14.37C Vancouver
ADS

Jul 15, 2026 5:16 PM - Connect Newsroom - Jasmine Singh

'ਸਤਲੁਜ' ਤੋਂ ਬਾਅਦ 'ਦਸਤਾਰ' ਦੀ ਰਿਲੀਜ਼ 'ਤੇ ਸੰਕਟ, ਫਿਲਮ ਨੂੰ ਹਜੇ ਤੱਕ ਨਹੀਂ ਮਿਲਿਆ ਸੈਂਸਰ ਬੋਰਡ ਤੋਂ ਸਰਟੀਫਿਕੇਟ

Share On
cbfc-certification-for-tarsem-jassars-dastaar-delayed-ahead-of-scheduled-july-17-release
The film stars Tarsem Jassar and Yograj Singh. It is directed by Amar Hundal and produced by Gunbir Singh Sidhu and Manmord Sidhu. (Photo: Insatagram/ tarsemjassar)

ਸੈਂਸਰ ਬੋਰਡ ਅਕਸਰ ਪੰਜਾਬ ਨਾਲ ਸੰਬੰਧਿਤ, ਸਿੱਖਾਂ ਨਾਲ ਸੰਬੰਧਿਤ ਫਿਲਮਾਂ ਨੂੰ ਨਿਸ਼ਾਨਾ ਬਣਾਉਂਦਾ ਰਹਿੰਦਾ ਹੈ। ਬਹੁਤੀਆਂ ਫਿਲਮਾਂ ਵਿਚ ਜਾਂ ਤਾਂ ਕਾਂਟ ਛਾਂਟ ਕਰ ਦਿੱਤੀ ਜਾਂਦੀ ਹੈ ਜਾਂ ਫਿਰ ਵੱਡੇ ਪਰਦੇ 'ਤੇ ਉਨ੍ਹਾਂ ਦੀ ਰਿਲੀਜ਼ 'ਤੇ ਅੜਿਕਾ ਡਾਹ ਦਿੱਤਾ ਜਾਂਦਾ ਹੈ। ਪਿਛਲੇ ਸਮੇਂ ਵਿੱਚ ਬੱਬੂ ਮਾਨ ਦੀ ਹਵਾਏ, ਅਮਰਦੀਪ ਸਿੰਘ ਗਿੱਲ ਦੀ ਸ਼ਹਾਦਤ, ਜਿਸ ਦਾ ਨਾਂਅ ਬਾਅਦ ਵਿੱਚ 'ਪਾਣੀ' ਕਰ ਦਿੱਤਾ ਗਿਆ ਸੀ, ਐਮੀ ਵਿਰਕ ਦੀ 'ਚੜਦੀ ਕਲਾ', ਤੇ 'ਉੜਤਾ ਪੰਜਾਬ' ਦੀ ਰਿਲੀਜ਼ ਅੱਗੇ ਪ੍ਰਸ਼ਨ ਚਿੰਨ ਲਗਾਇਆ ਗਿਆ ਸੀ।

ਹਾਲ ਹੀ ਵਿੱਚ ਵੱਡੇ ਚਰਚਾ ਦਾ ਵਿਸ਼ਾ ਬਣੀ ਸਤਲੁਜ ਫਿਲਮ ਨੂੰ ਵੀ ਸੈਂਸਰ ਬੋਰਡ ਨੇ ਹਰੀ ਝੰਡੀ ਨਹੀਂ ਦਿੱਤੀ, ਇਸ ਫਿਲਮ ਬਾਰੇ ਚੱਲ ਰਹੇ ਵਿਵਾਦ ਦੌਰਾਨ ਇਕ ਹੋਰ ਫਿਲਮ ਤਰਸੇਮ ਜੱਸੜ ਦੀ 'ਦਸਤਾਰ' ਵੀ ਸੈਂਸਰ ਬੋਰਡ ਦਾ ਨਿਸ਼ਾਨਾ ਬਣੀ ਹੈ। ਸਿੱਖਾਂ ਦੀ ਦਸਤਾਰ, ਇਤਿਹਾਸ ਅਤੇ ਪਛਾਣ ਨਾਲ ਸੰਬੰਧਿਤ ਇਸ ਫਿਲਮ ਨੂੰ ਰਿਲੀਜ਼ ਤੋਂ ਐਨ ਪਹਿਲਾਂ ਸੈਂਸਰ ਬੋਰਡ ਨੇ ਇਸ ਦਾ ਸਰਟੀਫਿਕੇਟ ਰੋਕ ਲਿਆ।

ਜ਼ਿਕਰਯੋਗ ਹੈ ਕਿ ਫਿਲਮ ਨੇ 17 ਜੁਲਾਈ ਨੂੰ ਵੱਡੇ ਪਰਦੇ ਤੇ ਉਤਰਨਾ ਸੀ। ਦੱਸ ਦੇਈਏ ਕਿ ਫਿਲਮ ਸਬੰਧੀ ਸਕ੍ਰੀਨਿੰਗ ਹੋ ਚੁੱਕੀ ਹੈ। ਇਸ ਦੇ ਬਾਵਜੂਦ ਵੀ ਫਿਲਮ ਅਜੇ ਤੱਕ ਸਰਟੀਫਿਕੇਟ ਨਹੀਂ ਮਿਲਿਆ ਹੈ। ਇਸ ਫਿਲਮ ’ਚ ਪੰਜਾਬੀ ਅਦਾਕਾਰ ਤਰਸੇਮ ਜੱਸੜ ਅਤੇ ਯੋਗਰਾਜ ਸਿੰਘ ਨਜ਼ਰ ਆ ਰਹੇ ਹਨ।ਫਿਲਮ ਅਮਰ ਹੁੰਦਲ ਵੱਲੋ ਡਾਈਰੈਕਟ ਕੀਤੀ ਗਈ ਹੈ। ਫਿਲਮ ਨੂੰ ਪ੍ਰੋਡਿਊਸ ਗੁੰਨਬੀਰ ਸਿੰਘ ਸਿੱਧੂ ਤੇ ਮਨਮੋਡ ਸਿੰਘ ਸਿੱਧੂ ਵੱਲੋਂ ਕੀਤੀ ਗਈ ਹੈ।

Latest news

ranveer-singh-and-deepika-padukone-share-adorable-photos-of-daughter-dua-await-second-child
Punjabi

ਰਣਵੀਰ-ਦੀਪਿਕਾ ਨੇ ਸਾਂਝੀਆਂ ਕੀਤੀਆਂ ਧੀ ਦੁਆ ਦੀਆਂ ਪਿਆਰੀਆਂ ਤਸਵੀਰਾਂ, ਦੂਜੇ ਬੱਚੇ ਦੀ ਕਰ ਰਹੇ ਉਡੀਕ

ਬਾਲੀਵੁੱਡ ਦੇ ਪਾਵਰ ਕਪਲ, ਰਣਵੀਰ ਸਿੰਘ ਅਤੇ ਦੀਪਿਕਾ ਪਾਦੂਕੋਣ, ਆਪਣੇ ਦੂਜੇ ਬੱਚੇ ਦੇ ਆਉਣ ਦੀ ਉਡੀਕ ਕਰ ਰਹੇ ਹਨ। ਇਸ ਦੌਰਾਨ, ਉਸ ਨੇ ਆਪਣੇ ਇੰਸਟਾਗ੍ਰਾਮ ਪਰਿਵਾਰ ਨਾਲ ਦੁਆ ਦੀਆਂ ਕੁਝ ਪਿਆਰੀਆਂ ਤਸਵੀਰਾਂ ਸਾਂਝੀਆਂ ਕੀਤੀਆਂ। ਮੰਗਲਵਾਰ ਨੂੰ, ਰਣਵੀਰ ਅਤੇ ਦੀਪਿਕਾ ਨੇ ਇਕ ਸਾਂਝੀ ਪੋਸਟ ਸਾਂਝੀ ਕੀਤੀ, ਜਿਸ 'ਚ ਕੈਪਸ਼ਨ ਦਿੱਤਾ ਗਿਆ ਸੀ: "ਬੇਬੀ ਦੁਆ ਅਤੇ ਸਾਡੇ ਦਿਲ ਵੱਡੇ ਹੋ ਰਹੇ ਹਨ! ਤੁਹਾਡੇ ਆਸ਼ੀਰਵਾਦ ਲਈ ਧੰਨਵਾਦ! (ਬੁਰੀ ਨਜ਼ਰ ਅਤੇ ਹੱਥ ਜੋੜਨ ਵਾਲਾ ਇਮੋਜੀ) @deepikapadukone।"
sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link