17.93C Vancouver
ADS

Aug 26, 2024 7:46 PM - Connect Newsroom

ਸ਼ਾਹਰੁਖ਼ ਖ਼ਾਨ ਤੇ ਕਰਨ ਜੌਹਰ ਕਰਨਗੇ ਆਈਫਾ ਐਵਾਰਡਜ਼ ਦੀ ਮੇਜ਼ਬਾਨੀ

Share On
and-we-call-on-the-hosts-shah-rukh-khan-karan-johar
For the very first time, the IIFA FESTIVAL 2024 is set to unite the finest in Indian cinema in an extraordinary display of glamour spanning five iconic film industries.(Photo: Instagram/karanjohar)

ਬਾਲੀਵੁੱਡ ਅਦਾਕਾਰ ਸ਼ਾਹਰੁਖ਼ ਖ਼ਾਨ ਅਤੇ ਉੱਘੇ ਫ਼ਿਲਮ ਨਿਰਦੇਸ਼ਕ ਕਰਨ ਜੌਹਰ ਇੰਟਰਨੈਸ਼ਨਲ ਇੰਡੀਅਨ ਫ਼ਿਲਮ ਅਕੈਡਮੀ (ਆਈਫਾ) ਐਵਾਰਡਜ਼ 2024 ਦੇ 24ਵੇਂ ਐਡੀਸ਼ਨ ਦੀ ਮੇਜ਼ਬਾਨੀ ਕਰਨਗੇ। ਇਸ ਸਮਾਗਮ ਵਿੱਚ ਸਿਨੇਮਾ ਜਗਤ ਦੀਆਂ ਉੱਘੀਆਂ ਹਸਤੀਆਂ ਸ਼ਾਮਲ ਹੋਣਗੀਆਂ। ਸ਼ਾਹਿਦ ਕਪੂਰ ਸਟੇਜ ’ਤੇ ਆਪਣੀ ਪੇਸ਼ਕਾਰੀ ਦੇਵੇਗਾ।

ਐਵਾਰਡ ਸਮਾਰੋਹ ਆਗਾਮੀ 27 ਤੋਂ 29 ਸਤੰਬਰ ਤੱਕ ਆਬੂ ਧਾਬੀ ਦੇ ਯਾਸ ਆਈਲੈਂਡ (ਟਾਪੂ) ’ਤੇ ਕਰਵਾਇਆ ਜਾ ਰਿਹਾ ਹੈ ਜਿਸ ਦੇ ਆਗ਼ਾਜ਼ ਮੌਕੇ 27 ਸਤੰਬਰ ਨੂੰ ਚਾਰ ਦੱਖਣੀ ਭਾਰਤੀ ਫ਼ਿਲਮਾਂ ਦਿਖਾਈਆਂ ਜਾਣਗੀਆਂ। 28 ਸਤੰਬਰ ਨੂੰ ਵੱਕਾਰੀ ਆਈਫਾ ਐਵਾਰਡ ਦਿੱਤੇ ਜਾਣਗੇ ਅਤੇ 29 ਸਤੰਬਰ ਨੂੰ ਸਮਾਪਤ ਹੋਵੇਗੀ। ਸ਼ਾਹਰੁਖ਼ ਨੇ ਆਈਫਾ ਐਵਾਰਡਜ਼ ਸਮਾਗਮ ਦੀ ਮੇਜ਼ਬਾਨੀ ਬਾਰੇ ਗੱਲਬਾਤ ਕਰਦਿਆਂ ਕਿਹਾ, ‘ਆਈਫਾ ਭਾਰਤੀ ਸਿਨੇਮਾ ਦਾ ਇੱਕ ਜਸ਼ਨ ਹੈ ਜਿਸ ’ਤੇ ਦੁਨੀਆ ਭਰ ਦੀਆਂ ਨਜ਼ਰਾਂ ਟਿਕੀਆਂ ਰਹਿੰਦੀਆਂ ਹਨ ਅਤੇ ਮੈਂ ਸਾਲਾਂ ਤੋਂ ਇਸ ਸਫ਼ਰ ਦਾ ਹਿੱਸਾ ਰਿਹਾ ਹਾਂ। ਮੈਂ ਆਈਫਾ ਦੀ ਸੋਭਾ ਵਧਾਉਣ ਲਈ ਤਿਆਰ ਹਾਂ।’

ਕਰਨ ਜੌਹਰ ਨੇ ਆਈਫਾ ਨਾਲ ਆਪਣੇ ਡੂੰਘੇ ਨਿੱਜੀ ਸਬੰਧਾਂ ਹਵਾਲਾ ਕਰਦਿਆਂ ਕਿਹਾ, ‘ਆਈਫਾ ਦੋ ਦਹਾਕਿਆਂ ਤੋਂ ਵੱਧ ਸਮੇਂ ਤੋਂ ਮੇਰੇ ਸਫ਼ਰ ਦਾ ਹਿੱਸਾ ਰਿਹਾ ਹੈ। ਮੇਰੇ ਪਿਤਾ ਆਈਫਾ ਦੇ ਸਲਾਹਕਾਰ ਬੋਰਡ ਦੇ ਮੈਂਬਰ ਹੁੰਦੇ ਸਨ। ਆਈਫਾ ਨਾਲ ਜੁੜਨਾ ਬਹੁਤ ਮਾਣ ਵਾਲੀ ਗੱਲ ਹੈ। ਆਪਣੇ ਪਿਆਰੇ ਦੋਸਤ ਸ਼ਾਹਰੁਖ਼ ਖ਼ਾਨ ਨਾਲ ਆਈਫਾ ਸਟੇਜ ’ਤੇ ਮੇਜ਼ਬਾਨੀ ਕਰਨਾ ਮੇਰੇ ਲਈ ਬਹੁਤ ਸਨਮਾਨ ਵਾਲੀ ਗੱਲ ਹੋਵੇਗੀ।’

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link