14.8C Vancouver
ADS

May 22, 2025 7:25 PM - Connect Newsroom

ਆਥੀਆ ਸ਼ੈੱਟੀ ਨੇ ਬਾਲੀਵੁੱਡ ਨੂੰ ਕਿਹਾ ਅਲਵਿਦਾ

Share On
aithya-shetty-quits-bollywood
Athiya, who made her Bollywood debut alongside Sooraj Pancholi in the 2015 film Hero, never fully immersed herself in the film industry’s hustle.(Photo: Instagram/athiyashetty)

ਬਾਲੀਵੁੱਡ ਅਦਾਕਾਰਾ ਆਥੀਆ ਸ਼ੈੱਟੀ ਨੇ ਇਸ ਸਾਲ ਮਾਰਚ ਵਿੱਚ ਕ੍ਰਿਕਟਰ ਪਤੀ ਕੇਐਲ ਰਾਹੁਲ ਨਾਲ ਆਪਣੀ ਧੀ ਦਾ ਸਵਾਗਤ ਕੀਤਾ, ਜਿਸਦਾ ਨਾਮ ਉਨ੍ਹਾਂ ਨੇ ਇਵਾਰਾ ਰੱਖਿਆ। ਇਨ੍ਹੀਂ ਦਿਨੀਂ ਅਥੀਆ ਆਪਣੀ ਧੀ ਦੀ ਪਰਵਰਿਸ਼ 'ਤੇ ਧਿਆਨ ਦੇ ਰਹੀ ਹੈ। ਇਸ ਦੌਰਾਨ ਉਸ ਬਾਰੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਆਥੀਆ ਸ਼ੈੱਟੀ ਨੇ ਫਿਲਮੀ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ ਹੈ। ਅਦਾਕਾਰਾ ਬਾਰੇ ਇਹ ਖੁਲਾਸਾ ਉਨ੍ਹਾਂ ਦੇ ਪਿਤਾ ਅਤੇ ਦਿੱਗਜ ਅਦਾਕਾਰ ਸੁਨੀਲ ਸ਼ੈੱਟੀ ਨੇ ਕੀਤਾ ਹੈ। ਇੱਕ ਇੰਟਰਵਿਊ ਵਿੱਚ ਸੁਨੀਲ ਸ਼ੈੱਟੀ ਨੇ ਦੱਸਿਆ ਕਿ ਅਥੀਆ ਹੁਣ ਫਿਲਮਾਂ ਵਿੱਚ ਕੰਮ ਨਹੀਂ ਕਰਨਾ ਚਾਹੁੰਦੀ ਅਤੇ ਉਨ੍ਹਾਂ ਨੇ ਆਪਣੇ ਕਰੀਅਰ ਲਈ ਇੱਕ ਨਵਾਂ ਰਸਤਾ ਚੁਣਿਆ ਹੈ।ਸੁਨੀਲ ਸ਼ੈੱਟੀ ਨੇ ਦੱਸਿਆ ਕਿ ਆਥੀਆ ਕੋਲ ਕਈ ਫਿਲਮਾਂ ਦੇ ਆਫਰ ਸਨ ਪਰ ਉਨ੍ਹਾਂ ਨੇ ਉਨ੍ਹਾਂ ਨੂੰ ਠੁਕਰਾ ਦਿੱਤਾ।

ਤੁਹਾਨੂੰ ਦੱਸ ਦੇਈਏ ਕਿ ਆਥੀਆ ਸ਼ੈੱਟੀ ਨੇ ਸਾਲ 2015 ਵਿੱਚ ਫਿਲਮ 'ਹੀਰੋ' ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਇਸ ਤੋਂ ਬਾਅਦ ਉਹ 'ਮੁਬਾਰਕਾਂ' ਅਤੇ 'ਮੋਤੀਚੂਰ ਚਕਨਾਚੂਰ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਈ ਪਰ ਕੁਝ ਫਿਲਮਾਂ ਦੇਣ ਤੋਂ ਬਾਅਦ ਉਹ ਅਚਾਨਕ ਇੰਡਸਟਰੀ ਤੋਂ ਗਾਇਬ ਹੋ ਗਈ। ਹਾਲਾਂਕਿ ਹੁਣ ਉਨ੍ਹਾਂ ਨੇ ਆਖਰਕਾਰ ਫਿਲਮ ਇੰਡਸਟਰੀ ਤੋਂ ਦੂਰ ਜਾਣ ਦਾ ਫੈਸਲਾ ਕਰ ਲਿਆ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link