16.6C Vancouver
ADS

Nov 24, 2025 1:22 PM - Connect Newsroom - Jasmine Singh

ਨਹੀਂ ਰਹੇ ਬਾਲੀਵੁੱਡ ਦੇ ‘ਹੀ-ਮੈਨ’ ਧਰਮਿੰਦਰ ਦਿਓਲ, 89 ਸਾਲ ਦੀ ਉਮਰ 'ਚ ਲਏ ਆਖਰੀ ਸਾਹ

Share On
bollywood-icon-dharmendra-dies-at-89-after-long-illness
Dharmendra’s funeral was held at Pawan Hans crematorium in Vile Parle, where relatives and members of India’s film community gathered to pay their respects. (Photo: Facebook/Dreamgirl Hema Malini)

ਬਾਲੀਵੁੱਡ ਦੇ 'ਹੀ-ਮੈਨ' ਅਤੇ ਮਸ਼ਹੂਰ ਅਦਾਕਾਰ ਧਰਮਿੰਦਰ ਦਾ ਅੱਜ ਦਿਹਾਂਤ ਹੋ ਗਿਆ। ਉਹ 89 ਵਰ੍ਹਿਆਂ ਦੇ ਸਨ। ਧਰਮਿੰਦਰ ਨੇ ਆਪਣੇ ਜੁਹੂ ਸਥਿਤ ਘਰ ਵਿੱਚ ਆਖਰੀ ਸਾਹ ਲਏ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। 10 ਨਵੰਬਰ ਨੂੰ, ਉਨ੍ਹਾਂ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋਣ ਤੋਂ ਬਾਅਦ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਸ ਦੌਰਾਨ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ। 12 ਨਵੰਬਰ ਨੂੰ ਧਰਮਿੰਦਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਸੀ। ਧਰਮਿੰਦਰ ਦਾ ਅੰਤਿਮ ਸੰਸਕਾਰ ਵਿਲੇ ਪਾਰਲੇ ਦੇ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਕੀਤਾ ਗਿਆ।

ਇਸ ਮੌਕੇ ਪੂਰਾ ਦਿਓਲ ਪਰਿਵਾਰ ਅਤੇ ਸਿਨੇਮਾ ਜਗਤ ਦੀਆਂ ਮਸ਼ਹੂਰ ਹਸਤੀਆਂ ਵੀ ਮੌਜੂਦ ਸਨ। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਧਰਮਿੰਦਰ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਧਰਮਿੰਦਰ ਨੇ ਆਪਣੇ 6 ਦਹਾਕਿਆਂ ਤੋਂ ਵੱਧ ਦੇ ਫ਼ਿਲਮੀ ਕਰੀਅਰ ਵਿੱਚ 300 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ ਅਤੇ ਹਿੰਦੀ ਸਿਨੇਮਾ ਦੇ ਇਤਿਹਾਸ ਵਿੱਚ ਇੱਕ ਅਮਿੱਟ ਛਾਪ ਛੱਡੀ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link