17.39C Vancouver
ADS

Jul 3, 2025 1:03 PM - Connect Newsroom

ਦਿਲਜੀਤ ਦੋਸਾਂਝ ਨੇ 'ਬਾਰਡਰ 2' ਬਾਰੇ ਚੱਲ ਰਹੀਆਂ ਅਫਵਾਹਾਂ 'ਤੇ ਲਾਈ ਰੋਕ

Share On
diljit-dosanjh-shuts-down-exit-rumours-with-border-2-bts-drop
The buzz around Diljit’s supposed exit caught fire following the release of the Sardaar Ji 3 trailer on June 22.(Photo: Instagram/diljitdosanjh)

ਪਿਛਲੇ ਕੁਝ ਦਿਨਾਂ ਤੋਂ ਇਸ ਤਰ੍ਰਾਂ ਦੀਆਂ ਅਫਵਾਹਾਂ ਅਤੇ ਚਰਚੇ ਚੱਲ ਰਹੇ ਹਨ ਕਿ ਦਿਲਜੀਤ ਦੋਸਾਂਝ ਨੂੰ 'ਬਾਰਡਰ 2' 'ਚੋਂ ਬਾਹਰ ਕਰ ਦਿੱਤਾ ਗਿਆ ਹੈ। ਹੁਣ ਇਸ ਗਾਇਕ ਅਤੇ ਅਭਿਨੇਤਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਇਕ ਵੀਡੀਓ ਪੋਸਟ ਕਰਕੇ ਸਾਰੀਆਂ ਅਫਵਾਹਾਂ ਨੂੰ ਬਰੇਕ ਲਾ ਦਿੱਤੀ ਹੈ। ਇਸ ਵੀਡੀਓ 'ਚ ਦਿਲਜੀਤ 'ਬਾਰਡਰ 2' ਦੀ ਸ਼ੂਟਿੰਗ 'ਚ ਸ਼ਾਮਲ ਦਿਖਾਇਆ ਗਿਆ ਹੈ। ਜਿੱਥੇ ਉਸ ਦੇ ਪਿਛੋਕੜ 'ਚ 'ਘਰ ਕਬ ਆਓਗੇ' ਵਾਲਾ ਚਰਚਿਤ ਗੀਤ ਚੱਲ ਰਿਹਾ ਹੈ। ਇਸ ਤੋਂ ਇਹ ਜ਼ਾਹਰ ਹੋ ਗਿਆ ਹੈ ਕਿ ਦਿਲਜੀਤ ਦੀ ਮੌਜੂਦਗੀ 'ਬਾਰਡਰ 2' ਵਿੱਚ ਨਾ ਸਿਰਫ ਬਰਕਰਾਰ ਹੈ ਸਗੋਂ ਮਜ਼ਬੂਤ ਵੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ 'ਸਰਦਾਰ ਜੀ 3' ਦੇ ਟ੍ਰੇਲਰ ਦੇ ਰਿਲੀਜ਼ ਤੋਂ ਬਾਅਦ ਛਿੜੇ ਵਿਵਾਦਾਂ ਦੌਰਾਨ ਦਿਲਜੀਤ ਦੇ 'ਬਾਰਡਰ 2' 'ਚੋਂ ਬਾਹਰ ਹੋਣ ਸੰਬੰਧੀ ਕਾਫੀ ਚਰਚੇ ਚੱਲ ਰਹੇ ਸਨ।

ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ ਨੇ ਤਾਂ 'ਬਾਰਡਰ 2' ਦੇ ਮੁੱਖ ਅਭਿਨੇਤਾ ਸੰਨੀ ਦਿਓਲ ਨੂੰ ਤਾਂ ਇਕ ਪੱਤਰ ਵੀ ਲਿਖ ਦਿੱਤਾ ਸੀ, ਜਿਸ 'ਚ ਕਿਹਾ ਗਿਆ ਸੀ ਕਿ ਉਹ ਅਜਿਹੇ ਪਾਕਿਸਤਾਨੀ ਪੱਖੀ ਕਲਾਕਾਰਾਂ ਨਾਲ ਸਹਿਯੋਗ ਕਰਨ ਬਾਰੇ ਮੁੜ ਵਿਚਾਰ ਕਰਨਗੇ, ਜਿਸ ਤੋਂ ਬਾਅਦ ਸੰਭਾਵਨਾਵਾਂ ਬਣ ਰਹੀਆਂ ਸਨ ਕਿ ਸ਼ਾਇਦ ਦਿਲਜੀਤ ਨੂੰ ਫਿਲਮ ਤੋਂ ਬਾਹਰ ਕਰ ਦਿੱਤਾ ਜਾਵੇ ਪਰ ਹੁਣ ਉਸ ਵਲੋਂ ਪਾਈ ਗਈ ਇੰਸਟਾਗ੍ਰਾਮ ਪੋਸਟ ਨੇ ਸਭ ਅਫਵਾਹਾਂ ਨੂੰ ਰੱਦ ਕਰ ਦਿੱਤਾ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link