Aug 21, 2026 6:23 PM - Connect Newsroom - Jasmine Singh

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
ਜ਼ੀ5 ਦੇ ਇੱਕ ਬਿਆਨ ਵਿੱਚ ਦੱਸਿਆ ਗਿਆ ਹੈ ਕਿ “ਬੰਦਰ” 28 ਅਗਸਤ ਤੋਂ ਪਲੇਟਫਾਰਮ ‘ਤੇ ਉਪਲਬਧ ਹੋਵੇਗਾ। ਅਨੁਰਾਗ ਕਸ਼ਯਪ ਵਲੋਂ ਨਿਰਦੇਸ਼ਤ ਵਿੱਚ ਬਣੀ ਇਸ ਫਿਲਮ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਜਿਸ ਵਿੱਚ ਸਾਨਿਆ ਮਲਹੋਤਰਾ, ਸਪਨਾ ਪੱਬੀ ਅਤੇ ਸਬਾ ਆਜ਼ਾਦ ਵੀ ਮੁੱਖ ਭੂਮਿਕਾਵਾਂ ਵਿੱਚ ਹਨ।




