7.69C Vancouver
ADS

Oct 6, 2026 5:32 PM - Connect Newsroom - Jasmine Singh

‘ਕਾਲਾ ਹਿਰਨ’ ਫਿਲਮ ਦੇ ਮਾਮਲੇ ’ਚ ਹਾਈ ਕੋਰਟ ਵੱਲੋਂ ਸਲਮਾਨ ਖਾਨ ਨੂੰ ਨੋਟਿਸ

Share On
delhi-high-court-issues-notice-to-salman-khan-over-kaala-hiran-film
Delhi High Court seeks Salman Khan’s response over the release of Kaala Hiran: The Battle for Legal. (Photo: Instagram/beingsalmankhan)

ਦਿੱਲੀ ਹਾਈ ਕੋਰਟ ਨੇ ‘ਕਾਲਾ ਹਿਰਨ 'ਦਿ ਬੈਟਲ ਫਾਰ ਲੀਗਲ’ ਫਿਲਮ ਦੇ ਨਿਰਮਾਤਾਵਾਂ ਵੱਲੋਂ ਦਾਇਰ ਪਟੀਸ਼ਨ ’ਤੇ ਸਲਮਾਨ ਖਾਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਜਸਟਿਸ ਅਨੂਪ ਜੈਰਾਮ ਭੰਭਾਨੀ ਨੇ ਨਿਰਮਾਤਾਵਾਂ ਦੀ ਅਰਜ਼ੀ ’ਤੇ ਇਹ ਨੋਟਿਸ ਜਾਰੀ ਕੀਤਾ।

ਨਿਰਮਾਤਾਵਾਂ ਨੇ ਦਲੀਲ ਦਿੱਤੀ ਕਿ ਅਦਾਕਾਰ ਵੱਲੋਂ ਦਾਇਰ ਕੀਤੀ ਗਈ ਪਿਛਲੀ ਪਟੀਸ਼ਨ ਦੇ ਹਿੱਸੇ ਵਜੋਂ ਹਾਈ ਕੋਰਟ ਦੇ ਸਾਹਮਣੇ ਇਸੇ ਤਰ੍ਹਾਂ ਦੇ ਵਿਵਾਦ ਨਾਲ ਸਬੰਧਤ ਮਾਮਲਾ ਪਹਿਲਾਂ ਹੀ ਵਿਚਾਰ ਅਧੀਨ ਹੈ। ਸਲਮਾਨ ਖਾਨ ਨੇ ਫਿਲਮ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਬੇਨਤੀ ਕੀਤੀ ਹੈ ਜੋ ਕਥਿਤ ਤੌਰ ’ਤੇ ਉਨ੍ਹਾਂ ’ਤੇ ਆਧਾਰਿਤ ਹੈ। ਇਸ ਤੋਂ ਪਹਿਲਾਂ 27 ਜੁਲਾਈ ਨੂੰ ਇਕ ਸਿੰਗਲ ਬੈਂਚ ਨੇ ਸਲਮਾਨ ਦੇ ਇਤਰਾਜ਼ ਤੋਂ ਬਾਅਦ ਆਨਲਾਈਨ ਪਲੇਟਫਾਰਮਾਂ ਤੋਂ ਫਿਲਮ ਦੇ ਟੀਜ਼ਰ ਤੇ ਹੋਰ ਸਬੰਧਤ ਪੋਸਟਾਂ ਨੂੰ ਹਟਾਉਣ ਲਈ ਅੰਤਰਿਮ ਹੁਕਮ ਜਾਰੀ ਕੀਤਾ ਸੀ।

Latest news

diljit-dosanjhs-delhi-concert-gets-security-clearance-show-on-october-30
Punjabi

ਦਿਲਜੀਤ ਦੋਸਾਂਝ ਕੇ ਦਿੱਲੀ ਕੰਸਰਟ ਨੂੰ ਮਨਜ਼ੂਰੀ:30 ਅਕਤੂਬਰ ਨੂੰ ਹੋਵੇਗਾ ਲਾਈਵ ਸ਼ੋਅ

ਜਵਾਹਰ ਲਾਲ ਨਹਿਰੂ ਸਟੇਡੀਅਮ ਵਿੱਚ 30 ਅਕਤੂਬਰ ਨੂੰ ਹੋਣ ਵਾਲੇ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਕੰਸਰਟ ਦੀ ਸੁਰੱਖਿਆ ਮਨਜ਼ੂਰੀ 'ਤੇ ਰੋਕ ਲਗਾਉਣ ਤੋਂ ਇੱਕ ਦਿਨ ਬਾਅਦ, ਦਿੱਲੀ ਪੁਲਿਸ ਨੇ ਸ਼ੁੱਕਰਵਾਰ ਨੂੰ ਆਖਰਕਾਰ ਜ਼ਰੂਰੀ ਮਨਜ਼ੂਰੀ ਦੇ ਦਿੱਤੀ ਹੈ।
security-increased-for-tiger-shroff-bodyguards-deployed
Punjabi

ਟਾਈਗਰ ਸ਼ਰਾਫ ਦੀ ਵਧਾਈ ਸੁਰੱਖਿਆ ,ਬਾਡੀਗਾਰਡ ਕੀਤੇ ਤਾਇਨਾਤ

ਮੁੰਬਈ ਵਿੱਚ 18 ਅਕਤੂਬਰ ਨੂੰ ਟਾਈਗਰ ਸ਼ਰਾਫ ਦੀ ਕਾਰ 'ਤੇ ਗੋਲੀਬਾਰੀ ਦੀ ਘਟਨਾ ਵਾਪਰੀ। ਟਾਈਗਰ ਫੁੱਟਬਾਲ ਖੇਡਣ ਤੋਂ ਬਾਅਦ ਜੁਹੂ ਦੇ ਇਲਾਕੇ ਤੋਂ ਬਾਹਰ ਹੀ ਨਿਕਲੇ ਸਨ ਤਾਂ ਉਨ੍ਹਾਂ ਦੀ ਕਾਰ ਤੇ ਗੋਲੀਆਂ ਚਲਾਈਆਂ ਗਈਆਂ।
neeru-bajwa-halts-thappi-screenings-amid-protests-over-parvinder-jhottas-killing
Punjabi

ਪਰਵਿੰਦਰ ਝੋਟੇ ਦੇ ਕਤਲ ਦੇ ਰੋਸ ਵਿਚਾਲੇ ਨੀਰੂ ਬਾਜਵਾ ਨੇ ਫ਼ਿਲਮ 'ਥਾਪੀ' ਦੀ ਸਕ੍ਰੀਨਿੰਗ ਰੋਕੀ

ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਬੀਤੇ ਦਿਨੀਂ ਐਲਾਨ ਕੀਤਾ ਕਿ ਉਹ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਚੱਲ ਰਹੇ ਰੋਸ ਦੇ ਮੱਦੇਨਜ਼ਰ ਆਪਣੀ ਫ਼ਿਲਮ 'ਥਾਪੀ' ਦੀ ਸਕ੍ਰੀਨਿੰਗ ਰੋਕ ਰਹੇ ਹਨ।
20-teams-nab-three-suspects-in-15-hours-over-tiger-shroff-firing-incident
Punjabi

ਟਾਈਗਰ ਸ਼ਰੌਫ ਗੋਲੀਬਾਰੀ: 20 ਟੀਮਾਂ ਨੇ 15 ਘੰਟਿਆਂ ’ਚ ਕਾਬੂ ਕੀਤੇ ਮੁਲਜ਼ਮ

ਬਾਲੀਵੁੱਡ ਅਦਾਕਾਰ ਟਾਈਗਰ ਸ਼ਰੌਫ ਦੀ ਕਾਰ ’ਤੇ ਗੋਲੀਬਾਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਤਿੰਨੇ ਮੁਲਜ਼ਮ ਬਾਲਗ ਹਨ। ਮੁੰਬਈ ਪੁਲਿਸ ਨੇ ਸੋਮਵਾਰ ਨੂੰ ਦੱਸਿਆ ਕਿ ਦੋ ਹਮਲਾਵਰਾਂ ਨੇ ਅਦਾਕਾਰ ਦੀ ਕਾਰ ’ਤੇ ਪੰਜ ਤੋਂ ਛੇ ਗੋਲੀਆਂ ਚਲਾਈਆਂ ਸਨ। ਗੋਲੀਬਾਰੀ ਪਿੱਛੇ ਕੀ ਕਾਰਨ ਸੀ, ਇਹ ਅਜੇ ਪਤਾ ਨਹੀਂ ਲੱਗ ਸਕਿਆ। ਪੁਲਿਸ ਮੁਲਜ਼ਮਾਂ ਤੋਂ ਪੁੱਛਗਿੱਛ ਕਰਕੇ ਇਸ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
sidhu-moosewalas-hologram-tour-postponed-following-parvinder-jhottas-killing
Punjabi

ਪਰਵਿੰਦਰ ਝੋਟਾ ਦੇ ਕਤਲ ਤੋਂ ਬਾਅਦ ਬਲਕੌਰ ਸਿੰਘ ਵੱਲੋਂ ਮੂਸੇਵਾਲਾ ਦਾ ਹੋਲੋਗ੍ਰਾਮ ਟੂਰ ਮੁਲਤਵੀ

ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਵਿੱਚ ਨਸ਼ਾ-ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਦੀ ਬੇਰਹਿਮੀ ਨਾਲ ਹੋਈ ਹੱਤਿਆ ਤੋਂ ਬਾਅਦ ਪੰਜਾਬ ਵਿੱਚ ਪੈਦਾ ਹੋਏ ਮੌਜੂਦਾ ਹਾਲਾਤ ਨੂੰ ਦੇਖਦਿਆਂ ਆਪਣੇ ਪੁੱਤਰ ਦੇ ਕੈਨੇਡਾ ਅਤੇ ਅਮਰੀਕਾ ਵਿੱਚ ਚੱਲ ਰਹੇ “ਸਾਈਨਡ ਟੂ ਗੌਡ” ਹੋਲੋਗ੍ਰਾਮ ਟੂਰ ਦੇ ਬਾਕੀ ਸ਼ੋਅ ਮੁਲਤਵੀ ਕਰਨ ਦਾ ਵੱਡਾ ਫੈਸਲਾ ਲਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link