13.55C Vancouver
ADS

Oct 11, 2024 5:42 PM - Connect Newsroom

ਦਿਲਜੀਤ ਦੋਸਾਂਝ ਦਾ ਯੂਰਪ ਟੂਰ ਅੱਧ ਵਿਚਾਲੇ ਛੱਡ ਗਈ ਡਾਂਸਰ

Share On
dancer-backs-out-of-diljits-europe-tour-amid-payment-controversy
This follows a wave of accusations against Diljit Dosanjh's management regarding non-payment during his North American tour just months prior.(Photo: Instagram/diljitdosanjh)

ਪੈਸਿਆਂ ਦੇ ਲੈਣ-ਦੇਣ ਦੇ ਵਿਵਾਦ ਕਾਰਨ ਇਕ ਡਾਂਸਰ ਨੇ ਦਿਲਜੀਤ ਦੋਸਾਂਝ ਦੇ ਯੂਰਪ ਟੂਰ ਨੂੰ ਅਧਵਾਟੇ ਛੱਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਨੀਂ ਦਿਨੀਂ ਦਿਲਜੀਤ ਦੋਸਾਂਝ ਦਾ ਦਿਲ ਲੁਮਿਨਾਟੀ ਟੂਰ ਚੱਲ ਰਿਹਾ ਹੈ। ਜਿਸ ’ਚ ਸ਼ਿਲਪਾ ਸਾਜਨ ਨਾਂ ਦੀ ਇਕ ਡਾਂਸਰ ਵੀ ਭਾਗ ਲੈ ਰਹੀ ਸੀ।

ਇਸ ਡਾਂਸਰ ਨੇ ਪੈਸਿਆਂ ਦੀ ਅਦਾਇਗੀ ਨਾ ਕੀਤੇ ਜਾਣ ਕਾਰਨ ਅਤੇ ਗੈਰ ਪੈਸ਼ੇਵਰ ਪ੍ਰਬੰਧਾਂ ਨੂੰ ਲੈ ਕੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਪਹਿਲਾਂ ਉੱਤਰੀ ਅਮਰੀਕਾ ਦੇ ਦੌਰੇ ਦੌਰਾਨ ਵੀ ਪੈਸਿਆਂ ਦੇ ਅਦਾਇਗੀ ਦੇ ਮਾਮਲੇ ’ਚ ਵਿਵਾਦ ਖੜਾ ਹੋਇਆ ਸੀ ਅਤੇ ਦਿਲਜੀਤ ਦੋਸਾਂਝ ਦੇ ਪ੍ਰਬੰਧਾਂ ਨੂੰ ਲੈ ਕੇ ਕਈ ਦੋਸ਼ ਉਠਾਏ ਗਏ ਸਨ।

ਇੰਸਟਾਗ੍ਰਾਮ ’ਤੇ ਪਾਈ ਇਕ ਪੋਸਟ ’ਚ ਸ਼ਿਲਪਾ ਸਾਜਨ ਨੇ ਵੱਡੀ ਨਿਰਾਸ਼ਾ ਜ਼ਾਹਰ ਕਰਿਦਆਂ ਕਿਹਾ ਕਿ ਮੈਂ ਇਸ ਟੂਰ ਨੂੰ ਲੈ ਕੇ ਬੜੀ ਉਤਸ਼ਾਹਿਤ ਹਾਂ ਪਰ ਡਾਂਸ ਇੰਡਸਟਰੀ ਨੇ ਇਕ ਵਾਰ ਫਿਰ ਆਪਣਾ ਅਸਲੀ ਰੰਗ ਦਿਖਾਇਆ ਹੈ। ਡਾਂਸਰਾਂ ਨਾਲ ਅਕਸਰ ਬੇਇਜ਼ਤੀ ਵਾਲਾ ਹਓਮੇ ਭਰਪੂਰ ਅਤੇ ਗੈਰ ਪੇਸ਼ੇਵਰ ਰਵੱਈਆ ਅਪਣਾਇਆ ਜਾਂਦਾ ਹੈ।

ਸ਼ਿਲਪਾ ਨੇ ਕਿਹਾ ਕਿ ਮੈਨੂੰ ਇਸ ਤਰ੍ਹਾਂ ਦਾ ਅਹਿਸਾਸ ਕਰਵਾਇਆ ਗਿਆ ਕਿ ਭਾਰਤੀ ਇਸ ਤਰ੍ਹਾਂ ਹੀ ਕੰਮ ਕਰਦੇ ਹਨ। ਇੰਡਸਟਰੀ ਦੇ ਉੱਘੇ ਲੋਕਾਂ ਨੂੰ ਤੁਹਾਡੇ ਸਵੈ ਮਾਨ ਦੀ ਕੋਈ ਕਦਰ ਨਹੀਂ ਹੈ। ਬਹੁਤ ਸਾਰੇ ਲੋਕਾਂ ਨੇ ਸਾਜਨ ਦੇ ਇਸ ਕਦਮ ਦੀ ਹਮਾਇਤ ਕੀਤੀ ਹੈ।

ਉਨ੍ਹਾਂ ਕਿਹਾ ਕਿ ਪ੍ਰਬੰਧਾਂ ਦੀ ਘਾਟ ਕਾਰਨ ਡਾਂਸਰਾਂ ਦਾ ਪ੍ਰਦਰਸ਼ਨ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵ ਹੁੰਦਾ ਹੈ। ਦਿਲਜੀਤ ਹੁਣ ਭਾਰਤ ’ਚ ਆਪਣੇ ਦਿਲ ਲੁਮਿਨਾਟੀ ਟੂਰ ਦੀ ਤਿਆਰੀ ਕਰ ਰਿਹਾ ਹੈ ਜਿਹੜਾ 26 ਅਕਤੂਬਰ ਨੂੰ ਨਵੀਂ ਦਿੱਲੀ ’ਚ ਸ਼ੁਰੂ ਹੋਵੇਗਾ ਅਤੇ 29 ਦਸੰਬਰ ਨੂੰ ਗੁਹਾਟੀ ’ਚ ਸਮਾਪਤ ਹੋਵੇਗਾ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link