16.05C Vancouver
ADS

Apr 16, 2025 4:31 PM - Connect Newsroom

ਭੰਗੜੇ ਦੀਆਂ ਕੋਚੇਲਾ 2025 'ਚ ਧੂੰਮਾਂ

Share On
bhangra-at-coachella-2025
The performances blurred borders, blending the hypnotic drive of techno with the colorful chaos of Gujarati Garba and the infectious energy of Punjabi Bhangra.

ਅਮਰੀਕਾ ਦੇ ਕੈਲੇਫੋਰਨੀਆ 'ਚ ਸਥਿਤ ਕੋਚੇਲਾ 'ਚ ਹਰ ਸਾਲ ਕਲਾ ਅਤੇ ਸੰਗੀਤ ਦਾ ਉਤਸਵ ਮਨਾਇਆ ਜਾਂਦਾ ਹੈ ਪਰ ਕੋਚੇਲਾ 2025 ਸਿਰਫ ਉਤਸਵ ਨਹੀਂ ਸਗੋਂ ਇਹ ਭਾਰਤੀ ਸਭਿਆਚਾਰ ਦਾ ਭਰਪੂਰ ਜਸ਼ਨ ਬਣ ਗਿਆ। ਇਸ ਵਾਰ ਕੋਚੇਲਾ ਦੇ ਇਸ ਵੱਡੇ ਮੇਲੇ 'ਚ ਢੋਲੇ ਦੇ ਡਗੇ ਦਾ ਮਿੱਠਾ ਸੰਗੀਤ ਅਤੇ ਗਰਬਾ ਨਾਚ ਵੀ ਵਿਲੱਖਣ ਪੇਸ਼ਕਾਰੀ ਦਰਸ਼ਕਾਂ ਨੂੰ ਦੇਖਣ ਨੂੰ ਮਿਲੀ।

ਵੇਅਰ ਹਾਊਸ (ਭਾਰਤੀ ਮੂਲ ਦਾ ਸੰਗੀਤ ਸਮੂਹ) ਵੇਅਰ ਹਾਊਸ ਨੇ 12 ਅਪ੍ਰੈਲ ਨੂੰ ਕੋਚੇਲਾ ਦੇ ਗਲੋਬਲ ਮੰਚ 'ਤੇ ਆਪਣੀ ਧਮਾਕੇਦਾਰ ਸ਼ੁਰੂਆਤ ਕੀਤੀ ਸੀ। ਨਤੀਜੇ ਵਜੋਂ ਇਹ ਮੰਚ ਅੰਤਰ ਸੱਭਿਆਚਾਰਕ ਡਾਂਸ ਫਲੋਰ ਦੇ ਰੂਪ 'ਚ ਤਬਦੀਲ ਹੋ ਗਿਆ। ਵੱਖ ਵੱਖ ਪੇਸ਼ਕਾਰੀਆਂ ਨੇ ਹੱਦਾਂ ਸਰਹੱਦਾਂ ਦੇ ਪਾੜੇ ਨੂੰ ਮਿਟਾ ਦਿੱਤਾ। ਇਕ ਪਾਸੇ ਗੁਜਰਾਤੀ ਗਰਬੇ ਦੀ ਰੰਗੀਨ ਅਤੇ ਕੀਲ ਲੈਣ ਵਾਲੀ ਪੇਸ਼ਕਾਰੀ ਜਦੋਂਕਿ ਦੂਜੇ ਪਾਸੇ ਪੰਜਾਬੀ ਭੰਗੜੇ ਦੇ ਊਰਜਾ ਭਰਪੂਰ ਕਾਲਾਤਮਕ ਨਾਚ ਰੰਗ ਨੇ ਦਰਸ਼ਕਾਂ ਨੂੰ ਹਿਲਾ ਕੇ ਰੱਖ ਦਿੱਤਾ।

ਕੋਚੇਲਾ ਦੇ ਇਤਿਹਾਸ 'ਚ ਇਹ ਪਹਿਲਾ ਮੌਕਾ ਸੀ ਕਿ ਭਾਰਤੀ ਸੱਭਿਆਚਾਰ ਦੀਆਂ ਪੇਸ਼ਕਾਰੀਆਂ ਦੇ ਵਿਲੱਖਣ ਅੰਦਾਜ਼ ਦਾ ਜਾਦੂ ਸਰੋਤਿਆਂ ਦੇ ਸਿਰ ਚੜ੍ਹ ਬੋਲਿਆ। ਇਸ ਪੇਸ਼ਕਾਰੀ ਨੇ ਸਾਬਤ ਕਰ ਦਿੱਤਾ ਕਿ ਗਲੋਬਲ ਸੰਗੀਤ ਦਾ ਭਵਿੱਖ ਦੇਸੀ ਹਾਰਟਬੀਟ 'ਤੇ ਆਧਾਰਿਤ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link