14.2C Vancouver
ADS

Aug 7, 2024 5:50 PM - Connect Newsroom

ਏਪੀ ਢਿੱਲੋਂ ਤੇ ਸਲਮਾਨ ਖਾਨ, ਡਬਲ ਧਮਾਲ

Share On
ap-dhillon-salman-khan-double-dhamaal
The brief video starts with AP Dhillon and a companion hurrying out as Salman, visibly annoyed, stands by his car upon noticing them.(Photo: Instagram/ beingsalmankhan)

ਬਾਲੀਵੁੱਡ ਦੇ ਭਾਈਜਾਨ ਸਲਮਾਨ ਖਾਨ ਆਪਣੇ ਪੇਸ਼ੇਵਰ ਦੇ ਨਾਲ-ਨਾਲ ਨਿੱਜੀ ਜ਼ਿੰਦਗੀ ਨੂੰ ਲੈ ਅਕਸਰ ਸੁਰਖੀਆਂ ਵਿੱਚ ਨਜ਼ਰ ਆਉਂਦੇ ਹਨ। ਸਲਮਾਨ ਖਾਨ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜਿਨ੍ਹਾਂ ਦੇ ਇੰਡਸਟਰੀ ਵਿੱਚ ਹੀ ਤਮਾਮ ਫਿਲਮੀ ਸਟਾਰਸ ਨਾਲ ਅਣਬਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਇਸ ਵਿਚਾਲੇ ਕਲਾਕਾਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ ਨੂੰ ਵੇਖ ਲੋਕ ਨਾ ਸਿਰਫ ਖੁਸ਼ ਬਲਕਿ ਹੈਰਾਨ ਵੀ ਹੋ ਰਹੇ ਹਨ।

ਦਰਅਸਲ, ਸਲਮਾਨ ਅਤੇ ਏਪੀ ਢਿੱਲੋਂ ਦੇ ਗੀਤ ਓਲਡ ਮਨੀ ਦਾ ਹਰ ਕੋਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ। ਇਸ ਗੀਤ ਦਾ ਟੀਜ਼ਰ ਅੱਜ ਰਿਲੀਜ਼ ਹੋ ਗਿਆ ਹੈ। ਜਿਸ ਵਿੱਚ ਇੱਕ ਵੱਖਰਾ ਹੀ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਸਲਮਾਨ ਖਾਨ ਗਾਇਕ ਏਪੀ ਢਿੱਲੋਂ ਨੂੰ ਚੇਤਾਵਨੀ ਦਿੰਦੇ ਨਜ਼ਰ ਆ ਰਹੇ ਹਨ। ਸਲਮਾਨ ਖਾਨ ਅਤੇ ਏਪੀ ਢਿੱਲੋਂ ਨੂੰ ਇਸ ਤਰ੍ਹਾਂ ਦੇਖਣਾ ਕਾਫੀ ਦਿਲਚਸਪ ਹੈ। ਜੇਕਰ ਗੀਤ ਦਾ ਟੀਜ਼ਰ ਅਜਿਹਾ ਹੈ ਤਾਂ ਹਰ ਕੋਈ ਇਹ ਜਾਣਨ ਲਈ ਬੇਸਬਰੀ ਨਾਲ ਇੰਤਜ਼ਾਰ ਕਰ ਰਿਹਾ ਹੈ ਕਿ ਪੂਰਾ ਗੀਤ ਕਿਵੇਂ ਦਾ ਹੋਵੇਗਾ। ਸਲਮਾਨ ਖਾਨ ਨੇ ਇਸ ਗੀਤ ਦਾ ਟੀਜ਼ਰ ਸੋਸ਼ਲ ਮੀਡੀਆ ’ਤੇ ਸ਼ੇਅਰ ਕੀਤਾ ਹੈ।

ਓਲਡ ਮਨੀ ਦਾ ਟੀਜ਼ਰ ਸ਼ੇਅਰ ਕਰਦੇ ਹੋਏ ਸਲਮਾਨ ਖਾਨ ਨੇ ਲਿਖਿਆ-ਓਲਡ ਮਨੀ 9 ਅਗਸਤ ਨੂੰ ਰਿਲੀਜ਼ ਹੋ ਰਹੀ ਹੈ। ਸਲਮਾਨ ਖਾਨ ਨੂੰ ਇਸ ਅੰਦਾਜ਼ ’ਚ ਦੇਖ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹੋ ਗਏ ਹਨ। ਉਨ੍ਹਾਂ ਦੀ ਪੋਸਟ ’ਤੇ ਕਾਫੀ ਕਮੈਂਟ ਕਰ ਰਹੇ ਹਨ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link