13.36C Vancouver
ADS

Jun 11, 2024 6:41 PM - Connect Newsroom

ਚਾਹਤ ਫਤਿਹ ਅਲੀ ਖਾਨ ਦਾ 'Bado Badi' ਗੀਤ ਯੂਟਿਊਬ ਤੋਂ ਡਿਲੀਟ

Share On
bado-badi-removed-from-youtube
This song, which rapidly gained popularity across South Asia, is reported to be a rendition of a classic piece originally performed by the iconic Pakistani artist Noor Jehan in the 1973 film "Banarasi Thug."(Photo: Instagram/chahat_fateh_ali_khan)

ਜੇਕਰ ਤੁਸੀਂ ਇੰਸਟਾਗ੍ਰਾਮ ਯੂਜ਼ਰ ਹੋ ਤਾਂ ਤੁਸੀਂ 'Bado Badi' ਗੀਤ ਦੀਆਂ ਰੀਲਾਂ ਜ਼ਰੂਰ ਦੇਖੀਆਂ ਹੋਣਗੀਆਂ। ਜਿਸ ’ਚ ਪਾਕਿਸਤਾਨੀ ਗਾਇਕ ਚਾਹਤ ਫਤਿਹ ਅਲੀ ਖਾਨ 'Bado Badi' ਗੀਤ ਗਾ ਰਹੇ ਹਨ। ਇਸ ਤੋਂ ਪਹਿਲਾਂ ਇਹ ਗੀਤ ਯੂਟਿਊਬ ’ਤੇ ਆਇਆ ਸੀ। ਜਿਸ ਤੋਂ ਬਾਅਦ ਇਹ ਰੀਲਾਂ ’ਚ ਵਾਇਰਲ ਹੋ ਗਿਆ ਅਤੇ ਅੱਜ ਵੀ ਇਸ ਦੀਆਂ ਰੀਲਾਂ ਦੇਖੀਆਂ ਜਾ ਸਕਦੀਆਂ ਹਨ। ਚਾਹਤ ਫਤਿਹ ਅਲੀ ਖਾਨ ਦੇ ਇਸ ਅਕਾਊਂਟ ’ਤੇ ਹੁਣ ਯੂਟਿਊਬ ਨੇ ਵੱਡੀ ਕਾਰਵਾਈ ਕੀਤੀ ਹੈ।

ਯੂਟਿਊਬ ਨੇ ਪਾਕਿਸਤਾਨੀ ਗਾਇਕ ਦਾ ਗੀਤ ਡਿਲੀਟ ਕਰ ਦਿੱਤਾ ਹੈ। ਇਸ ਨੂੰ ਇੱਕ ਮਹੀਨੇ ਵਿੱਚ ਲਗਭਗ 28 ਮਿਲੀਅਨ ਵਿਊਜ਼ ਸਨ। ਯੂਟਿਊਬ ਨੇ ਕਾਪੀਰਾਈਟ ਦੀ ਉਲੰਘਣਾ ਕਾਰਨ ਇਸ ਨੂੰ ਮਿਟਾ ਦਿੱਤਾ ਹੈ। ਕੁਝ ਦਿਨ ਪਹਿਲਾਂ ਚਾਹਤ ਫਤਿਹ ਅਲੀ ਖਾਨ ਨੇ ਕਿਹਾ ਸੀ ਕਿ ਇਹ ਉਨ੍ਹਾਂ ਦਾ ਅਸਲੀ ਗੀਤ ਹੈ ਪਰ ਹੁਣ ਕਾਪੀਰਾਈਟ ਕਾਰਨ ਇਸ ਨੂੰ ਹਟਾ ਦਿੱਤਾ ਗਿਆ ਹੈ।

ਖਬਰਾਂ ਮੁਤਾਬਕ ਬਦੋ ਬਦੀ ਗੀਤ 1973 ’ਚ ਰਿਲੀਜ਼ ਹੋਈ ਫਿਲਮ ਬਨਾਰਸੀ ਠੱਗ ਦਾ ਹੈ। ਇਸ ਗੀਤ ਨੂੰ ਮਸ਼ਹੂਰ ਗਾਇਕਾ ਨੂਰ ਜਹਾਂ ਨੇ ਗਾਇਆ ਸੀ। ਪਿਛਲੇ ਮਹੀਨੇ ਚਾਹਤ ਫਤਿਹ ਅਲੀ ਖਾਨ ਦੇ ਅਧਿਕਾਰਤ ਚੈਨਲ ’ਤੇ ਰਿਲੀਜ਼ ਹੋਏ, ਇਸ ਗੀਤ ਨੇ ਭਾਰਤ ਵਿਚ ਵੀ ਬਹੁਤ ਪ੍ਰਸਿੱਧੀ ਹਾਸਲ ਕੀਤੀ ਹੈ ਅਤੇ ਆਨਲਾਈਨ ਹਲਚਲ ਮਚਾ ਦਿੱਤੀ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link