15.3C Vancouver
ADS

Mar 12, 2025 12:12 PM - Connect Newsroom

ਬਾਦਸ਼ਾਹ ਦੇ ਅਚਾਨਕ ਭਾਰ ਘਟਾਉਣ ਨਾਲ ਉਸ ਦੇ ਪ੍ਰਸ਼ੰਸਕ ਹੋਏ ਹੈਰਾਨ

Share On
badshahs-drastic-weight-loss-fans-concerned-about-his-health
In the video, Badshah is seen sporting a black tank top and a thermal, displaying his noticeably slimmer physique.

ਪ੍ਰਸਿੱਧ ਗਾਇਕ ਅਤੇ ਰੈਪਰ ਬਾਦਸ਼ਾਹ ਨੇ ਆਪਣੇ ਹਾਲੀਆ ਬਦਲਾਅ ਨਾਲ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ ਹੈ, ਉਸ ਨੇ ਇੱਕ ਸ਼ਾਨਦਾਰ ਟਰਾਂਸਫਾਰਮੇਸ਼ਨ ਕੀਤਾ ਹੈ। ਰੈਪਰ ਨੇ ਆਪਣਾ ਭਾਰ ਕਾਫ ਘਟਾ ਲਿਆ ਹੈ। ਜਿੱਥੇ ਕੁਝ ਲੋਕ ਉਸਦੀ ਫਿਟਨੈਸ ਅਤੇ ਲੁੱਕ ਦੀ ਪ੍ਰਸ਼ੰਸਾ ਕਰ ਰਹੇ ਹਨ, ਉੱਥੇ ਹੀ ਕੁਝ ਉਸ ਨੂੰ ਟ੍ਰੋਲ ਵੀ ਕਰ ਰਹੇ ਹਨ।

ਹਾਲ ਹੀ ਵਿੱਚ, ਬਾਦਸ਼ਾਹ ਦੀ ਇੱਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿੱਚ ਉਸਦਾ ਟਰਾਂਸਫਾਰਮੇਸ਼ਨ ਦੇਖਿਆ ਜਾ ਸਕਦਾ ਹੈ।

ਬਾਦਸ਼ਾਹ ਨੇ ਆਪਣੇ ਇੰਸਟਾਗ੍ਰਾਮ 'ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜੋ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ। ਵੀਡੀਓ ਵਿੱਚ ਗਾਇਕ ਕਾਫ਼ੀ ਪਤਲਾ ਅਤੇ ਫਿੱਟ ਦਿਖਾਈ ਦੇ ਰਿਹਾ ਹੈ। ਜਿਵੇਂ ਹੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਸਾਹਮਣੇ ਆਈ, ਲੋਕਾਂ ਨੇ ਇਸ 'ਤੇ ਟਿੱਪਣੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇੱਕ ਯੂਜ਼ਰ ਨੇ ਲਿਖਿਆ, 'ਤੁਸੀਂ ਇੰਨੇ ਪਤਲੇ ਕਿਵੇਂ ਹੋ ਗਏ?' ਦੂਜੇ ਨੇ ਕਿਹਾ, 'ਇੱਕ ਮਿੰਟ, ਇਹ ਬਾਦਸ਼ਾਹ ਹੈ ਜਾਂ ਏ.ਪੀ. ਢਿੱਲੋਂ।' ਇੱਕ ਪ੍ਰਸ਼ੰਸਕ ਨੇ ਪੁੱਛਿਆ, 'ਤੂੰ ਇੰਨਾ ਪਤਲਾ ਕਿਉਂ ਹੋ ਗਿਆ ਹੈਂ ਭਰਾ?'

ਇਸ ਤੋਂ ਪਹਿਲਾਂ, ਬਾਦਸ਼ਾਹ ਨੇ ਭਾਰ ਘਟਾਉਣ ਲਈ ਆਪਣੇ ਸੰਘਰਸ਼ ਬਾਰੇ ਇਹ ਕਿਹਾ ਸੀ ਕਿ ਉਹ ਅਕਸਰ ਭੁੱਖਾ ਰਹਿੰਦਾ ਸੀ। ਉਸਨੇ ਇੱਕ ਵਾਰ ਕਿਹਾ ਸੀ ਕਿ ਉਸਦੇ ਕੋਲ ਭਾਰ ਘਟਾਉਣ ਦੇ ਬਹੁਤ ਸਾਰੇ ਕਾਰਨ ਸਨ, ਕਿਉਂਕਿ ਉਸਦੇ ਕੰਮ ਲਈ ਉਸਨੂੰ 120 ਮਿੰਟ ਸਟੇਜ 'ਤੇ ਰਹਿਣਾ ਪੈਂਦਾ ਸੀ, ਜਿਸ ਲਈ ਉਸਨੂੰ ਫਿੱਟ ਰਹਿਣ ਦੀ ਜ਼ਰੂਰਤ ਸੀ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link