14.21C Vancouver
ADS

Feb 6, 2026 6:51 PM - Connect Newsroom - Jasmine Singh

'ਬੰਬੂਕਾਟ 2' ਫਿਲਮ ਜਲਦ ਬਣੇਗੀ ਸਿਨੇਮਾਘਰਾਂ ਦਾ ਸ਼ਿੰਗਾਰ

Share On
bambukat-returns-sequel-promises-bigger-laughs-and-nostalgia
The sequel brings back a power-packed cast featuring Ammy Virk, Binnu Dhillon, Simi Chahal, and Gurpreet Ghuggi. (Photo: Instagram/ghuggigurpreet)

ਸਾਲ 2016 ਵਿੱਚ ਆਈ ਪੰਜਾਬੀ ਫਿਲਮ 'ਬੰਬੂਕਾਟ' ਅਪਾਰ ਕਾਮਯਾਬੀ ਹਾਸਲ ਕਰਨ ਵਿੱਚ ਸਫ਼ਲ ਰਹੀ, ਜਿਸ ਦੇ 10 ਸਾਲਾਂ ਦੇ ਵਕਫ਼ੇ ਬਾਅਦ ਇਸ ਦੇ ਦੂਜੇ ਸੀਕਵਲ ਨੂੰ ਦਰਸ਼ਕਾਂ ਦੇ ਸਨਮੁੱਖ ਕੀਤੇ ਜਾਣ ਦੀ ਨਿਰਮਾਣ ਅਤੇ ਪ੍ਰੀ-ਰਿਲੀਜ਼ ਕਵਾਇਦ ਪੂਰੀ ਕਰ ਲਈ ਗਈ ਹੈ, ਜਿਸ ਉਪਰੰਤ ਇਸ ਦੀ ਪਹਿਲੀ ਝਲਕ ਨੂੰ ਰਿਵੀਲ ਕਰ ਦਿੱਤਾ ਗਿਆ ਹੈ, ਜੋ ਜਲਦ ਦੇਸ਼-ਵਿਦੇਸ਼ ਵਿੱਚ ਸਾਹਮਣੇ ਲਿਆਂਦੀ ਜਾਵੇਗੀ।

ਇਹ ਮੰਨੋਰੰਜਕ ਫਿਲਮ, ਜਿਸ ਦਾ ਲੇਖਣ ਜੱਸ ਗਰੇਵਾਲ ਵੱਲੋਂ ਕੀਤਾ ਗਿਆ ਹੈ, ਜਦਕਿ ਨਿਰਦੇਸ਼ਨ ਜ਼ਿੰਮੇਵਾਰੀ ਨੂੰ ਇੱਕ ਵਾਰ ਮੁੜ ਪੰਕਜ ਬੱਤਰਾ ਵੱਲੋਂ ਅੰਜ਼ਾਮ ਦਿੱਤਾ ਗਿਆ ਹੈ, ਜੋ ਉਕਤ ਫਿਲਮ ਦੇ ਪਹਿਲੇ ਭਾਗ ਸਮੇਤ ਕਈ ਬਿਹਤਰੀਣ ਅਤੇ ਸੁਪਰ-ਡੁਪਰ ਹਿੱਟ ਪੰਜਾਬੀ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਕਰਨ ਦਾ ਮਾਣ ਅਪਣੀ ਝੋਲੀ ਪਾ ਚੁੱਕੇ ਹਨ।

ਪੰਜਾਬੀ ਸਿਨੇਮਾ ਦੀ ਇਸ ਵਰ੍ਹੇ ਦੀ ਇੱਕ ਵੱਡੀ ਫਿਲਮ ਵਜੋਂ ਸਾਹਮਣੇ ਆਉਣ ਜਾ ਰਹੀ ਹੈ ਇਹ ਪ੍ਰਭਾਵਪੂਰਨ ਫਿਲਮ, ਜਿਸ ਦੀ ਲੀਡਿੰਗ ਸਟਾਰ-ਕਾਸਟ ਵਿੱਚ ਐਮੀ ਵਿਰਕ, ਬਿੰਨੂ ਢਿੱਲੋਂ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ ਸ਼ਾਮਿਲ ਹਨ। ਪੁਰਾਤਨ ਪੰਜਾਬ ਅਤੇ ਪੰਜਾਬੀ ਰੀਤੀ ਰਿਵਾਜਾਂ ਦੀ ਤਰਜ਼ਮਾਨੀ ਕਰਦੀ ਉਕਤ ਫਿਲਮ 20 ਫ਼ਰਵਰੀ ਨੂੰ ਵਿਸ਼ਵ-ਭਰ ਵਿੱਚ ਪ੍ਰਦਸ਼ਿਤ ਕੀਤੀ ਜਾ ਰਹੀ ਹੈ, ਜਿਸ ਦੇ ਨਿਰਮਾਤਾ ਕਾਰਜ ਗਿੱਲ, ਸੰਗੀਤਕਾਰ ਜਤਿੰਦਰ ਸ਼ਾਹ ਅਤੇ ਕਲਾ ਨਿਰਦੇਸ਼ਕ ਕਾਜੀ ਰਫ਼ੀਕ ਹਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link