14.89C Vancouver
ADS

Jan 16, 2025 2:37 PM - Connect Newsroom

ਸੁਖਬੀਰ ਸਿੰਘ ਬਾਦਲ ਦੀ ਧੀ ਦੇ ਵਿਆਹ 'ਚ ਅਫਸਾਨਾ ਖ਼ਾਨ ਨੇ ਲਗਾਈਆਂ ਰੌਣਕਾਂ

Share On
afsana-khan-performs-at-sukhbir-badals-residence
One of the standout highlights of the event was a video of renowned Punjabi singer Afsana Khan, who performed at what appears to have been a traditional jago ceremony.(Photo: Instagram/itsafsanakhan)

ਮਸ਼ਹੂਰ ਪੰਜਾਬੀ ਗਾਇਕਾ ਅਫਸਾਨਾ ਖਾਨ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜਾਬੀ ਗਾਇਕਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਧੀ ਹਰਕੀਰਤ ਕੌਰ ਬਾਦਲ ਦੇ ਵਿਆਹ ਸਮਾਗਮ ਦਾ ਹਿੱਸਾ ਬਣੀ। ਇਸ ਦੌਰਾਨ ਉਨ੍ਹਾਂ ਨੇ ਵਿਆਹ ਵਿੱਚ ਖੂਬ ਰੌਣਕਾਂ ਲਗਾਈਆਂ। ਜਿਸਦੇ ਵੀਡੀਓ ਅਤੇ ਤਸਵੀਰਾਂ ਇੰਟਰਨੈੱਟ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੇ ਅਫਸਾਨਾ ਖਾਨ ਦੇ ਗੀਤਾਂ 'ਤੇ ਖੂਬ ਭੰਗੜਾ ਪਾਇਆ। ਦੱਸ ਦੇਈਏ ਕਿ ਗਾਇਕਾ ਅਫਸਾਨਾ ਖਾਨ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸ਼ੇਅਰ ਕੀਤਾ ਹੈ।

ਵੀਡੀਓ ਵਿੱਚ, ਗਾਇਕਾ ਪਹਿਲਾਂ ਸੁਖਬੀਰ ਬਾਦਲ ਨੂੰ ਮਿਲਦੀ ਦਿਖਾਈ ਦਿੰਦੀ ਹੈ, ਅਤੇ ਫਿਰ ਉਹ ਹਰਸਿਮਰਤ ਕੌਰ ਬਾਦਲ ਅਤੇ ਉਨ੍ਹਾਂ ਦੀਆਂ ਧੀਆਂ ਨੂੰ ਮਿਲਦੀ ਦਿਖਾਈ ਦਿੰਦੀ ਹੈ, ਜਿਸ ਤੋਂ ਬਾਅਦ ਗਾਇਕਾ ਇੱਕ ਗੀਤ ਗਾਉਂਦੀ ਹੈ ਜਿਸ 'ਤੇ ਬਿਕਰਮ ਸਿੰਘ ਮਜੀਠੀਆ ਅਤੇ ਹਰਸਿਮਰਤ ਕੌਰ ਬਾਦਲ ਇਕੱਠੇ ਨੱਚਦੇ ਹਨ। ਉਹ ਇਹ ਕਰਦੇ ਦਿਖਾਈ ਦੇ ਰਹੇ ਹਨ। ਵੀਡੀਓ ਵਿੱਚ ਸੁਖਬੀਰ ਬਾਦਲ ਵੀ ਨੱਚਦੇ ਹੋਏ ਦਿਖਾਈ ਦੇ ਰਹੇ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link