17.46C Vancouver
ADS

Jul 16, 2025 4:34 PM - Connect Newsroom

ਵਿਆਹ ਦੇ ਬੰਧਨ ''ਚ ਬੱਝੇ ਪੰਜਾਬੀ ਗਾਇਕ ਬੱਬਲ ਰਾਏ, ਅਦਾਕਾਰਾ ਆਰੂਸ਼ੀ ਸ਼ਰਮਾ ਨੂੰ ਬਣਾਇਆ ਜੀਵਨ ਸਾਥੀ

Share On
babbal-rai-marries-beauty-queen-aarushi-sharma-in-intimate-ceremony
The couple celebrated their wedding in July 2025 in a warm, intimate ceremony surrounded by close friends and family.(Photo: Instagram/babbalrai9)

ਪੰਜਾਬੀ ਗਾਇਕ ਤੇ ਅਦਾਕਾਰ ਬੱਬਲ ਰਾਏ ਆਪਣੇ ਹਿੱਟ ਗੀਤਾਂ ਅਤੇ ਆਪਣੀ ਦਮਦਾਰ ਅਦਾਕਾਰੀ ਲਈ ਹਮੇਸ਼ਾ ਚਰਚਾ 'ਚ ਰਹਿੰਦੇ ਹਨ ਪਰ ਇਸ ਵਾਰ ਚਰਚਾ ਉਨ੍ਹਾਂ ਦੇ ਗੀਤਾਂ ਜਾਂ ਅਦਾਕਾਰੀ ਨੂੰ ਲੈ ਕੇ ਨਹੀਂ ਹੈ, ਸਗੋਂ ਉਨ੍ਹਾਂ ਦੇ ਵਿਆਹ ਨੂੰ ਲੈ ਕੇ ਹੈ।ਦਰਅਸਲ ਪੰਜਾਬੀ ਗਾਇਕ ਬੱਬਲ ਰਾਏ ਵਿਆਹ ਦੇ ਬੰਧਨ ਵਿਚ ਬੱਝ ਗਏ ਹਨ। ਉਨ੍ਹਾਂ ਨੇ ਅਦਾਕਾਰਾ ਅਤੇ ਮਾਡਲ ਆਰੂਸ਼ੀ ਸ਼ਰਮਾ ਨੂੰ ਆਪਣਾ ਜੀਵਨ ਸਾਥੀ ਚੁਣਿਆ ਹੈ। ਗਾਇਕ ਦੇ ਵਿਆਹ ਦੀਆਂ ਤਸਵੀਰਾਂ ਅਤੇ ਵੀਡੀਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ, ਜਿਸ ਨੂੰ ਵੇਖਣ ਮਗਰੋਂ ਪ੍ਰਸ਼ੰਸ਼ਕਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਵਿਆਹ ਦੀ ਰਸਮ ਹਿੰਦੂ ਤੇ ਪੰਜਾਬੀ ਰਿਵਾਜਾਂ ਨਾਲ ਹੋਈ, ਜਿਸ ਨੇ ਪ੍ਰਸ਼ੰਸਕਾਂ ਦਾ ਦਿਲ ਜਿੱਤ ਲਿਆ। ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ, ਜਿੱਥੇ ਪ੍ਰਸ਼ੰਸਕ ਉਨ੍ਹਾਂ ਦੀ ਜੋੜੀ ਦੀ ਸਦਭਾਵਨਾ ਅਤੇ ਅਦਾਕਾਰੀ ਦੀ ਤਾਰੀਫ ਕਰ ਰਹੇ ਹਨ। ਜਾਣਕਾਰੀ ਮੁਤਾਬਕ, ਇਹ ਸਮਾਗਮ ਸਿਰਫ਼ ਨੇੜੇ ਦੇ ਰਿਸ਼ਤੇਦਾਰਾਂ ਅਤੇ ਦੋਸਤਾਂ ਦੀ ਹਾਜ਼ਰੀ ਵਿੱਚ ਹੋਇਆ। ਇਹ ਰੁਝਾਨ ਹਾਲੀਆ ਵਿਆਹਾਂ ਵਿੱਚ ਦੇਖਿਆ ਜਾ ਰਿਹਾ ਹੈ ਜਿੱਥੇ ਸਾਦਗੀ, ਪਰੰਪਰਾਵਾਂ ਅਤੇ ਅਸਲੀ ਪਿਆਰ ਨੂੰ ਤਰਜੀਹ ਦਿੱਤੀ ਜਾਂਦੀ ਹੈ। ਬੱਬਲ ਰਾਏ ਨੇ ਇੱਕ ਇੰਸਟਾਗ੍ਰਾਮ ਪੋਸਟ ਰਾਹੀਂ ਆਪਣੇ ਵਿਆਹ ਦੀ ਪੁਸ਼ਟੀ ਕਰਦਿਆਂ ਲਿਖਿਆ – “Grateful”

ਦੱਸ ਦੇਈਏ ਕਿ ਪੰਜਾਬੀ ਗਾਇਕ ਦੇ ਵਿਆਹ ਵਿੱਚ ਪੰਜਾਬੀ ਸਿਨੇਮਾ ਜਗਤ ਦੇ ਕਈ ਮਸ਼ਹੂਰ ਸਿਤਾਰੇ ਸ਼ਾਮਲ ਹੋਏ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਇਸ ਦੌਰਾਨ ਜੱਸੀ ਗਿੱਲ ਦਾ ਇੱਕ ਵੀਡੀਓ ਸਾਹਮਣੇ ਆਇਆ ਜਿਸ ਵਿੱਚ ਉਹ ਬੱਬਲ ਰਾਏ ਦੀ ਖੁਸ਼ੀ ਵਿੱਚ ਗਲੇ ਲੱਗ ਰੋਂਦੇ ਹੋਏ ਵੀ ਨਜ਼ਰ ਆਏ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link