13.82C Vancouver
ADS

Mar 6, 2026 2:04 PM - Connect Newsroom - Jasmine Singh

ਉਤਸ਼ਾਹ ਅਤੇ ਜੋਸ਼ ਨਾਲ ਸ਼ੁਰੂ ਹੋਏ ਕਰਨ ਔਜਲਾ ਦੇ ਟੂਰ ਵਿੱਚ ਭਰ ਗਈ ਕੁੜਤਣ

Share On
cheers-chaos-and-comebacks-karan-aujlas-tour-takes-a-turbulent-turn
Trouble first surfaced in Delhi, and by the time the tour caravan rolled into Mumbai, social media platforms were overflowing with complaints and chaotic videos.(Photo: Instagram/karanaujla)

ਪੰਜਾਬੀ ਗਾਇਕ ਕਰਨ ਔਜਲਾ ਨੇ ਆਪਣੇ ਭਾਰਤ ਟੂਰ ਦੀ ਸ਼ੁਰੂਆਤ ਬੜੇ ਉਤਸ਼ਾਹ ਅਤੇ ਜੋਸ਼ ਨਾਲ ਕੀਤੀ ਸੀ ਪਰ ਬਾਅਦ ਵਿੱਚ ਪ੍ਰੰਸ਼ਸਕਾਂ ਵਲੋਂ ਮਿਲੀਆਂ ਭਾਰੀ ਸ਼ਿਕਾਇਤਾਂ ਕਾਰਨ ਸੰਗੀਤ ਮਈ ਇਸ ਟੂਰ ਵਿੱਚ ਕੁੜਤਣ ਭਰ ਗਈ। ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਕਾਰਨ ਜਸ਼ਨ ਵਾਲਾ ਮਾਹੌਲ ਨਿਰਾਸ਼ਾ ਵਿੱਚ ਬਦਲ ਗਿਆ।

ਸਭ ਤੋਂ ਪਹਿਲਾਂ ਪ੍ਰੇਸ਼ਾਨੀ ਦਿੱਲੀ ਤੋਂ ਸ਼ੁਰੂ ਹੋਈ, ਜਿੱਥੇ 28 ਫਰਵਰੀ ਨੂੰ ਕਰਨ ਦੇ ਸ਼ੋਅ ਦੌਰਾਨ 75,000 ਤੋਂ ਵੱਧ ਲੋਕ ਸ਼ਾਮਲ ਹੋਏ ਪਰ ਇੰਨੀ ਵੱਡੀ ਗਿਣਤੀ ਵਿੱਚ ਸ਼ਿਕਾਇਤਾਂ ਵੀ ਆ ਗਈਆਂ। ਕਈ ਸੰਗੀਤ ਪ੍ਰੇਮੀਆਂ ਨੇ ਤਾਂ ਸ਼ਿਕਾਇਤ ਕੀਤੀ ਕਿ ਟਿਕਟਾਂ ਤੇ 5-6 ਹਜ਼ਾਰ ਖਰਚਣ ਦੇ ਬਾਵਜੂਦ ਉਨ੍ਹਾਂ ਨੂੰ ਠੀਕ ਤਰ੍ਰਾਂ ਦਾਖਲਾ ਨਹੀਂ ਮਿਲ ਸਕਿਆ ਅਤੇ ਉਹ ਕਾਫੀ ਸਮਾਂ ਬਾਹਰ ਹੀ ਕਤਾਰਾਂ ਵਿੱਚ ਫਸੇ ਰਹੇ।

ਕਰਨ ਨੇ ਆਪਣੇ ਇੰਸਟਾਗ੍ਰਾਮ ਤੇ ਇਕ ਤਸਵੀਰ ਸਾਂਝੀ ਕਰਕੇ ਇਨ੍ਹਾਂ ਸ਼ਿਕਾਇਤਾਂ ਤੋਂ ਉਭਰਣ ਲਈ ਮੁੰਬਈ ਵਿੱਚ ਇਕ ਹੋਰ ਸ਼ੋਅ ਦਾ ਸੰਕੇਤ ਦਿੱਤਾ ਅਤੇ ਲਿਖਿਆ ਕਿ ਸ਼ਾਇਦ ਇਹ ਸ਼ਹਿਰ ਇਕ ਹੋਰ ਸੁਹਾਵਣੀ ਨਾਈਟ ਦਾ ਹੱਕਦਾਰ ਹੈ। ਉਸ ਨੇ ਆਪਣੀ ਟੀਮ ਦੇ ਮੈਂਬਰਾਂ ਨੂੰ ਵੀ ਟੈਗ ਕਰਕੇ ਲਿਖਿਆ ਕਿ ਉਹ ਵੀ ਇਕ ਜ਼ੋਰਦਾਰ ਵਾਪਸੀ ਦੀ ਯੋਜਨਾ ਬਣਾ ਰਹੇ ਹਨ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link