16.6C Vancouver
ADS

May 28, 2025 5:05 PM - Connect Newsroom

ਦਿਲਜੀਤ ਦੋਸਾਂਝ ਨੇ ਸੋਨਾਲੀ ਸਿੰਘ ਨਾਲ 10 ਸਾਲਾਂ ਦੀ ਸਾਂਝ ਕੀਤੀ ਖਤਮ

Share On
diljit-dosanjh-ends-10-year-partnership-with-sonali-singh
Sonali played a pivotal role in shaping Diljit’s international image. In 2024, her efforts were globally recognised when she was named Billboard’s Global Manager of the Year on the Women in Music list.(Photo: Instagram/sonalisingh)

ਪੰਜਾਬ ਦੇ ਚਰਚਿਤ ਅਦਾਕਾਰ ਅਤੇ ਗਾਇਕ ਨੇ 10 ਸਾਲਾਂ ਤੋਂ ਵੱਧ ਸਮੇਂ ਦੀ ਆਪਣੀ ਮੈਨੇਜਰ ਸੋਨਾਲੀ ਸਿੰਘ ਨਾਲ ਆਪਣੀ ਸਾਂਝ ਖਤਮ ਕਰ ਦਿੱਤੀ ਹੈ। ਇਸ ਸਬੰਧ 'ਚ ਚਰਚਿਤ ਖ਼ਬਰ ਨੇ ਮਨੋਰੰਜਨ ਉਦਯੋਗ 'ਚ ਸਭ ਨੂੰ ਹੈਰਾਨ ਕਰ ਦਿੱਤਾ ਹੈ। ਇਸ ਸੰਬੰਧ 'ਚ ਕਈ ਤਰ੍ਰਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਅੱਗੇ ਵਧਾਉਂਦੇ ਹੋਏ ਸੋਨਾਲੀ ਨੇ ਦਿਲਜੀਤ ਨੂੰ ਇੰਸਟਾਗ੍ਰਾਮ 'ਤੇ ਫੋਲੋ ਕਰਨਾ ਛੱਡ ਦਿੱਤਾ ਹੈ।

ਮੈਟ ਗਾਲਾ ਸਮਾਰੋਹ 'ਚ ਦਿਲਜੀਤ ਦੀ ਮੌਜੂਦਗੀ ਸਮੇਂ ਵੀ ਉਹ ਖਾਸ ਤੌਰ 'ਤੇ ਗੈਰ ਹਾਜ਼ਰ ਸੀ। ਨਾ ਉਹ ਸਮਾਰੋਹ 'ਚ ਪਹੁੰਚੀ ਨਾ ਉਸ ਨੇ ਕੋਈ ਪੋਸਟ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ। ਨਤੀਜੇ ਵਜੋ ਦਿਲਜੀਤ ਦੇ ਉਹ ਪ੍ਰਸ਼ੰਸਕ ਬੇਹੱਦ ਹੈਰਾਨ ਹਨ, ਜਿਨ੍ਹਾਂ ਨੇ ਉਸ ਦੇ ਕਰੀਅਰ ਨੂੰ ਬਹੁਤ ਨੇੜਿਓਂ ਫੋਲੋ ਕੀਤਾ ਹੈ। ਲੱਗਦਾ ਹੈ ਕਿ ਦਿਲਜੀਤ ਅਤੇ ਸੋਨਾਲੀ ਦਰਮਿਆਨ ਪੇਸ਼ਾਵਰ ਸੰਬੰਧਾਂ ਨੂੰ ਲੈ ਕੇ ਕੋਈ ਮਾਮਲਾ ਵਾਪਰਿਆ ਹੈ।

ਜ਼ਿਕਰਯੋਗ ਹੈ ਕਿ ਸੋਨਾਲੀ ਨੇ ਦਿਲਜੀਤ ਦੇ ਅਕਸ ਨੂੰ ਕੌਮਾਂਤਰੀ ਰੂਪ 'ਚ ਢਾਲਣ 'ਚ ਅਹਿਮ ਭੂਮਿਕਾ ਨਿਭਾਈ ਹੈ। ਉਸ ਦੀਆਂ ਕੋਸ਼ਿਸ਼ਾਂ ਨੂੰ ਕੌਮਾਂਤਰੀ ਪੱਧਰ 'ਤੇ ਉਦੋਂ ਪਛਾਣ ਮਿਲੀ ਜਦੋਂ ਉਸ ਨੂੰ ਸੰਗੀਤ ਦੇ ਖੇਤਰ 'ਚ ਬਿਲਬੋਰਡ ਦੀ ਗਲੋਬਲ ਮੈਨੇਜਰ ਦਾ ਨਾਂਅ ਦਿੱਤਾ ਗਿਆ। ਦੋਹਾਂ ਦੇ ਸੰਬੰਧ 2013 ਤੋਂ ਸ਼ੁਰੂ ਹੋਏ ਸਨ। ਦਿਲਜੀਤ ਵੀ ਆਪਣੀ ਪ੍ਰਸਿੱਧੀ 'ਚ ਉਸ ਨੂੰ ਕਾਫੀ ਅਹਿਮੀਅਤ ਦਿੰਦਾ ਰਿਹਾ ਹੈ।

Latest news

karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link