14.72C Vancouver
ADS

Jan 3, 2025 6:27 PM - Connect Newsroom

‘ਅਕਾਲ’ ਫਿਲਮ ਦਾ ਟੀਜ਼ਰ ਹੋਇਆ ਰਿਲੀਜ਼

Share On
akaal-trailer-promises-action-packed-saga-rooted-in-sikh-history
Akaal is set to showcase a significant chapter in Sikh history, highlighting the courage and resilience of Sikh warriors.(Photo: Instagram/gippygrewal)

Jasmine Singh

ਪੰਜਾਬੀ ਗਾਇਕ ਅਤੇ ਅਭਿਨੇਤਾ ਗਿੱਪੀ ਗਰੇਵਾਲ ਨੇ ਹਾਲ ਹੀ ਵਿੱਚ ਆਪਣੀ ਬਹੁਤ ਹੀ ਉਡੀਕੀ ਜਾਣ ਵਾਲੀ ਪੰਜਾਬੀ ਫਿਲਮ, ਅਕਾਲ, ਜੋ ਕਿ ਵਿਸਾਖੀ 2025 ਨੂੰ ਰਿਲੀਜ਼ ਹੋਣ ਵਾਲੀ ਹੈ, ਦਾ ਟੀਜ਼ਰ ਰਿਲੀਜ਼ ਕਰ ਦਿੱਤਾ ਹੈ। ਜਿਸ ਨੂੰ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ। ਫਿਲਮ ਦਾ ਟੀਜ਼ਰ ਦਰਸ਼ਕਾਂ ਦੀ ਪਹਿਲੀ ਪਸੰਦ ਬਣ ਗਿਆ ਹੈ।

ਇਸ ਫ਼ਿਲਮ ਦਾ ਟੀਜ਼ਰ ਐਕਸ਼ਨ ਨਾਲ ਭਰਪੂਰ ਹੈ, ਜਿਸ ’ਚ ਵੱਡੇ-ਵੱਡੇ ਸੈੱਟ ਤੇ ਸੀਨਜ਼ ਦੇਖਣ ਨੂੰ ਮਿਲ ਰਹੇ ਹਨ। ਇਹ ਫਿਲਮ ਇਸ ਲਈ ਵੀ ਖਾਸ ਹੈ ਕਿਉਂਕਿ ਗਿੱਪੀ ਨੇ ਖੁਦ ਇਸ ਦੇ ਨਿਰਦੇਸ਼ਨ ਦੀ ਜ਼ਿੰਮੇਵਾਰੀ ਸੰਭਾਲੀ ਹੈ। ਫਿਲਮ ਦੀ ਕਹਾਣੀ ਵੀ ਉਨ੍ਹਾਂ ਨੇ ਹੀ ਲਿਖੀ ਹੈ

‘ਅਕਾਲ’ ਦੀ ਰਿਲੀਜ਼ ਡੇਟ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਇਹ ਫਿਲਮ ਵਿਸਾਖੀ ਦੇ ਖਾਸ ਮੌਕੇ ਯਾਨੀ 10 ਅਪ੍ਰੈਲ 2025 ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਵਿੱਚ ਗਿੱਪੀ ਦੀ ਜੋੜੀ ਅਦਾਕਾਰਾ ਨਿਮਰਤ ਖਹਿਰਾ ਨਾਲ ਹੈ।
ਇਸ ਵਿੱਚ ਗੁਰਪ੍ਰੀਤ ਘੁੱਗੀ, ਪ੍ਰਿੰਸ ਕੰਵਲਜੀਤ ਸਿੰਘ, ਨਿਕਿਤਿਨ ਧੀਰ, ਮੀਤਾ ਵਸ਼ਿਸ਼ਟ, ਸ਼ਿੰਦਾ ਗਰੇਵਾਲ, ਅਕੋਮ ਗਰੇਵਾਲ, ਜੱਗੀ ਸਿੰਘ ਅਤੇ ਭਾਨਾ ਲਾ ਵਰਗੇ ਕਲਾਕਾਰ ਵੀ ਅਹਿਮ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਫਿਲਮ ’ਚ ਕਿਰਦਾਰਾਂ ਦੇ ਕਾਸਟਿਊਮ ਡਿਜ਼ਾਈਨ ’ਤੇ ਵੀ ਖ਼ਾਸ ਕੰਮ ਕੀਤਾ ਗਿਆ ਹੈ। ਗਿੱਪੀ ਇਸ ਫਿਲਮ ਨੂੰ ਰਵਨੀਤ ਕੌਰ ਗਰੇਵਾਲ ਦੇ ਨਾਲ ਮਿਲ ਕੇ ਪ੍ਰੋਡਿਊਸ ਕਰ ਰਹੇ ਹਨ।

Latest news

karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link