20.47C Vancouver
ADS

Aug 2, 2022 12:34 PM - ANI

IFFM 2022 ਦੇ ਟਾਪ ਨੋਮੀਨੇਸ਼ਨ 'ਚ ਆਲੀਆ ਦੀ 'ਗੰਗੂਬਾਈ', ਸੂਰੀਆ ਦੀ 'ਜੈ ਭੀਮ'

Share On
alias-gangubai-suriyas-jai-bhim-bag-top-nominations-at-iffm-2022
Alia's 'Gangubai', Suriya's 'Jai Bhim' bag top nominations at IFFM 2022 (Photo: ANI)

ਆਲੀਆ ਭੱਟ ਦੀ ਫਿਲਮ 'ਗੰਗੂਬਾਈ' ਨੇ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੋਰਨ (ਆਈ. ਐੱਫ. ਐੱਫ. ਐੱਫ.) ਐਵਾਰਡਸ 2022 ਲਈ ਨੋਮੀਨੇਸ਼ਨ ਦੇ ਟਾਪ ਵਿਚ ਜਗ੍ਹਾ ਬਣਾਈ ਹੈ। ਸੰਜੇ ਲੀਲਾ ਭੰਸਾਲੀ ਦੇ ਨਿਰਦੇਸ਼ਨ ਵਿਚ ਬਣੀ ਇਸ ਫਿਲਮ ਨੂੰ ਤਿੰਨ ਕੈਟਾਗਿਰੀਜ਼- ਸਰਵੋਤਮ ਫਿਲਮ, ਸਰਵੋਤਮ ਅਭਿਨੇਤਰੀ ਤੇ ਸਰਵੋਤਮ ਨਿਰਦੇਸ਼ਕ ਵਿਚ ਨੋਮੀਨੇਟ ਕੀਤਾ ਗਿਆ ਹੈ।

ਸਰਵੋਤਮ ਫਿਲਮ ਪੁਰਸਕਾਰ ਲਈ ਰਣਵੀਰ ਸਿੰਘ ਦੀ ਸਪੋਰਟਸ ਡਰਾਮਾ '83' ਅਤੇ ਸੂਰੀਆ ਦੀ ਜੈ ਭੀਮ ਦਾ 'ਗੰਗੂਬਾਈ' ਨਾਲ ਮੁਕਾਬਲਾ ਹੋਵੇਗਾ। ਆਲੀਆ ਤੋਂ ਇਲਾਵਾ, ਦੀਪਿਕਾ ਪਾਦੂਕੋਣ ਅਤੇ ਵਿਦਿਆ ਬਾਲਨ ਵੀ ਆਪਣੀ-ਆਪਣੀ ਫਿਲਮ 'ਗਹਿਰਾਈਆਂ' ਅਤੇ 'ਜਲਸਾ' ਲਈ ਸਰਵੋਤਮ ਅਭਿਨੇਤਰੀ ਦੇ ਪੁਰਸਕਾਰ ਦੀ ਦੌੜ ਵਿਚ ਹਨ।

ਸਰਵੋਤਮ ਅਦਾਕਾਰ ਦੀ ਸ਼੍ਰੇਣੀ ਲਈ ਰਣਵੀਰ ਸਿੰਘ (83), ਅਭਿਸ਼ੇਖ ਬੱਚਨ (ਦਾਸਵੀ) ਅਤੇ ਵਿੱਕੀ ਕੌਸ਼ਲ (ਸਰਦਾਰ ਊਧਮ) ਨੋਮੀਨੇਟ ਕੀਤੇ ਗਏ ਹਨ।

ਇਸ ਮਹੀਨੇ ਹੋਣ ਵਾਲਾ ਇੰਡੀਅਨ ਫਿਲਮ ਫੈਸਟੀਵਲ ਆਫ ਮੈਲਬੋਰਨ ਦਾ ਇਹ 13ਵਾਂ ਸੰਸਕਰਣ ਹੈ। ਇਸ ਤੋਂ ਪਹਿਲਾਂ ਪਿਛਲੇ ਦੋ ਸਾਲਾਂ ਤੋਂ ਇਹ ਪੂਰੀ ਤਰ੍ਹਾਂ ਵਰਚੁਅਲ ਹੋਇਆ ਸੀ। ਇਸ ਸਾਲ ਇਹ 12 ਤੋਂ 20 ਅਗਸਤ ਨੂੰ ਹੋ ਰਿਹਾ ਹੈ ਅਤੇ ਆਸਟ੍ਰੇਲੀਆ ਦੇ ਦਰਸ਼ਕਾਂ ਲਈ 13 ਤੋਂ 30 ਅਗਸਤ ਵਿਚਕਾਰ ਵਿਸ਼ੇਸ਼ ਤੌਰ 'ਤੇ ਵਰਚੁਅਲ ਵੀ ਪ੍ਰਸਾਰਿਤ ਹੋਵੇਗਾ।

ਇਸ ਸਾਲ ਫੈਸਟੀਵਲ ਵਿਚ 23 ਭਾਸ਼ਾਵਾਂ ਵਿਚ 100 ਤੋਂ ਵੱਧ ਫਿਲਮਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ। ਪੁਰਸਕਾਰ ਵੰਡ ਸਮਾਰੋਹ 14 ਅਗਸਤ ਨੂੰ ਮੈਲਬੋਰਨ ਵਿਚ ਹੋਵੇਗਾ। ਇਸ ਸਾਲ ਦੇ ਨੋਮੀਨੇਸ਼ਨਸ ਵਿਚ ਅਗਸਤ 2021 ਤੋਂ ਅਪ੍ਰੈਲ 2022 ਦਰਮਿਆਨ ਰਿਲੀਜ਼ ਹੋਈਆਂ ਫ਼ਿਲਮਾਂ ਅਤੇ ਕੰਟੈਂਟ ਦੇਖਣ ਨੂੰ ਮਿਲਣਗੇ।

Latest news

moosewala-murder-case-court-sets-october-9-for-hearing-on-anmol-bishnois-production-warrant
Punjabi

ਮੂਸੇਵਾਲਾ ਕਤਲ ਕੇਸ: ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ’ਤੇ 9 ਅਕਤੂਬਰ ਨੂੰ ਹੋਵੇਗੀ ਬਹਿਸ

ਪੰਜਾਬੀ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਹਾਈ-ਪ੍ਰੋਫਾਈਲ ਕਤਲ ਕੇਸ ਵਿਚ ਮਾਨਸਾ ਦੀ ਸੈਸ਼ਨ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਅਤੇ ਗੈਂਗਸਟਰ ਅਨਮੋਲ ਬਿਸ਼ਨੋਈ ਦੇ ਪ੍ਰੋਡਕਸ਼ਨ ਵਾਰੰਟ ਦੀ ਅਰਜ਼ੀ ’ਤੇ ਬਹਿਸ ਕਰਨ ਲਈ 9 ਅਕਤੂਬਰ ਦੀ ਤਾਰੀਖ਼ ਤੈਅ ਕੀਤੀ ਹੈ।
gurnam-bhullar-announces-new-punjabi-film-ve-faqeera-releasing-may-2027
Punjabi

ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ 'ਵੇ ਫਕੀਰਾ' ਦਾ ਐਲਾਨ, ਅਗਲੇ ਸਾਲ ਹੋਏਗੀ ਰਿਲੀਜ਼

ਪੰਜਾਬੀ ਫਿਲਮ 'ਇਸ਼ਕਾਂ ਦੇ ਲੇਖੇ' ਦੀ ਸਫ਼ਲਤਾ ਤੋਂ ਬਾਅਦ ਈਸ਼ਾ ਮਾਲਵੀਆ ਅਤੇ ਗੁਰਨਾਮ ਭੁੱਲਰ ਦੀ ਨਵੀਂ ਪੰਜਾਬੀ ਫਿਲਮ ਦਾ ਐਲਾਨ ਕੀਤਾ ਗਿਆ ਹੈ। ਫਿਲਮ ਦਾ ਨਾਂਅ ਹੈ 'ਵੇ ਫਕੀਰਾ'। ਇਹ ਫਿਲਮ ਅਗਲੇ ਸਾਲ ਮਈ ਵਿੱਚ ਸਿਨੇਮਾਘਰਾਂ ਦਾ ਸ਼ਿੰਗਾਰ ਬਣਨ ਜਾ ਰਹੀ ਹੈ। ਫਿਲਮ ਦਾ ਐਲਾਨ ਕਰਦੇ ਹੋਏ ਗਾਇਕ ਗੁਰਨਾਮ ਭੁੱਲਰ ਨੇ ਇੱਕ ਪੋਸਟਰ ਸਾਂਝਾ ਕੀਤਾ ਅਤੇ ਲਿਖਿਆ, 'ਵੇ ਫਕੀਰਾ' 14 ਮਈ 2027 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।" ਸਾਂਝੇ ਕੀਤੇ ਗਏ ਪੋਸਟਰ ਤੋਂ ਇਹ ਫਿਲਮ ਇੱਕ ਪ੍ਰੇਮ ਕਹਾਣੀ ਲੱਗਦੀ ਹੈ।
supreme-court-gives-rajpal-yadav-2-weeks-to-repay-dues
Punjabi

ਸੁਪਰੀਮ ਕੋਰਟ ਵੱਲੋਂ ਰਾਜਪਾਲ ਯਾਦਵ ਨੂੰ ਬਕਾਇਆ ਰਕਮ ਮੋੜਨ ਲਈ 2 ਹਫ਼ਤਿਆਂ ਦਾ ਦਿੱਤਾ ਆਖ਼ਰੀ ਮੌਕਾ

ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਅਦਾਕਾਰ ਰਾਜਪਾਲ ਯਾਦਵ ਨੂੰ ਇਕ ਨਿੱਜੀ ਕੰਪਨੀ ਦਾ ਬਕਾਇਆ ਪੈਸਾ ਮੋੜਨ ਲਈ ਠੋਸ ਪ੍ਰਸਤਾਵ ਨਾਲ ਆਉਣ ਲਈ 2 ਹਫ਼ਤਿਆਂ ਦਾ ਆਖ਼ਰੀ ਮੌਕਾ ਦਿੱਤਾ ਅਤੇ ਉਨ੍ਹਾਂ ਨੂੰ ਅਦਾਲਤ ਦੀ ਰਜਿਸਟਰੀ ਵਿਚ 2 ਕਰੋੜ ਰੁਪਏ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ। ਸ਼ਿਕਾਇਤਕਰਤਾ ਦਾ ਦੋਸ਼ ਹੈ ਕਿ 2010 ਵਿਚ ਇਕ ਫ਼ਿਲਮ ਲਈ ਦਿੱਤੀ ਗਈ 5 ਕਰੋੜ ਰੁਪਏ ਦੀ ਆਰਥਿਕ ਮਦਦ ਦੇ ਨਿਪਟਾਰੇ ਵਜੋਂ, 2013 ਵਿਚ ਰਾਜਪਾਲ ਨੇ 1.05 ਕਰੋੜ ਰੁਪਏ ਦੇ 7 ਚੈੱਕ ਦਿੱਤੇ ਸਨ। ਕੰਪਨੀ ਦਾ ਦੋਸ਼ ਹੈ ਕਿ ਇਹ ਚੈੱਕ ਬਾਊਂਸ ਹੋ ਗਏ।
diljit-dosanjh-announces-ahmedabad-show-on-november-21
Punjabi

ਦਿਲਜੀਤ ਦੋਸਾਂਝ ਨੇ ਕੀਤਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link