Sep 14, 2026 5:51 PM - Connect Newsroom - Jasmine Singh

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਲੰਡਨ ਦੇ ਇਤਿਹਾਸਕ ਵੈਂਬਲੇ ਸਟੇਡੀਅਮ ਵਿੱਚ ਪ੍ਰੋਗਰਾਮ ਕਰਨ ਵਾਲੇ ਪਹਿਲੇ ਪੰਜਾਬੀ ਕਲਾਕਾਰ ਵਜੋਂ ਇਤਿਹਾਸ ਰਚ ਦਿੱਤਾ ਹੈ। ਇਸ ਤੋਂ ਕੁਝ ਘੰਟਿਆਂ ਬਾਅਦ ਹੀ ਉਨ੍ਹਾਂ ਨੇ ਆਪਣੇ ਭਾਰਤ ਦੌਰੇ ਦਾ ਐਲਾਨ ਕਰਦਿਆਂ 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਸ਼ੋਅ ਕਰਨ ਦਾ ਐਲਾਨ ਕੀਤਾ ਹੈ।
ਇਹ ਐਲਾਨ ਉਨ੍ਹਾਂ ਨੇ 12 ਸਤੰਬਰ ਨੂੰ ਵੈਂਬਲੇ ਵਿਖੇ ਆਪਣੇ ਹਾਊਸਫੁੱਲ ‘ਅਓਰਾ ਵਰਲਡ ਟੂਰ’ ਦੀ ਪੇਸ਼ਕਾਰੀ ਦੌਰਾਨ ਕੀਤਾ। ਇਸ ਮੌਕੇ ਦਿਲਜੀਤ ਅਤੇ ਉਨ੍ਹਾਂ ਦੀ ਟੀਮ ਨੇ ਸੋਸ਼ਲ ਮੀਡੀਆ ’ਤੇ ਪ੍ਰੋਗਰਾਮ ਦੀਆਂ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ।




