14.52C Vancouver
ADS

Dec 19, 2024 5:20 PM - Connect Newsroom

ਏ.ਪੀ. ਢਿੱਲੋਂ ਨੇ ਹਨੀ ਸਿੰਘ ਨਾਲ ਦਿੱਤੀ ਪੇਸ਼ਕਾਰੀ

Share On
ap-dhillon-performs-with-honey-singh
Jazzy B brought the house down with his classic hit Dil Luteya, while Honey Singh energized the crowd with his popular track Millionaire a song recently featured in the Hindi version of Suits.(Photo: Instagram/apdhillon)

ਪੰਜਾਬੀ ਗਾਇਕ ਏ.ਪੀ. ਢਿੱਲੋਂ ਨੇ ਨਵੀਂ ਦਿੱਲੀ ’ਚ ਇਕ ਨਾ ਭੁੱਲਣ ਵਾਲੀ ਪੇਸ਼ਕਾਰੀ ਦਿੱਤੀ ਹੈ, ਜਿਸ ਦੀ ਹਰ ਪਾਸਿਓਂ ਭਰਪੂਰ ਪ੍ਰਸ਼ੰਸਾ ਹੋਈ। ਹਜ਼ਾਰਾਂ ਦੀ ਗਿਣਤੀ ’ਚ ਜੁੜੇ ਦਰਸ਼ਕਾਂ ਨੇ ਇਸ ਪੇਸ਼ਕਾਰੀ ਦਾ ਅਤੇ ਲਾਮਿਸਾਲ ਸ਼ੋਅ ਦਾ ਆਨੰਦ ਮਾਣਿਆ।

‘ਦਿ ਬਰਾਊਨ ਪਿ੍ਰੰਟ ਟੂਰ ਦੀ ਪੇਸ਼ਕਾਰੀ ’ਚ ਪੇਜ਼ ’ਤੇ ਇਕ ਰੋਮਾਂਚਕ ਮਾਹੌਲ ਬਣ ਗਿਆ, ਜਦੋਂ ਸੰਗੀਤ ਖ਼ੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਯੋ-ਯੋ ਹਨੀ ਸਿੰਘ, ਜੈਜ਼ੀ ਬੀ ਅਤੇ ਸ਼ਿੰਦਾ ਕਾਹਲੋਂ ਨੇ ਏ.ਪੀ. ਢਿੱਲੋਂ ਨਾਲ ਮਿਲ ਕੇ ਸ਼ਿਰਕਤ ਕੀਤੀ।

ਇਸ ਸ਼ਾਨਦਾਰ ਆਯੋਜਨ ’ਚ ਦਰਸ਼ਕਾਂ ਦਾ ਉਤਸ਼ਾਹ ਉਸ ਵੇਲੇ ਸਿਖਰਾਂ ਨੂੰ ਛੂਹ ਗਿਆ। ਜੈਜ਼ੀ ਬੀ ਨੇ ਆਪਣੇ ‘ਜਿਹਨੇ ਮੇਰਾ ਦਿਲ ਲੁੱਟਿਆ’ ਨਾਲ ਮਾਹੌਲ ’ਚ ਇਕ ਵੱਖਰਾ ਰੰਗ ਭਰਿਆ, ਜਦੋਂਕਿ ਕਿ ਹਨੀ ਸਿੰਘ ਨੇ ਆਪਣੇ ਚਰਚਿਤ ਟਰੈਕ ਮਿਲੀਅਨ ਏਅਰ ਨਾਲ ਦਰਸ਼ਕਾਂ ਨੂੰ ਪੂਰੀ ਤਰ੍ਹਾਂ ਕੀਲ ਲਿਆ।

ਏ.ਪੀ. ਢਿੱਲੋਂ ਨੇ ਇਸ ਟੂਰ ਦਾ ਐਲਾਨ ਬੀਤੇ ਸਤੰਬਰ ’ਚ ਕੀਤਾ ਸੀ, ਜਿਹੜਾ ਕਿ 21 ਦਸੰਬਰ ਨੂੰ ਚੰਡੀਗੜ੍ਹ ’ਚ ਸੰਪੂਰਨ ਹੋਵੇਗਾ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link