14.72C Vancouver
ADS

Jan 2, 2025 5:33 PM - Connect Newsroom

ਅਦਾਕਾਰ ਦਿਲਜੀਤ ਦੋਸਾਂਝ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ

Share On
actor-diljit-dosanjh-meets-prime-minister-narendra-modi
PM Modi praised Diljit's hard work and contribution to the entertainment industry.(Photo: Twiter/@diljitdosanjh)

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੋਸਾਂਝ ਨੇ ਇਸ ਮੁਲਾਕਾਤ ਨੂੰ 2025 ਦੀ ਸ਼ਾਨਦਾਰ ਸ਼ੁਰੂਆਤ ਅਤੇ ਯਾਦਗਾਰੀ ਦੱਸਿਆ। ਪੀਐੱਮ ਮੋਦੀ ਨੇ ਵੀ ਦਿਲਜੀਤ ਦੀ ਮਿਹਨਤ ਅਤੇ ਉਨ੍ਹਾਂ ਦੇ ਯੋਗਦਾਨ ਦੀ ਤਾਰੀਫ਼ ਕੀਤੀ।

ਪ੍ਰਧਾਨ ਮੰਤਰੀ ਨੇ ਕਿਹਾ ਜਦੋਂ ਭਾਰਤ ਦੇ ਕਿਸੇ ਪਿੰਡ ਦਾ ਕੋਈ ਨੌਜਵਾਨ ਆਪਣੀ ਲਗਨ ਅਤੇ ਮਿਹਨਤ ਨਾਲ ਦੇਸ਼ ਤੇ ਦੁਨੀਆ ਵਿਚ ਨਾਮ ਕਮਾਉਂਦਾ ਹੈ ਤਾਂ ਮਾਣ ਮਹਿਸੂਸ ਹੁੰਦਾ ਹੈ, ਤੁਹਾਡੇ ਪਰਿਵਾਰ ਨੇ ਤੁਹਾਡਾ ਨਾਂ ਦਿਲਜੀਤ ਰੱਖਿਆ ਅਤੇ ਤੁਸੀਂ ਸੱਚਮੁੱਚ ਲੋਕਾਂ ਦੇ ਦਿਲ ਜਿੱਤ ਰਹੇ ਹੋ।

ਉਥੇ ਹੀ, ਦਿਲਜੀਤ ਨੇ ਵੀ ਇਸ ਮੌਕੇ ਆਪਣੇ ਵਿਚਾਰ ਸਾਂਝੇ ਕੀਤੇ, ਉਨ੍ਹਾਂ ਕਿਹਾ ਕਿ ਅਸੀਂ ਬਚਪਨ ਤੋਂ ਸੁਣਦੇ ਆਏ ਹਾਂ ਕਿ ਭਾਰਤ ਮਹਾਨ ਹੈ ਪਰ ਜਦੋਂ ਮੈਂ ਖੁਦ ਇਸ ਨੂੰ ਨੇੜਿਓਂ ਦੇਖਿਆ ਅਤੇ ਇਸ ਦੀਆਂ ਵਿਭਿੰਨਤਾਵਾਂ ਨੂੰ ਸਮਝਿਆ ਤਾਂ ਮੈਨੂੰ ਅਹਿਸਾਸ ਹੋਇਆ ਕਿ ਸਾਡੀ ਮਹਾਨਤਾ ਸਿਰਫ਼ ਸ਼ਬਦਾਂ ਵਿਚ ਨਹੀਂ ਸਗੋਂ ਸੱਚ ਵਿਚ ਹੈ।

Latest news

karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link