16.3C Vancouver
ADS

Nov 12, 2025 1:08 PM - Connect Newsroom - Jasmine Singh

ਬਾਲੀਵੁੱਡ ਅਦਾਕਾਰ ਧਰਮਿੰਦਰ ਨੂੰ ਹਸਪਤਾਲ ਵਿਚੋਂ ਮਿਲੀ ਛੁੱਟੀ

Share On
bollywood-actor-dharmendra-discharged-from-mumbai-hospital
Bollywood actor Dharmendra, seen in this file photo, was discharged from Breach Candy Hospital in Mumbai on Wednesday. (Photo: Instagram/Dharmendra Deol)

ਬਾਲੀਵੁੱਡ ਅਦਾਕਾਰ ਧਰਮਿੰਦਰ ਨੂੰ ਬੁੱਧਵਾਰ ਸਵੇਰੇ ਬ੍ਰੀਚ ਕੈਂਡੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ। ਅਦਾਕਾਰ ਦਾ ਇਲਾਜ ਕਰ ਰਹੇ ਡਾਕਟਰ ਨੇ ਦੱਸਿਆ ਕਿ ਪਰਿਵਾਰ ਨੇ ਧਰਮਿੰਦਰ ਨੂੰ ਘਰ ਲਿਜਾਣ ਦਾ ਫੈਸਲਾ ਕੀਤਾ ਹੈ।

ਉਨ੍ਹਾਂ ਦਾ ਬਾਕੀ ਇਲਾਜ ਉਥੇ ਹੀ ਚੱਲੇਗਾ। 89 ਸਾਲਾ ਅਦਾਕਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਹੈ ਤੇ ਉਨ੍ਹਾਂ ਦਾ ਹਸਪਤਾਲ ਆਉਣ ਜਾਣ ਲੱਗਾ ਹੋਇਆ ਹੈ। ਡਾਕਟਰ ਨੇ ਕਿਹਾ, ‘‘ਧਰਮਿੰਦਰ ਜੀ ਨੂੰ ਸਵੇਰੇ ਸਾਢੇ ਸੱਤ ਵਜੇ ਹਸਪਤਾਲ ’ਚੋਂ ਡਿਸਚਾਰਜ ਕਰ ਦਿੱਤਾ ਗਿਆ।

ਅਦਾਕਾਰ ਦੇ ਪੁੱਤਰ ਸੰਨੀ ਦਿਓਲ ਦੇ ਸੂਤਰਾਂ ਨੇ ਕਿਹਾ, ਧਰਮਿੰਦਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਉਹ ਘਰ ਵਿੱਚ ਹੀ ਆਪਣੀ ਸਿਹਤਯਾਬੀ ਜਾਰੀ ਰੱਖਣਗੇ। ਅਸੀਂ ਮੀਡੀਆ ਅਤੇ ਜਨਤਾ ਨੂੰ ਬੇਨਤੀ ਕਰਦੇ ਹਾਂ ਕਿ ਉਹ ਇਸ ਸਮੇਂ ਦੌਰਾਨ ਕਿਸੇ ਵੀ ਹੋਰ ਅਟਕਲਾਂ ਤੋਂ ਬਚਣ ਅਤੇ ਉਨ੍ਹਾਂ ਦੀ ਅਤੇ ਪਰਿਵਾਰ ਦੀ ਨਿੱਜਤਾ ਦਾ ਸਤਿਕਾਰ ਕਰਨ। ਅਸੀਂ ਉਨ੍ਹਾਂ ਦੀ ਨਿਰੰਤਰ ਸਿਹਤਯਾਬੀ, ਚੰਗੀ ਸਿਹਤ ਅਤੇ ਲੰਬੀ ਉਮਰ ਲਈ ਸਾਰਿਆਂ ਦੇ ਪਿਆਰ, ਪ੍ਰਾਰਥਨਾਵਾਂ ਅਤੇ ਸ਼ੁਭਕਾਮਨਾਵਾਂ ਦੀ ਕਦਰ ਕਰਦੇ ਹਾਂ। ਕਿਰਪਾ ਕਰਕੇ ਉਨ੍ਹਾਂ ਦਾ ਸਤਿਕਾਰ ਕਰੋ ਕਿਉਂਕਿ ਉਹ ਤੁਹਾਨੂੰ ਪਿਆਰ ਕਰਦੇ ਹਨ।’’

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link