Feb 29, 2024 3:02 PM - The Connect News

ਬਾਲੀਵੁੱਡ ਅਦਾਕਾਰਾ ਦੀਪਿਕਾ ਪਾਦੁਕੋਣ ਮਾਂ ਬਣਨ ਜਾ ਰਹੀ ਹੈ। ਅਦਾਕਾਰਾ ਨੇ ਪ੍ਰੇਗਨੈਂਟ ਹੋਣ ਦਾ ਐਲਾਨ ਕੀਤਾ ਹੈ। ਜੋੜੇ ਨੇ ਖੁਦ ਇਨ੍ਹਾਂ ਖਬਰਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਪੋਸਟ ਸ਼ੇਅਰ ਕਰਕੇ ਪ੍ਰਸ਼ੰਸਕਾਂ ਨੂੰ ਖੁਸ਼ਖਬਰੀ ਦਿੱਤੀ ਹੈ।
ਇਸ ਦੇ ਨਾਲ ਹੀ ਦੋਹਾਂ ਨੇ ਇਹ ਵੀ ਦੱਸਿਆ ਹੈ ਕਿ ਸਤੰਬਰ 2024 ‘ਚ ਛੋਟੇ ਮਹਿਮਾਨ ਉਨ੍ਹਾਂ ਦੇ ਘਰ ਆਉਣ ਵਾਲਾ ਹੈ। ਦੀਪਿਕਾ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ‘ਤੇ ਲਿਖਿਆ ਹੈ-‘ਸਤੰਬਰ 2024: ਰਣਵੀਰ ਅਤੇ ਦੀਪਿਕਾ’। ਉਨ੍ਹਾਂ ਨੇ ਇਸ ਪੋਸਟ ’ਚ ਰਣਵੀਰ ਨੂੰ ਵੀ ਟੈਗ ਕੀਤਾ ਹੈ।
ਦੱਸ ਦੇਈਏ ਕਿ ਦੀਪਿਕਾ ਨੇ ‘ਦਿ ਵੀਕ’ ਮੈਗਜ਼ੀਨ ਨੂੰ ਦਿੱਤੇ ਇੰਟਰਵਿਊ ‘ਚ ਆਪਣੀ ਪ੍ਰੇਗਨੈਂਟ ਹੋਣ ਦੀ ਪੁਸ਼ਟੀ ਵੀ ਕੀਤੀ ਸੀ ਅਤੇ ਹੁਣ ਉਨ੍ਹਾਂ ਨੇ ਆਪਣੇ ਸੋਸ਼ਲ ਪੇਜ ‘ਤੇ ਇਸ ਗੱਲ ਦਾ ਐਲਾਨ ਕੀਤਾ ਹੈ।
ਦੀਪਿਕਾ ਪਾਦੂਕੋਣ ਅਤੇ ਰਣਵੀਰ ਸਿੰਘ ਦੀ ਮੁਲਾਕਾਤ ਸੰਜੇ ਲੀਲਾ ਭੰਸਾਲੀ ਦੀ ਫਿਲਮ ‘ਰਾਮਲੀਲਾ’ ਦੇ ਸੈੱਟ ‘ਤੇ ਹੋਈ ਸੀ। ਨਵੰਬਰ 2018 ਵਿੱਚ ਵਿਆਹ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਪੰਜ ਸਾਲ ਤੱਕ ਡੇਟ ਕੀਤਾ ਅਤੇ ਹੁਣ ਉਹ ਮਾਤਾ-ਪਿਤਾ ਬਣਨ ਲਈ ਉਤਸ਼ਾਹਿਤ ਹਨ। ਇਸ ਜੋੜੇ ਦੇ ਵਿਆਹ ਨੂੰ 6 ਸਾਲ ਹੋ ਗਏ ਹਨ।
ਵਰਕ ਫਰੰਟ ਦੀ ਗੱਲ ਕਰੀਏ ਤਾਂ ਦੀਪਿਕਾ ਆਖਰੀ ਵਾਰ ਸ਼ਾਹਰੁਖ ਖਾਨ ਦੀ ਸੁਪਰਹਿੱਟ ਫਿਲਮ ‘ਜਵਾਨ’ ‘ਚ ਨਜ਼ਰ ਆਈ ਸੀ। ਉਹ ਅਗਲੀ ਵਾਰ ਰੋਹਿਤ ਸ਼ੈੱਟੀ ਨਿਰਦੇਸ਼ਿਤ ਫਿਲਮ ‘ਸਿੰਘਮ ਅਗੇਨ’ ‘ਚ ਨਜ਼ਰ ਆਵੇਗੀ।




