15.71C Vancouver
ADS

Aug 15, 2025 5:49 PM - Connect Newsroom

ਬਿਪਾਸ਼ਾ ਬਾਸੂ ਨੇ ਮ੍ਰਿਣਾਲ ਠਾਕੁਰ ਦੀਆਂ ਵਾਇਰਲ ਟਿੱਪਣੀਆਂ ਦਾ ਦਿੱਤਾ ਜਵਾਬ

Share On
bipasha-basu-responds-to-mrunal-thakurs-viral-comments
Bipasha responded indirectly through her Instagram Stories, posting a thought-provoking quote: “Strong women lift each other up.(Photo: Instagram/bipashabasu)

ਪ੍ਰਸਿੱਧ ਫਿਲਮ ਅਭਿਨੇਤਰੀ ਬਿਪਾਸ਼ਾ ਬਾਸੂ ਨੇ ਮ੍ਰਿਣਾਲ ਠਾਕੁਰ ਵਲੋਂ ਉਸ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਕੀਤੀਆਂ ਕੁਝ ਅਟੁਕਵੀਆਂ ਟਿੱਪਣੀਆਂ ਦਾ ਬੜੇ ਸਹਿਜ ਅੰਦਾਜ਼ ਨਾਲ ਜਵਾਬ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮ੍ਰਿਣਾਲ ਠਾਕੁਰ ਨੇ ਬਿਪਾਸ਼ਾ ਬਾਸੂ ਬਾਰੇ ਸੋਸ਼ਲ ਮੀਡੀਆ 'ਤੇ ਟਿੱਪਣੀ ਕੀਤੀ ਸੀ ਅਤੇ ਬਿਪਾਸ਼ਾ ਨੂੰ ਮਰਦਾਨਾ ਮਾਸਪੇਸ਼ੀਆਂ ਵਾਲੀ ਔਰਤ ਦੱਸਿਆ ਸੀ।

ਮ੍ਰਿਣਾਲ ਠਾਕੁਰ ਨੇ ਇਹ ਵੀ ਆਖਿਆ ਸੀ ਕਿ ਉਹ ਬਿਪਾਸ਼ਾ ਨਾਲੋਂ ਕਿਤੇ ਵਧੀਆ ਹੈ ਬਿਪਾਸ਼ਾ ਨੇ ਮ੍ਰਿਣਾਲ ਦਾ ਨਾਂਅ ਲਏ ਬਗੈਰ ਆਪਣੀ ਇੰਸਟਾਗ੍ਰਾਮ ਸਟੋਰੀ ਤੇ ਜਵਾਬ ਦਿੱਤਾ ਕਿ ਮਜ਼ਬੂਤ ਔਰਤਾਂ ਇਕ-ਦੂਜੇ ਨੂੰ ਉੱਪਰ ਚੁੱਕ ਸਕਦੀਆਂ ਹਨ। ਉਸ ਨੇ ਕਿਹਾ ਕਿ ਔਰਤਾਂ ਨੂੰ ਮਜ਼ਬੂਤ ਮਾਸਪੇਸ਼ੀਆਂ ਵਾਲੀਆ ਹੌਣਾ ਚਾਹੀਦਾ ਹੈ। ਸਾਨੂੰ ਹਰ ਤਰ੍ਰਾਂ ਨਾਲ ਮਜ਼ਬੂਤ ਬਣਨਾ ਚਾਹੀਦਾ ਹੈ।

ਬਿਪਾਸ਼ਾ ਨੇ ਕਿਹਾ ਕਿ ਸਾਡੀਆ ਮਜ਼ਬੂਤ ਮਾਸਪੇਸ਼ੀਆਂ ਸਾਡੀ ਸਰੀਰਕ ਅਤੇ ਮਾਨਸਿਕ ਨੂੰ ਨਵਾਂ ਨਰੋਆ ਰੱਖਦੀਆਂ ਹਨ। ਬਿਪਾਸ਼ਾ ਨੇ ਆਪਣੀ ਪੋਸਟ 'ਚ ਸਿੱਧੇ ਤੌਰ 'ਤੇ ਮਿਣਾਲ ਦਾ ਜ਼ਿਕਰ ਨਹੀਂ ਕੀਤਾ ਪਰ ਅੰਤ 'ਚ ਇਹ ਲਿਖਿਆ ਕਿ ਆਪਣੇ ਆਪ ਨੂੰ ਪਿਆਰ ਕਰੋ।

Latest news

ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link