14.18C Vancouver
ADS

Jun 12, 2026 12:49 PM - Connect Newsroom - Jasmine Singh

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

Share On
comedian-pranit-more-faces-backlash-after-controversial-audience-comments
The comedian's laughter during the segment further fueled criticism, as many felt the comments were inappropriate and disrespectful.(Photo: Instagram/rj_pranit)

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।

ਇਸ ਵਿੱਚ ਇਕ ਪੁਰਸ਼ ਮੈਂਬਰ ਨੂੰ ਉਸ ਤਾਰੀਖ ਬਾਰੇ ਦੱਸਿਆ ਗਿਆ ਜਦੋਂ ਉਸ ਨੇ ਬਰਿਆਨੀ ਤੇ 370 ਰੁਪਏ ਖਰਚ ਕੀਤੇ ਸਨ। ਇਸ ਦੌਰਾਨ ਕਾਮੇਡੀਅਨ ਦੇ ਹਾਸੇ ਨੇ ਆਲੋਚਨਾ ਨੂੰ ਹੋਰ ਤੇਜ਼ ਕਰ ਦਿੱਤਾ, ਕਿਉਂਕਿ ਕਈ ਲੋਕਾਂ ਨੇ ਮਹਿਸੂਸ ਕੀਤਾ ਕਿ ਟਿੱਪਣੀਆਂ ਗੈਰ-ਵਾਜਬ ਅਤੇ ਅਪਮਾਨ ਭਰੀਆਂ ਸਨ।

ਆਖਰ ਕਾਮੇਡੀਅਨ ਨੇ ਮੁਆਫ਼ੀ ਮੰਗ ਕੇ ਖਹਿੜਾ ਛੁਡਾਇਆ ਕਿ ਦਰਸ਼ਕ ਮੈਂਬਰ ਦੇ ਵਿਚਾਰ ਉਸ ਦੇ ਵਿਚਾਰਾਂ ਨਾਲ ਮੇਲ ਨਹੀਂ ਖਾਂਦੇ। ਜ਼ਿਕਰਯੋਗ ਹੈ ਕਿ ਪ੍ਰਣਿਤ ਨੇ ਬਾਅਦ ਵਿੱਚ ਆਪਣਾ ਇੰਸਟਾਗ੍ਰਾਮ ਅਕਾਉਂਟ ਬੰਦ ਕਰ ਦਿੱਤਾ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link