17.21C Vancouver
ADS

Jan 12, 2026 2:17 PM - Connect Newsroom - Jasmine Singh with files from The Canadian Press

ਅਮਿਤਾਭ ਬੱਚਨ ਸੂਰਤ ਵਿੱਚ ਕਸੂਤੇ ਫਸੇ

Share On
amitabh-bachchan-faces-stampede-in-surat-a-concern-for-fan-behavior
Amitabh was in Surat for the opening ceremony of the Indian Street Premier League Season 3, which features former cricketers and film stars. (Photo: Instagram/amitabhbachchan)

ਅਮਿਤਾਭ ਬੱਚਨ ਪਿਛਲੇ ਦਿਨੀਂ ਸੂਰਤ ਵਿੱਚ ਉਸ ਵੇਲੇ ਕਸੂਤੀ ਸਥਿਤੀ ਵਿੱਚ ਫਸ ਗਏ ਜਦੋਂ ਉਨ੍ਹਾਂ ਨੂੰ ਇਕ ਵੱਡੀ ਭੀੜ ਨੇ ਘੇਰ ਲਿਆ। ਅਮਿਤਾਭ ਬੱਚਨ ਸੂਰਤ ਵਿੱਚ ਇੰਡੀਅਨ ਸਟ੍ਰੀਟ ਪ੍ਰੀਮੀਅਰ ਲੀਗ ਸੀਜ਼ਨ 3 ਦੇ ਉਦਘਾਟਨੀ ਸਮਾਰੋਹ ਵਿੱਚ ਸ਼ਾਮਲ ਹੋਣ ਲਈ ਗਏ ਸਨ। ਇਸ ਸਮਾਗਮ ਵਿੱਚ ਬਹੁਤ ਸਾਰੇ ਪ੍ਰਸਿੱਧ ਕ੍ਰਿਕਟਰ ਅਤੇ ਫਿਲਮੀ ਸਿਤਾਰੇ ਵੀ ਮੌਜੂਦ ਸਨ।

ਅਮਿਤਾਭ ਬੱਚਨ ਆਪਣੇ ਦੋਸਤ ਕਾਰੋਬਾਰੀ ਸੁਨੀਲ ਸ਼ਾਹ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਜਾ ਰਹੇ ਸਨ ਜਿੱਥੇ ਕਿ ਬਹੁਤ ਭਾਰੀ ਭੀੜ ਇਕੱਠੀ ਹੋ ਗਈ ਅਤੇ ਅਮਿਤਾਭ ਲਈ ਮੁਸ਼ਕਲ ਸਥਿਤੀ ਬਣ ਗਈ। ਸੂਰਤ ਏਅਰਪੋਰਟ ਤੇ ਪਹੁੰਚਣ ਤੋਂ ਬਾਅਦ ਉਹ ਸਿੱਧੇ ਸੁਨੀਲ ਦੇ ਘਰ ਗਏ,ਜਿੱਥੇ ਬਹੁਤ ਜ਼ਿਆਦਾ ਉਤਸ਼ਾਹਤ ਪ੍ਰਸ਼ੰਸਕਾਂ ਨੇ ਉਸ ਨੂੰ ਘੇਰ ਲਿਆ। ਹਫੜਾ-ਦਫੜੀ ਵਿੱਚ ਸ਼ੀਸ਼ੇ ਦਾ ਗੇਟ ਟੁੱਟ ਗਿਆ, ਜਿਸ ਨਾਲ ਕੁਝ ਲੋਕਾਂ ਨੂੰ ਮਾਮੂਲੀ ਸੱਟਾਂ ਵੀ ਲੱਗੀਆਂ।

ਇੰਨੀ ਜ਼ਿਆਦਾ ਭਾਜੜ ਪੈ ਗਈ ਕਿ ਸਥਿਤੀ ਤੇ ਕਾਬੂ ਪਾਉਣ ਲਈ ਪੁਲਿਸ ਨੂੰ ਦਖਲ ਦੇਣਾ ਪਿਆ। ਪ੍ਰਸ਼ੰਸਕਾਂ ਦਾ ਵਿਵਹਾਰ ਬਹੁਤ ਜ਼ਿਆਦਾ ਉਤਸੁਕਤਾ ਵਾਲਾ ਸੀ ਅਤੇ ਉਹ ਇਸ ਮਹਾਨ ਸਟਾਰ ਪ੍ਰਤੀ ਆਦਰ ਸਤਿਕਾਰ ਦੀਆਂ ਭਾਵਨਾਵਾਂ ਨੂੰ ਹੀ ਭੁੱਲ ਗਏ ਸਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link