17.31C Vancouver
ADS

Sep 15, 2025 12:55 PM - Connect Newsroom

ਦਿਲਜੀਤ ਦੋਸਾਂਝ ਅਤੇ ਆਰੀਅਨ ਖਾਨ ਦੇ ਸਹਿਯੋਗ ਵਾਲੇ ਗੀਤ 'ਤੈਨੂੰ ਕੀ ਪਤਾ' ਦੀ ਹਰ ਪਾਸੇ ਗੂੰਜ

Share On
diljit-dosanjh-takes-punjabi-to-global-heights-with-aryan-khan-collab-a-moment-of-pride-for-every-punjabi
The release of ‘Tenu Ki Pata’ was followed by a heartfelt message from Shah Rukh Khan himself, who thanked Diljit with warmth and affection, saying, (Photo: Facebook/Diljit Dosanjh)

'ਦਿ ਬੈਡਜ਼ ਆਫ਼ ਬਾਲੀਵੁੱਡ'ਦੇ ਹਾਲ ਹੀ ਵਿੱਚ ਰਿਲੀਜ਼ ਹੋਏ ਗੀਤ 'ਤੈਨੂੰ ਕੀ ਪਤਾ' ਨੇ ਸੰਗੀਤ ਜਗਤ ਵਿੱਚ ਉਤਸ਼ਾਹ ਦੀ ਲਹਿਰ ਪੈਦਾ ਕਰ ਦਿੱਤੀ ਹੈ। ਇਸ ਟਰੈਕ ਵਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਦਿਲਜੀਤ ਦੋਸਾਂਝ ਅਤੇ ਬਾਲੀਵੁੱਡ ਦੇ ਮਹਾਨ ਕਲਾਕਾਰ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਦੇ ਸਹਿਯੋਗ ਦੀ ਇਕ ਮਾਣਮੱਤੀ ਪੇਸ਼ਕਾਰੀ ਹੈ। ਇਸ ਨੇ ਪੰਜਾਬੀ ਭਾਸ਼ਾ ਦਾ ਝੰਡਾ ਵਿਸ਼ਵ ਪੱਧਰ 'ਤੇ ਬੁਲੰਦ ਕੀਤਾ ਹੈ। ਕਈ ਸਾਲਾਂ ਤੋਂ ਬਾਲੀਵੁੱਡ ਵਿੱਚ ਪੰਜਾਬੀ ਦਾ ਸਥਾਨ ਸਿਰਫ ਖਾਸ ਵਿਅੰਗ ਵਾਲੇ ਕਿਰਦਾਰਾਂ ਜਾਂ ਸਭਿੱਆਚਾਰ ਪਿਛੋਕੜ ਵਾਲੇ ਗੀਤਾਂ ਤੱਕ ਹੀ ਸੀਮਿਤ ਸੀ। ਹੁਣ ਕੌਮਾਂਤਰੀ ਮੰਚ 'ਤੇ ਪੰਜਾਬੀ ਅਤੇ ਪੰਜਾਬੀਅਤ ਬੁਲੰਦੀ ਤੱਕ ਪਹੁੰਚ ਰਹੇ ਹਨ।

ਇਸ ਮਹਾਨ ਪ੍ਰਾਪਤ ਅਤੇ ਤਬਦੀਲੀ ਦੇ ਕੇਂਦਰ ਵਿੱਚ ਦਿਲਜੀਤ ਦਾ ਨਾਂਅ ਬੋਲਦਾ ਹੈ। ਦਿਲਜੀਤ ਅਤੇ ਆਰੀਅਨ ਖਾਨ ਦੀ ਇਸ ਪੇਸ਼ਕਾਰੀ ਨੂੰ ਸਾਬਤ ਕਰ ਦਿੱਤਾ ਹੈ ਕਿ ਪੰਜਾਬੀ ਸੰਗੀਤ ਹੁਣ ਖੇਤਰੀ ਹੀ ਨਹੀਂ ਰਿਹਾ ਸਗੋਂ ਗਲੋਬਲ ਬਣ ਗਿਆ ਹੈ।

ਤੈਨੂੰ ਕੀ ਪਤਾ ਦੇ ਰਿਲੀਜ਼ ਪਿੱਛੋਂ ਸ਼ਾਹਰੁਖ ਖਾਨ ਨੇ ਆਪਣੇ ਇਸ ਸੁਨੇਹੇ ਵਿੱਚ ਕਿਹਾ ਦਿਲਜੀਤ ਭਾਜੀ ਦਾ ਦਿਲੋਂ ਧੰਨਵਾਦ ਅਤੇ ਨਿੱਘੀ ਜੱਫੀ ਤੁਸੀਂ ਬਹੁਤ ਦਿਆਲੂ ਅਤੇ ਮਿੱਠ ਬੋਲੜੇ ਹੋ। ਉਮੀਦ ਹੈ ਤੁਹਾਨੂੰ ਆਰੀਅਨ ਨੇ ਤੁਹਾਨੂੰ ਬਹੁਤ ਜ਼ਿਆਦਾ ਪਰੇਸ਼ਾਨ ਨਹੀਂ ਕੀਤਾ। ਤੁਹਾਨੂੰ ਮੇਰੇ ਵਲੋਂ ਪਿਆਰ "ਦਿਲਜੀਤ ਨੇ ਆਪਣੀ ਇਕ ਪੋਸਟ ਵਿੱਚ ਲਿਖਿਆ ਆਰੀਅਨ ਬਹੁਤ ਕਮਾਲ ਦਾ ਗਾਇਕ ਹੈ ਜੇ ਸੰਗੀਤ ਵਿੱਚ ਆ ਗਿਆ ਤਾਂ ਗੱਲਾਂ ਕੋਈ ਹੋਰ ਹੀ ਹੋਣਗੀਆਂ।

Latest news

7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link