16.43C Vancouver
ADS

Dec 3, 2025 2:54 PM - Connect Newsroom - Jasmine Singh

ਦਿਲਜੀਤ ਦੋਸਾਂਝ ਨੇ 'ਬਾਰਡਰ 2' ਫ਼ਿਲਮ ਦਾ ਪੋਸਟਰ ਕੀਤਾ ਜਾਰੀ

Share On
diljit-dosanjh-soars-in-first-look-as-anurag-singh-of-jalandhar-unveils-border-2
Diljit Dosanjh appears in a newly released still from the upcoming film Border 2. (Photo: Instagram/diljitdosanjh)

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਬਾਰਡਰ 2’ ਦੀ ਰਿਲੀਜ਼ ਤਾਰੀਕ ਦਾ ਖੁਲਾਸਾ ਹੋ ਗਿਆ ਹੈ। ‘ਬਾਰਡਰ 2’ ਹੁਣ 23 ਜਨਵਰੀ, 2026 ਨੂੰ ਰਿਲੀਜ਼ ਹੋਵੇਗੀ। ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ। ਦੱਸ ਦੇਈਏ ਕਿ ਦਿਲਜੀਤ ਇਸ ਫਿਲਮ ਵਿਚ ਸ਼ਹੀਦ ਨਿਰਮਲ ਸਿੰਘ ਸੇਖੋਂ ਦੀ ਭੂਮਿਕਾ ਨਿਭਾ ਰਹੇ ਹਨ, ਜੋਕਿ ਭਾਰਤੀ ਹਵਾਈ ਫੌਜ ਦੇ ਇੱਕ ਬਹਾਦਰ ਪਾਇਲਟ ਸਨ ਤੇ ਉਨ੍ਹਾਂ ਨੂੰ ਪਰਮਵੀਰ ਚੱਕਰ ਨਾਲ ਵੀ ਸਨਮਾਨਿਤ ਕੀਤਾ ਗਿਆ ਸੀ।

ਦਿਲਜੀਤ ਦੋਸਾਂਝ ਨੇ ਇੰਸਟਾਗ੍ਰਾਮ 'ਤੇ ਫਿਲਮ ਦਾ ਪਹਿਲਾ ਪੋਸਟਰ ਜਾਰੀ ਕੀਤਾ,ਜਿਸ ਵਿੱਚ ਉਹ ਨੀਲੇ ਰੰਗ ਦੀ ਏਅਰ ਫੋਰਸ ਵਰਦੀ ਵਿੱਚ ਦਿਖਾਈ ਦੇ ਰਹੇ ਹਨ। ਸੰਨੀ ਦਿਓਲ ਅਤੇ ਵਰੁਣ ਧਵਨ ਪਹਿਲਾਂ ਵੀ ਫਿਲਮ ਦਾ ਪਹਿਲਾ ਲੁੱਕ ਪੋਸਟਰ ਜਾਰੀ ਕਰ ਚੁੱਕੇ ਹਨ। ਦਿਲਜੀਤ ਦੋਸਾਂਝ ਇਸ ਫਿਲਮ ਵਿਚ ਪਾਇਲਟ ਦੀ ਵਰਦੀ ਵਿੱਚ ਵਿੱਚ ਦਿਖਾਈ ਦੇਣਗੇ,ਜੋ ਇੱਕ ਜੰਗ ਦੌਰਾਨ ਖੂਨ ਨਾਲ ਲੱਥਪੱਥ ਜੈੱਟ ਉਡਾਉਂਦੇ ਹੋਏ ਦਿਖ ਰਹੇ ਹਨ।

ਇਹ ਵੀ ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਦੀ ਫਿਲਮ, ਬਾਰਡਰ 2, ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੀ ਹੋਈ ਸੀ,ਪਰ ਹੁਣ ਸਾਰੀਆਂ ਰੁਕਾਵਟਾਂ ਦੂਰ ਹੋ ਗਈਆਂ ਹਨ। ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਦੇ ਇਤਰਾਜ਼ਾਂ ਕਾਰਨ ਫਿਲਮ ਦੀ ਰਿਲੀਜ਼ ਨੂੰ ਰੋਕ ਦਿੱਤਾ ਗਿਆ ਸੀ, ਪਰ ਨਿਰਮਾਤਾਵਾਂ ਦੀ ਅਪੀਲ ‘ਤੇ ਸੰਗਠਨ ਨੇ ਮਨਜ਼ੂਰੀ ਦੇ ਦਿੱਤੀ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link