17.31C Vancouver
ADS

Aug 29, 2025 8:05 PM - Connect Newsroom

ਹੰਸ ਰਾਜ ਹੰਸ ਬਣੇ ਦਾਦਾ, ਪੁੱਤਰ ਨਵਰਾਜ ਹੰਸ ਦੇ ਘਰ ਗੂੰਜੀਆਂ ਕਿਲਕਾਰੀਆਂ

Share On
celebrations-for-navraj-habs-a-baby-girl-arrives-after-12-years-of-marriage
The announcement made its way through social media, where Navraj and his wife, the daughter of the renowned ‘Daler Mehndi’, shared this beautiful milestone.(Photo: Instagram/navraj_hans)

ਸੂਫ਼ੀ ਗਾਇਕ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਹੰਸਰਾਜ ਹੰਸ ਦੇ ਘਰ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦਰਅਸਲ, ਉਨ੍ਹਾਂ ਦੇ ਪੁੱਤਰ ਅਤੇ ਮਸ਼ਹੂਰ ਪੰਜਾਬੀ ਗਾਇਕ ਨਵਰਾਜ ਹੰਸ ਪਿਤਾ ਬਣ ਗਏ ਹਨ। ਉਨ੍ਹਾਂ ਦੀ ਪਤਨੀ ਅਜੀਤ ਕੌਰ ਮਹਿੰਦੀ ਨੇ ਇੱਕ ਪਿਆਰੀ ਧੀ ਨੂੰ ਜਨਮ ਦਿੱਤਾ ਹੈ। ਧੀ ਦੇ ਜਨਮ ਤੋਂ ਬਾਅਦ ਪੂਰੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।

ਨਵਰਾਜ ਹੰਸ ਨੇ ਇਹ ਖੁਸ਼ਖਬਰੀ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟ ਸਾਂਝੀ ਕਰਕੇ ਦਿੱਤੀ। ਉਨ੍ਹਾਂ ਨੇ ਲਿਖਿਆ – ਮੈਂ ਪਾਪਾ ਬਣ ਗਿਆ। ਮੇਰੀ ਪਿਆਰੀ ਧੀ, ਪਰਿਵਾਰ ਵਿੱਚ ਤੇਰਾ ਸਵਾਗਤ ਹੈ। ਇਸ ਦੇ ਨਾਲ ਹੀ ਨਵਰਾਜ ਨੇ ਆਪਣੀ ਪਤਨੀ ਦਾ ਵੀ ਇਸ ਅਨਮੋਲ ਤੋਹਫ਼ੇ ਲਈ ਧੰਨਵਾਦ ਕੀਤਾ। ਪੋਸਟ ਵਿੱਚ ਉਨ੍ਹਾਂ ਨੇ ਆਪਣੀ ਨਵਜੰਮੀ ਧੀ ਨੂੰ ਗੋਦ ਵਿੱਚ ਲਏ ਇੱਕ ਤਸਵੀਰ ਵੀ ਸਾਂਝੀ ਕੀਤੀ, ਜਿਸ ‘ਤੇ ਉਨ੍ਹਾਂ ਦੇ ਫੈਨਜ਼ ਅਤੇ ਇੰਡਸਟਰੀ ਨਾਲ ਜੁੜੇ ਲੋਕਾਂ ਵੱਲੋਂ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।

ਦੱਸ ਦੇਈਏ ਕਿ ਨਵਰਾਜ ਹੰਸ ਦੀ ਪਤਨੀ ਅਜੀਤ ਮਹਿੰਦੀ ਮਸ਼ਹੂਰ ਗਾਇਕ ਦਲੇਰ ਮਹਿੰਦੀ ਦੀ ਧੀ ਹੈ। ਦੋਹਾਂ ਦਾ ਵਿਆਹ 12 ਸਾਲ ਪਹਿਲਾਂ ਹੋਇਆ ਸੀ। ਦੋਵੇਂ 6 ਨਵੰਬਰ 2013 ਨੂੰ ਦਿੱਲੀ ਵਿਚ ਵਿਆਹ ਦੇ ਬੰਧਨ ਵਿਚ ਬੱਝੇ ਸਨ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link