾਲ ਹੈ, ਜਦਕਿ ਬਾਕੀ ਦੋ ਦੀ ਉਮਰ 22-22 ਸਾਲ ਹੈ। ਦੋ ਮੁਲਜ਼ਮ ਹਰਿਆਣਾ ਅਤੇ ਇਕ ਬਿਹਾਰ ਦਾ ਰਹਿਣ ਵਾਲਾ ਹੈ। ਤਿੰਨਾਂ ਨੂੰ ਰਾਜਸਥਾਨ ਵਿੱਚੋਂ ਕਾਬੂ ਕੀਤਾ ਗਿਆ ਹੈ ਅਤੇ ਮੁੰਬਈ ਲਿਆਂਦਾ ਜਾ ਰਿਹਾ ਹੈ। ਹਾਲੇ ਤੱਕ ਉਨ੍ਹਾਂ ਕੋਲੋਂ ਕੋਈ ਹਥਿਆਰ ਬਰਾਮਦ ਨਹੀਂ ਹੋਇਆ।




