16.5C Vancouver
ADS

Jul 4, 2024 4:33 PM - Connect Newsroom

ਦਿਲਜੀਤ ਦੀ ‘ਜੱਟ ਐਂਡ ਜੂਲੀਅਟ 3’ ਨੇ ਬਾਕਸ ਆਫਿਸ ’ਤੇ ਲਿਆਂਦੀ ਹਨੇਰੀ

Share On
box-office-dhamaka
Globally, it has become a sensation, amassing an impressive 28.5 crore in international markets, culminating in a remarkable worldwide gross of 50.62 crore within just five days.(Photo: Instagram/neerubajwa)

ਪੰਜਾਬੀ ਗਾਇਕ-ਅਦਾਕਾਰ ਦਿਲਜੀਤ ਦੋਸਾਂਝ ਅਤੇ ਅਦਾਕਾਰਾ ਨੀਰੂ ਬਾਜਵਾ ਦੀ ਸ਼ਾਨਦਾਰ ਅਦਾਕਾਰੀ ਨੇ ਭਾਰਤੀ ਪ੍ਰਸ਼ੰਸਕਾਂ ਤੋਂ ਇਲਾਵਾ ਦੂਜੇ ਦੇਸ਼ਾਂ ਦੇ ਪ੍ਰਸ਼ੰਸਕਾਂ ਨੂੰ ਵੀ ਦੀਵਾਨਾ ਕਰ ਦਿੱਤਾ ਹੈ। ਫ਼ਿਲਮ ਨੇ ਸਿਰਫ਼ 6 ਦਿਨਾਂ ’ਚ ਕਈ ਹਿੱਟ ਫ਼ਿਲਮਾਂ ਦਾ ਰਿਕਾਰਡ ਤੋੜ ਦਿੱਤਾ ਹੈ।

ਹੁਣ ਜੇਕਰ ਫ਼ਿਲਮ ਦੇ ਪੂਰੇ ਕਲੈਕਸ਼ਨ ਦੀ ਗੱਲ ਕਰੀਏ ਤਾਂ ਫ਼ਿਲਮ ਨੇ ਪਹਿਲੇ ਦਿਨ ਭਾਰਤ ’ਚ 4.13 ਕਰੋੜ ਨਾਲ ਖਾਤਾ ਖੋਲ੍ਹਿਆ ਅਤੇ ਪੂਰੇ ਵਿਦੇਸ਼ਾਂ ’ਚ 6.63 ਕਰੋੜ ਦਾ ਕਲੈਕਸ਼ਨ ਕੀਤਾ, ਜਿਸ ਨਾਲ ਫ਼ਿਲਮ ਨੇ ਪਹਿਲੇ ਦਿਨ 10.76 ਕਰੋੜ ਦੀ ਕਮਾਈ ਕੀਤੀ। ਦੂਜੇ ਦਿਨ ਫ਼ਿਲਮ ਨੇ ਦੇਸ਼-ਵਿਦੇਸ਼ ’ਚੋਂ 11.65 ਕਰੋੜ ਦਾ ਕਲੈਕਸ਼ਨ ਕੀਤਾ ਅਤੇ ਤੀਜੇ ਦਿਨ 12.50 ਕਰੋੜ ਦਾ ਕਲੈਕਸ਼ਨ ਕੀਤਾ।

ਚੌਥੇ ਅਤੇ ਪੰਜਵੇਂ ਦਿਨ ਫ਼ਿਲਮ ਨੇ ਕ੍ਰਮਵਾਰ 14.15 ਕਰੋੜ ਅਤੇ 6.75 ਕਰੋੜ ਦਾ ਕਲੈਕਸ਼ਨ ਕੀਤਾ, ਜਿਸ ਨਾਲ ਹੁਣ ਫ਼ਿਲਮ ਦਾ ਸਾਰਾ ਕਲੈਕਸ਼ਨ 55.81 ਕਰੋੜ ਹੋ ਗਿਆ ਹੈ। ਉਥੇ ਹੀ ਫ਼ਿਲਮ ਨੇ 6 ਦਿਨਾਂ ’ਚ 61.88 ਕਰੋੜ ਦਾ ਕਾਰੋਬਾਰ ਕੀਤਾ ਹੈ।

ਇਸ ਰੋਮਾਂਟਿਕ ਕਾਮੇਡੀ ਨੇ ਦੁਨੀਆ ਭਰ ਵਿੱਚ ਕਿਸੇ ਪੰਜਾਬੀ ਫ਼ਿਲਮ ਲਈ ਹੁਣ ਤੱਕ ਦਾ ਸਭ ਤੋਂ ਵੱਡਾ ਓਪਨਿੰਗ ਵੀਕੈਂਡ ਹਾਸਲ ਕੀਤਾ, ਚਾਰ ਦਿਨਾਂ ਵਿੱਚ ਲਗਭਗ 48.10 ਕਰੋੜ ਦੀ ਕਮਾਈ ਕੀਤੀ। ਪੈਨ-ਇੰਡੀਆ ਬਲਾਕਬਸਟਰ ‘ਕਲਕੀ 2898 ਏ.ਡੀ’ ਦੇ ਮੁਕਾਬਲੇ ਦਾ ਸਾਹਮਣਾ ਕਰਨ ਦੇ ਬਾਵਜੂਦ, ‘ਜੱਟ ਐਂਡ ਜੂਲੀਅਟ 3’ ਨੇ ਅੰਤਰਰਾਸ਼ਟਰੀ ਪੱਧਰ ’ਤੇ 28.50 ਕਰੋੜ ਦੀ ਕਮਾਈ ਕਰਦੇ ਹੋਏ ਵਿਦੇਸ਼ਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link