15.34C Vancouver
ADS

Mar 5, 2025 1:27 PM - Connect Newsroom

ਦਿਲਜੀਤ ਦੋਸਾਂਝ ਦੇ 'ਸਕਾਟਿਸ਼' ਕਿੱਸੇ

Share On
diljit-dosanjhs-scottish-tales
Fans are getting sneak peeks of the picturesque locations through behind-the-scenes photos shared by Diljit and Amar Hundal, with special mention of Baljit Deo, who is handling the choreography for the film.(Photo: Instagram/diljitdosanjh)

Jasmine Singh

ਕੌਮਾਂਤਰੀ ਪ੍ਰਸਿੱਧੀ ਪ੍ਰਾਪਤ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਸਕਾਟਲੈਂਡ ਦੇ ਮਨਮੋਹਕ ਖ਼ੇਤਰਾਂ 'ਚ ਆਪਣੀ ਆਉਣ ਵਾਲੀ ਫ਼ਿਲਮ ਸਰਦਾਰ ਜੀ 3 ਦੀ ਸ਼ੂਟਿੰਗ 'ਚ ਰੁਝੇ ਹੋਏ ਹਨ। ਇਸ ਫ਼ਿਲਮ ਦਾ ਨਿਰਦੇਸ਼ਨ ਅਮਰ ਹੁੰਦਲ ਵਲੋਂ ਕੀਤਾ ਗਿਆ ਹੈ, ਜਿਸ ਨੂੰ ਵਾਰਨਿੰਗ ਅਤੇ ਰਜਨੀ ਵਰਗੀਆਂ ਫ਼ਿਲਮਾਂ ਲਈ ਜਾਣਿਆ ਜਾਂਦਾ ਹੈ। ਇਸ ਫ਼ਿਲਮ 'ਚ ਦਿਲਜੀਤ ਅਤੇ ਨੀਰੂ ਬਾਜਵਾ ਇਕੱਠੇ ਕੰਮ ਕਰ ਰਹੇ ਹਨ। ਬਲਾਕਬਸਟਰ ਹਿੱਟ ਫ਼ਿਲਮਾਂ ਸਰਦਾਰ ਜੀ ਅਤੇ ਸਰਦਾਰ ਜੀ 2 ਤੋਂ ਬਾਅਦ ਅਕਸਰ ਸਰਦਾਰ ਜੀ 3 ਬਾਰੇ ਵੀ ਅੰਦਾਜ਼ੇ ਲਗਾਏ ਜਾਂਦੇ ਸਨ, ਜੋ ਕਿ ਹੁਣ ਹਕੀਕਤ 'ਚ ਬਦਲ ਰਹੇ ਹਨ। ਪਹਿਲੀਆਂ ਦੋਵੇਂ ਫ਼ਿਲਮ ਬਹੁਤ ਸਫ਼ਲ ਰਹੀਆਂ ਅਤੇ ਉਨ੍ਹਾਂ ਨੇ ਕਰੋੜਾਂ ਦੀ ਕਮਾਈ ਕੀਤੀ।

ਦਿਲਜੀਤ ਅਤੇ ਅਮਰ ਹੁੰਦਲ ਵਲੋਂ ਪਰਦੇ ਪਿਛਲੇ ਕਈ ਚਿੱਤਰਾਂ ਰਾਹੀਂ ਸਕਾਟਲੈਂਡ ਦੀਆਂ ਖ਼ੂਬਸੂਰਤ ਲੋਕੇਸ਼ਨ ਅਤੇ ਦਿਲਕਸ਼ ਨਜ਼਼ਾਰਿਆਂ ਦੀਆਂ ਝਲਕੀਆਂ ਪ੍ਰਸ਼ੰਸਕਾਂ ਤੱਕ ਪੁੱਜ ਰਹੀਆਂ ਰਨ। ਇਨ੍ਹਾਂ ਝਲਕੀਆਂ 'ਚ ਬਲਜੀਤ ਦਿਓ ਦੇ ਵੀ ਚਰਚੇ ਹਨ ਜੋ ਇਸ ਫ਼ਿਲਮ ਦੀ ਕੋਰਿਓਗ੍ਰਾਫ਼ੀ ਸੰਭਾਲ ਰਹੇ ਹਨ। ਹਾਲ 'ਚ ਆਪਣੇ ਦਿਲ ਲੁਮਿਨਾਤੀ ਟੂਰ ਨੂੰ ਸਫ਼ਲਤਾ ਸਾਹਿਤ ਸਮੇਟਣ ਤੋਂ ਬਾਅਦ ਦਿਲਜੀਤ ਸੰਨੀ ਦਿਓਲ ਨਾਲ ਬਾਰਡਰ 2 'ਚ ਵੀ ਵੱਡੇ ਪਰਦੇ ਤੇ ਨਜ਼ਰ ਆਵੇਗਾ।

Latest news

sidhu-moosewala-murder-case-punjab-and-haryana-high-court-rejects-joginder-singhs-bail-plea
Punjabi

ਸਿੱਧੂ ਮੂਸੇਵਾਲਾ ਕਤਲ ਕਾਂਡ: ਮੁਲਜ਼ਮ ਜੋਗਾ ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਮਾਮਲੇ ਦੇ ਮੁਲਜ਼ਮ ਜੋਗਿੰਦਰ ਸਿੰਘ ਉਰਫ਼ ਜੋਗਾ ਦੀ ਨਿਯਮਤ ਜ਼ਮਾਨਤ ਦੀ ਅਰਜ਼ੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ। ਜੋਗਿੰਦਰ ਸਿੰਘ ਮੁੱਖ ਸਾਜ਼ਿਸ਼ ਘੜਨ ਵਾਲਿਆਂ ਵਿੱਚੋਂ ਇੱਕ ਹੈ ਅਤੇ ਉਸ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ।
rapper-badshah-and-punjabi-actress-isha-rikhi-separate-after-just-five-months-of-marriage
Punjabi

5 ਮਹੀਨੇ ਬਾਅਦ ਹੀ ਟੁੱਟ ਗਿਆ ਰੈਪਰ ਬਾਦਸ਼ਾਹ ਦਾ ਵਿਆਹ, ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ

ਰੈਪਰ ਬਾਦਸ਼ਾਹ ਅਤੇ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਆਪਣੇ ਵਿਆਹ ਦੇ ਸਿਰਫ਼ ਪੰਜ ਮਹੀਨੇ ਬਾਅਦ ਵੱਖ ਹੋ ਗਏ ਹਨ। ਰੈਪਰ ਬਾਦਸ਼ਾਹ ਨੇ ਆਪਣੀ ਦੂਜੀ ਪਤਨੀ ਤੋਂ ਤਲਾਕ ਲੈਣ ਦਾ ਐਲਾਨ ਕਰ ਦਿੱਤਾ ਹੈ। ਸੋਮਵਾਰ ਨੂੰ ਦੋਵਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਸਾਂਝਾ ਬਿਆਨ ਜਾਰੀ ਕਰਕੇ ਆਪਣੇ ਤਲਾਕ ਦੀ ਪੁਸ਼ਟੀ ਕਰ ਦਿੱਤੀ ਹੈ।
kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link