Aug 26, 2026 6:10 PM - Connect Newsroom - Jasmine Singh

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
ਅੰਕਿਤ ਬਾਲਿਆਨ ਸ਼ਾਮ ਦੇ ਸਮੇਂ ਜਿਮ ਗਏ ਸਨ। ਜਿਵੇਂ ਹੀ ਉਹ ਜਿਮ ਤੋਂ ਬਾਹਰ ਨਿਕਲੇ, ਕੁਝ ਲੋਕਾਂ ਨੇ ਉਨ੍ਹਾਂ 'ਤੇ ਅਚਾਨਕ ਤਾਬੜਤੋੜ ਫਾਇਰਿੰਗ ਸ਼ੁਰੂ ਕਰ ਦਿੱਤੀ। ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਕਾਰਨ ਅੰਕਿਤ ਮੌਕੇ 'ਤੇ ਹੀ ਡਿੱਗ ਪਏ। ਗੋਲੀਆਂ ਦੀ ਆਵਾਜ਼ ਸੁਣ ਕੇ ਆਲੇ-ਦੁਆਲੇ ਦੇ ਲੋਕਾਂ ਵਿੱਚ ਹੜਕੰਪ ਮਚ ਗਿਆ। ਸੂਚਨਾ ਮਿਲਣ 'ਤੇ ਤੁਰੰਤ ਪੁਲਿਸ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਗੰਭੀਰ ਜ਼ਖ਼ਮੀ ਅੰਕਿਤ ਨੂੰ ਇਲਾਜ ਲਈ ਹਸਪਤਾਲ ਲੈ ਕੇ ਗਈ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।




