16.75C Vancouver
ADS

Oct 9, 2025 3:59 PM - Connect Newsroom

ਅਦਾਕਾਰ-ਬਾਡੀ ਬਿਲਡਰ ਵਰਿੰਦਰ ਘੁੰਮਣ ਦਾ 42 ਸਾਲ ਦੀ ਉਮਰ ਵਿੱਚ ਦਿਹਾਂਤ

Share On
actor-bodybuilder-varinder-ghuman-dies-at-42
Transitioning to cinema, Ghuman made his Punjabi film debut with ‘Kabaddi Once More’ in 2012 and later appeared in Bollywood films such as ‘Roar: Tigers of the Sundarbans’ (2014) and ‘Marjaavaan’ (2019). (Photo: Facebook/Varinder Ghuman)

ਪੰਜਾਬ ਦੇ ਸ਼ਾਕਾਹਾਰੀ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ (42) ਦਾ ਵੀਰਵਾਰ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਦੀ ਖ਼ਬਰ ਨੇ ਸਾਰਿਆ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾਂਦਾ ਹੈ ਕਿ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਬੁੱਧਵਾਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਅਤੇ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਹ ਜਲੰਧਰ ਦੇ ਰਹਿਣ ਵਾਲੇ ਸਨ।

ਵਰਿੰਦਰ ਘੁੰਮਣ ਨੇ 2009 ਵਿਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਸੀ। ਉਹ ਇੱਕ ਪ੍ਰਮੁੱਖ ਭਾਰਤੀ ਪੇਸ਼ੇਵਰ ਬੌਡੀ ਬਿਲਡਰ, ਅਦਾਕਾਰ ਅਤੇ ਡੇਅਰੀ ਕਿਸਾਨ ਸਨ। ਘੁੰਮਣ ਨੇ ਕਈ ਪੰਜਾਬੀ ਫਿਲਮਾਂ ਦੇ ਨਾਲ-ਨਾਲ ਬਾਲੀਵੁੱਡ ਸੁਪਰਸਟਾਰ ਸਲਮਾਨ ਖਾਨ ਨਾਲ ਟਾਈਗਰ-ਥ੍ਰੀ ਵਿਚ ਕੰਮ ਕੀਤਾ ਸੀ।

ਉਨ੍ਹਾਂ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਵੀ ਕੀਤਾ ਸੀ।ਉਨ੍ਹਾਂ ਦਾ ਕਹਿਣਾ ਸੀ ਕਿ ਉਹ ਚੋਣ ਜਿੱਤ ਕੇ ਪੰਜਾਬ ਦੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਜਾਗਰੂਕ ਕਰਨਗੇ, ਜਿਸ ਨਾਲ ਨਸ਼ੇ 'ਤੇ ਨਕੇਲ ਕੱਸੀ ਜਾ ਸਕਦੀ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link