14.14C Vancouver
ADS

Nov 22, 2024 8:13 PM - Connect Newsroom

ਦਿਲਜੀਤ ਦਾ ਸਟੇਜ ’ਤੇ ਫਿਸਲਿਆ ਪੈਰ

Share On
diljit-slips-on-stage
While performing his hit song "Patiala Peg," Diljit was in his element, fully immersed in the rhythm of the song.(Photo: Instagram/diljitdosanjh)

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਲਾਈਵ ਸ਼ੋਅ ਦੌਰਾਨ ਸਟੇਜ ਉਤੇ ਡਿੱਗ ਗਏ। ਹਾਲਾਂਕਿ ਉਨ੍ਹਾਂ ਦਾ ਬਚਾਅ ਰਿਹਾ ਹੈ ਅਤੇ ਉਨ੍ਹਾਂ ਨੇ ਆਪਣਾ ਸ਼ੋਅ ਜਾਰੀ ਰੱਖਿਆ। ਇਸ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵੇਖਿਆ ਜਾ ਸਕਦਾ ਹੈ ਕਿ ਉਹ ਗੀਤ ਗਾਉਂਦੇ ਹੋਏ ਅਚਾਨਕ ਸਟੇਜ ਉਤੇ ਡਿੱਗ ਗਏ। ਇਹ ਵੀਡੀਓ ਬਹੁਤ ਤੇਜ਼ੀ ਨਾਲ ਇੰਟਰਨੈੱਟ ’ਤੇ ਵਾਇਰਲ ਹੋ ਰਹੀ ਹੈ।

ਹਾਲ ਹੀ ’ਚ ਗਾਇਕ ਅਹਿਮਦਾਬਾਦ ’ਚ ਸਨ ਜਿੱਥੇ ਇਕ ਗੀਤ ਗਾਉਂਦੇ ਸਮੇਂ ਉਹ ਅਚਾਨਕ ਸਟੇਜ ’ਤੇ ਫਿਸਲ ਗਏ। ਅਦਾਕਾਰਾ ਦਾ ਫਿਸਲਣ ਦਾ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਨੂੰ ਦੇਖ ਕੇ ਕਈ ਪ੍ਰਸ਼ੰਸਕਾਂ ਨੂੰ ਸਾਲ 2013 ਦੀ ਇੱਕ ਉਹ ਘਟਨਾ ਯਾਦ ਆਈ, ਦਿਲਜੀਤ ਹਨੀ ਸਿੰਘ ਦੇ ਗੀਤ ਗਾਉਂਦੇ ਹੋਏ ਦਿਲਜੀਤ ਸਟੇਜ ’ਤੇ ਡਿੱਗ ਗਏ ਸਨ।

ਦੱਸ ਦੇਈਏ ਕਿ 17 ਨਵੰਬਰ ਨੂੰ ਉਹ ਅਹਿਮਦਾਬਾਦ ’ਚ ਪਰਫਾਰਮ ਕਰ ਰਹੇ ਸੀ, ਜਦੋਂ ਗਾਇਕ ਸਟੇਜ ’ਤੇ ਆਪਣਾ ਹਿੱਟ ਗੀਤ ’ਪਟਿਆਲਾ ਪੈੱਗ’ ਗਾ ਰਹੇ ਸਨ ਤਾਂ ਅਚਾਨਕ ਉਨ੍ਹਾਂ ਦਾ ਪੈਰ ਫਿਸਲ ਗਿਆ। ਦਿਲਜੀਤ ਆਪਣਾ ਸੰਤੁਲਨ ਗੁਆ ​​ਬੈਠੇ ਅਤੇ 2 ਸਕਿੰਟ ਲਈ ਫਿਸਲ ਗਏ। ਹਾਲਾਂਕਿ ਇਸ ਦਾ ਉਨ੍ਹਾਂ ਦੇ ਪ੍ਰਦਰਸ਼ਨ ’ਤੇ ਕੋਈ ਅਸਰ ਨਹੀਂ ਪਿਆ ਅਤੇ ਕੁਝ ਦੇਰ ਰੁਕਣ ਤੋਂ ਬਾਅਦ ਉਨ੍ਹਾਂ ਨੇ ਫਿਰ ਤੋਂ ਗਾਉਣਾ ਸ਼ੁਰੂ ਕਰ ਦਿੱਤਾ।

Latest news

bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
karan-aujla-gets-angry-at-fan-during-australia-concert
Punjabi

ਕਰਨ ਔਜਲਾ ਆਸਟ੍ਰੇਲੀਆ ’ਚ ਫੈਨ ’ਤੇ ਭੜਕੇ, ਸਟੇਜ ’ਤੇ ਜੈਕੇਟ ਸੁੱਟਣ ਤੋਂ ਬਾਅਦ ਰੋਕਿਆ ਸ਼ੋਅ

ਪੰਜਾਬੀ ਗਾਇਕ ਕਰਨ ਔਜਲਾ ਆਸਟ੍ਰੇਲੀਆ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਤੇ ਭੜਕ ਗਏ। ਐਡੀਲੇਡ ਵਿੱਚ ਆਪਣੇ ਲਾਈਵ ਸ਼ੋਅ ਦੌਰਾਨ, ਇੱਕ ਪ੍ਰਸ਼ੰਸਕ ਨੇ ਸਟੇਜ 'ਤੇ ਇੱਕ ਜੈਕੇਟ ਸੁੱਟ ਦਿੱਤੀ।
7-dogs-trailer-released-salman-khan-and-sanjay-dutts-action-packed-reunion-raises-excitement
Punjabi

'7 ਡੌਗਜ਼': ਸਲਮਾਨ ਖਾਨ ਅਤੇ ਸੰਜੈ ਦੱਤ ਦੀ ਐਕਸ਼ਨ ਫਿਲਮ ਦਾ ਧਮਾਕੇਦਾਰ ਟ੍ਰੇਲਰ ਰਿਲੀਜ਼

ਗਲੋਬਲ ਐਕਸ਼ਨ-ਥ੍ਰਿਲਰ ਫਿਲਮ '7 ਡੌਗਜ਼' ਦਾ ਭਾਰਤੀ ਰਿਲੀਜ਼ ਟ੍ਰੇਲਰ ਵੀਰਵਾਰ ਨੂੰ ਅਦਾਕਾਰ ਸਲਮਾਨ ਖਾਨ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ। ਇਹ ਫਿਲਮ ਇਸ ਸਾਲ 21 ਅਗਸਤ ਨੂੰ ਭਾਰਤ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਟ੍ਰੇਲਰ ਵਿੱਚ ਸਲਮਾਨ ਖਾਨ ਅਤੇ ਸੰਜੇ ਦੱਤ ਦੀਆਂ ਖਾਸ ਐਕਸ਼ਨ ਪੇਸ਼ਕਾਰੀਆਂ ਦੇਖਣ ਨੂੰ ਮਿਲਦੀਆਂ ਹਨ, ਜਿਸ ਨਾਲ ਬਾਲੀਵੁੱਡ ਦੇ ਇਨ੍ਹਾਂ ਦਿੱਗਜ ਸਿਤਾਰਿਆਂ ਦਾ ਲੰਬੇ ਸਮੇਂ ਬਾਅਦ ਪਰਦੇ 'ਤੇ ਮੁੜ ਮਿਲਾਪ ਹੋਇਆ ਹੈ।
mithun-chakraborty-undergoes-successful-surgery-suvendu-adhikari-visits-him-in-kolkata-hospital
Punjabi

ਮਿਥੁਨ ਚੱਕਰਵਰਤੀ ਦੀ ਸਰਜਰੀ ਸਫਲ, ਸ਼ੁਭੇਂਦੂ ਅਧਿਕਾਰੀ ਨੇ ਹਸਪਤਾਲ ਪਹੁੰਚ ਕੇ ਕੀਤੀ ਮੁਲਾਕਾਤ

ਸੀਨੀਅਰ ਅਦਾਕਾਰ ਅਤੇ ਭਾਜਪਾ ਨੇਤਾ ਮਿਥੁਨ ਚੱਕਰਵਰਤੀ ਦੀ ਵੀਰਵਾਰ ਨੂੰ ਸਰਜਰੀ ਹੋਈ। ਇਸ ਤੋਂ ਬਾਅਦ ਪੱਛਮੀ ਬੰਗਾਲ ਦੇ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਸ਼ੁੱਕਰਵਾਰ ਸਵੇਰੇ ਕੋਲਕਾਤਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਉਨ੍ਹਾਂ ਨੂੰ ਮਿਲਣ ਗਏ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link