14.23C Vancouver
ADS

Nov 19, 2024 5:40 PM - Connect Newsroom

ਬਾਦਸ਼ਾਹ ਨੇ ਪਾਈ ਹਾਨੀਆ ਨੂੰ ਜੱਫੀ, ਇਹ ਕੀ ਹੋ ਰਿਹੈ

Share On
badshah-hugs-hania-whats-up
In the viral video, the duo is seen greeting each other with a respectful bow, followed by a warm embrace after Hania gave a shoutout to Badshah.(Photo: Facebook/BADSHAH)

ਮਸ਼ਹੂਰ ਰੈਪਰ ਬਾਦਸ਼ਾਹ ਕਿਸੇ ਪਛਾਣ ਦੇ ਮੋਹਤਾਜ਼ ਨਹੀਂ ਹਨ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਪਰਸਨਲ ਲਾਈਫ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਉਨ੍ਹਾਂ ਦੇ ਗੀਤ ਭਾਰਤ ਦੇ ਨਾਲ-ਨਾਲ ਪੂਰੀ ਦੁਨੀਆ ‘ਚ ਮਸ਼ਹੂਰ ਹਨ। ਇਸੀ ਵਿਚਾਲੇ ਉਨ੍ਹਾਂ ਦਾ ਨਾਂ ਮਸ਼ਹੂਰ ਪਾਕਿਸਤਾਨੀ ਅਦਾਕਾਰਾ ਹਾਨੀਆ ਆਮਿਰ ਨਾਲ ਕਾਫੀ ਜੁੜ ਰਿਹਾ ਹੈ ਅਤੇ ਉਨ੍ਹਾਂ ਦੀ ਡੇਟਿੰਗ ਦੀਆਂ ਅਫਵਾਹਾਂ ਉੱਡ ਰਹੀਆਂ ਹਨ। ਇੱਕ ਵਾਰ ਫਿਰ ਬਾਦਸ਼ਾਹ ਨੇ ਹਾਨੀਆ ਆਮਿਰ ਨਾਲ ਦੇਖਿਆ ਗਿਆ ਹੈ।

ਪਾਕਿਸਤਾਨੀ ਅਦਾਕਾਰਾ ਨੇ ਇਹ ਤਸਵੀਰ ਇੰਸਟਾਗ੍ਰਾਮ ਸਟੋਰੀ ‘ਚ ਵੀ ਪੋਸਟ ਕੀਤੀ ਹੈ।ਬਾਦਸ਼ਾਹ ਦਾ ਕੰਸਰਟ ਕੈਨੇਡਾ ‘ਚ ਹੋਇਆ, ਜਿਸ ‘ਚ ਹਾਨੀਆ ਆਮਿਰ ਨਜ਼ਰ ਆਈ। ਕੰਸਰਟ ਦੌਰਾਨ ਉਹ ਅਦਾਕਾਰਾ ਨੂੰ ਜੱਫੀ ਪਾਉਂਦੇ ਨਜ਼ਰ ਆਏ। ਰੈਪਰ ਨੇ ਪ੍ਰਦਰਸ਼ਨ ਤੋਂ ਬ੍ਰੇਕ ਲੈਂਦਿਆਂ, ਬਾਦਸ਼ਾਹ ਨੇ ਹਾਨੀਆ ਵੱਲ ਧਿਆਨ ਦਿੱਤਾ ਅਤੇ ਕੈਮਰੇ ਨੂੰ ਉਨ੍ਹਾਂ ‘ਤੇ ਫੋਕਸ ਕਰਨ ਲਈ ਕਿਹਾ।


ਹਾਨੀਆ ਆਮਿਰ ਨੇ ਬਾਦਸ਼ਾਹ ਦੇ ਕੰਸਰਟ ਦੇ ਦੀਆਂ ਕੁਝ ਝਲਕਿਆਂ ਨੂੰ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੇ ਹਨ। ਇੱਕ ਵੀਡੀਓ ਵਿੱਚ, ਬਾਦਸ਼ਾਹ ਉਨ੍ਹਾਂ ਨੂੰ ਮਿਲਣ ਲਈ ਸਟੇਜ ਤੋਂ ਹੇਠਾਂ ਆ ਗਏ ਅਤੇ ਦੋਹਾਂ ਨੇ ਇੱਕ ਦੂਜੇ ਨੂੰ ਜੱਫੀ ਵੀ ਪਾਈ। ਹਾਨੀਆ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਪੋਸਟ ਕਰਦੇ ਹੋਏ ਰੈਪਰ ਨੂੰ ਆਪਣਾ ਬੈਸਟ ਫ੍ਰੈਂਡ ਦੱਸਿਆ ਹੈ। ਉਨ੍ਹਾਂ ਨੂੰ ‘ਹੀਰੋ’ ਅਤੇ ‘ਰਾਕਸਟਾਰ’ ਕਹਿ ਕੇ ਵੀ ਤਰੀਫ਼ ਕੀਤੀ ਹੈ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link