Jun 11, 2024 4:48 PM - Connect Newsroom

ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਜਿੱਥੇ ਇੱਕ ਪਾਸੇ ਆਪਣੇ ਮਿਊਜ਼ਿਕਲ ਟੂਰ DIL-LUMINATI 2024 ਨੂੰ ਲੈ ਕੇ ਸੁਰਖੀਆਂ ’ਚ ਨੇ ਉੱਥੇ ਹੀ ਦੂਜੇ ਪਾਸੇ ਦਿਲਜੀਤ ਗ੍ਰੈਮੀ ਅਵਾਰਡਸ ’ਚ ਫੀਚਰ ਹੋਣ ਵਾਲੇ ਪਹਿਲੇ ਗਾਇਕ ਬਣ ਗਏ ਹਨ।
ਦੱਸਣਯੋਗ ਹੈ ਕਿ ਦਿਲਜੀਤ ਦੋਸਾਂਝ ਗਾਇਕੀ ਅਤੇ ਅਦਾਕਾਰੀ ਦੇ ਨਾਲ-ਨਾਲ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ਵਿੱਚ ਦਿਲਜੀਤ ਦੋਸਾਂਝ ਨੂੰ ਲੈ ਕੇ ਨਵੀਂ ਖ਼ਬਰ ਸਾਹਮਣੇ ਆਈ ਹੈ।




