13.8C Vancouver
ADS

May 15, 2026 3:52 PM - Connect Newsroom - Jasmine Singh

ਪੰਜਾਬੀ ਗਾਇਕ ਦਿਲਜੀਤ ਦੋਸਾਂਝ ਹੁਣ ਅਮਰੀਕੀ ਨਾਗਰਿਕ

Share On
diljit-dosanjh-becomes-a-u-s-citizen-travels-on-american-passport
The article noted that Dosanjh is no longer an Indian citizen and has been visiting India on an e-visa since September 1, 2022.(Photo: Facebook/Diljit Dosanjh)

ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਵੱਲੋਂ ਪੰਜਾਬ ਦੀ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਪਿੱਛੇ ਇੱਕ ਹੋਰ ਵੱਡਾ ਕਾਰਨ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦਿਲਜੀਤ ਦੋਸਾਂਝ ਹੁਣ ਭਾਰਤੀ ਨਾਗਰਿਕ ਨਹੀਂ ਰਹੇ ਅਤੇ ਉਹ ਸਾਲ 2022 ਵਿੱਚ ਅਮਰੀਕਾ ਦੀ ਨਾਗਰਿਕਤਾ ਹਾਸਲ ਕਰ ਚੁੱਕੇ ਹਨ।

ਜਾਣਕਾਰੀ ਅਨੁਸਾਰ ਦਿਲਜੀਤ ਦੋਸਾਂਝ 1 ਸਤੰਬਰ 2022 ਤੋਂ ਅਮਰੀਕੀ ਪਾਸਪੋਰਟ ‘ਤੇ ਯਾਤਰਾ ਕਰ ਰਹੇ ਹਨ। ਉਨ੍ਹਾਂ ਦਾ ਆਖਰੀ ਭਾਰਤੀ ਪਾਸਪੋਰਟ 2018 ਵਿੱਚ ਮੁੰਬਈ ਤੋਂ ਜਾਰੀ ਹੋਇਆ ਸੀ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦਾ ਪਾਸਪੋਰਟ ਜ਼ਾਂਬੀਆ ਤੋਂ ਬਣਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੰਦੀਪ ਕੌਰ ਵੀ ਅਮਰੀਕੀ ਨਾਗਰਿਕ ਹੈ।

ਅਮਰੀਕੀ ਨਾਗਰਿਕਤਾ ਹਾਸਲ ਕਰਨ ਸਮੇਂ ਦਿਲਜੀਤ ਨੇ ਕੈਲੀਫੋਰਨੀਆ ਦੇ ਇੱਕ ਉੱਚ ਵਰਗ ਦੇ ਇਲਾਕੇ ਵਿੱਚ ਸਥਿਤ ਪੰਜ ਬੈੱਡਰੂਮ ਵਾਲੇ ਬੰਗਲੇ ਦਾ ਪਤਾ ਦਰਜ ਕਰਵਾਇਆ ਸੀ। ਜਾਣਕਾਰੀ ਮੁਤਾਬਕ ਉਹ ਪਿਛਲੇ ਕਈ ਸਾਲਾਂ ਤੋਂ ਈ-ਵੀਜ਼ਾ ਰਾਹੀਂ ਭਾਰਤ ਆ ਰਹੇ ਹਨ, ਜਿਸ ਤੋਂ ਇਹ ਵੀ ਸੰਕੇਤ ਮਿਲਦਾ ਹੈ ਕਿ ਉਨ੍ਹਾਂ ਕੋਲ ਓਵਰਸੀਜ਼ ਸਿਟੀਜ਼ਨ ਆਫ ਇੰਡੀਆ (ਓ.ਸੀ.ਆਈ.) ਕਾਰਡ ਨਹੀਂ ਹੈ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link