16.31C Vancouver
ADS

Dec 16, 2024 5:24 PM - Connect Newsroom

ਅੱਲੂ ਅਰਜੁਨ ਹੋਏ ਗਿ੍ਰਫ਼ਤਾਰ, ਤੇ ਹੁਣ ਜ਼ਮਾਨਤ ’ਤੇ ਆਏ ਬਾਹਰ

Share On
allu-arjun-arrested-out-on-bail
The victim’s family has since lodged a formal complaint, holding Allu Arjun, his security team, and the cinema management accountable for the tragedy.(Photo: Facebook/Allu Arjun)

ਹੈਦਰਾਬਾਦ ਦੇ ਸੰਧਿਆ ਥੀਏਟਰ ਮਾਮਲੇ ’ਚ ‘ਪੁਸ਼ਪਾ 2’ ਦੇ ਅਦਾਕਾਰ ਅੱਲੂ ਅਰਜੁਨ ’ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਹਾਲ ਹੀ ’ਚ ਖ਼ਬਰਾਂ ਆਈਆਂ ਕਿ ਅੱਲੂ ਅਰਜੁਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਪੁੱਛਗਿੱਛ ਲਈ ਉਨ੍ਹਾਂ ਨੂੰ ਥਾਣੇ ਲਿਆਂਦਾ ਹੈ।

ਦੱਸ ਦੇਈਏ ਕਿ 4 ਦਸੰਬਰ ਨੂੰ ਫ਼ਿਲਮ ‘ਪੁਸ਼ਪਾ 2’ ਦੀ ਸਕਰੀਨਿੰਗ ਦੌਰਾਨ ਥੀਏਟਰ ’ਚ ਭਗਦੜ ਮੱਚ ਗਈ ਸੀ, ਜਿਸ ’ਚ ਇੱਕ 35 ਸਾਲਾ ਔਰਤ ਦੀ ਮੌਤ ਹੋ ਗਈ ਸੀ ਅਤੇ ਕਈ ਜ਼ਖ਼ਮੀ ਹੋ ਗਏ ਸਨ।

ਪੁਲਸ ਨੇ ਇਸ ਘਟਨਾ ਲਈ ਅੱਲੂ ਅਰਜੁਨ ਅਤੇ ਥੀਏਟਰ ਪ੍ਰਬੰਧਕਾਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲਿਸ ਨੇ ਇਸ ਮਾਮਲੇ ’ਚ ਥੀਏਟਰ ਮਾਲਕ ਸਮੇਤ 3 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਅੱਲੂ ’ਤੇ ਦੋਸ਼ ਲੱਗਾ ਕਿ ਉਹ ਬਿਨਾਂ ਕਿਸੇ ਜਾਣਕਾਰੀ ਦੇ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਚਲੇ ਗਏ।

ਦੱਸ ਦੇਈਏ ਕਿ ਵੀਰਵਾਰ ਨੂੰ ਅੱਲੂ ਨੇ ਆਪਣੀ ਫ਼ਿਲਮ ‘ਪੁਸ਼ਪਾ 2’ ਦੀ ਸਫਲਤਾ ਪਾਰਟੀ ’ਚ ਸ਼ਿਰਕਤ ਕੀਤੀ, ਜਿੱਥੇ ਉਨ੍ਹਾਂ ਨੇ ਇਸ ਸਫਲਤਾ ਦਾ ਪੂਰਾ ਸਿਹਰਾ ਆਪਣੇ ਪ੍ਰਸ਼ੰਸਕਾਂ, ਦਰਸ਼ਕਾਂ ਅਤੇ ਆਪਣੀ ਪੂਰੀ ਟੀਮ ਨੂੰ ਦਿੱਤਾ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link