19.92C Vancouver
ADS

Apr 17, 2024 3:02 PM - Connect Newsroom

ਮੈਂ ਦਿਲਜੀਤ ਦੋਸਾਂਝ ਦੀ ਪਤਨੀ ਨਹੀਂ ਹਾਂ: ਓਸ਼ੀਨ ਬਰਾੜ

Share On
diljits-wife-attacks-social-media
Recently, social media buzzed with rumors suggesting that Diljit is married to an Indian-American woman named Sandeep Kaur, accompanied by purported images of his spouse.(Photo: Instagram/diljitdosanjh)

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੂੰ ਹਰ ਕੋਈ ਜਾਣਦਾ ਹੈ, ਲਗਭਗ ਹਰ ਕੋਈ ਉਨ੍ਹਾਂ ਦੇ ਗੀਤਾਂ ਅਤੇ ਅਦਾਕਾਰੀ ਦੇ ਫੈਨ ਹਨ। ਦਿਲਜੀਤ ਦੀ ਸੋਸ਼ਲ ਮੀਡੀਆ ’ਤੇ ਬਹੁਤ ਵੱਡੀ ਫੈਨ ਫਾਲੋਇੰਗ ਹੈ।

ਅਕਸਰ ਤੁਸੀਂ ਦਿਲਜੀਤ ਦੀ ਪ੍ਰੋਫੈਸ਼ਨਲ ਲਾਈਫ ਨੂੰ ਲੈ ਕੇ ਖਬਰਾਂ ’ਚ ਚਰਚਾ ਸੁਣੀ ਹੋਵੇਗੀ ਕਿ ਕੀ ਦਿਲਜੀਤ ਦਾ ਇਹ ਗੀਤ ਆ ਰਿਹਾ ਹੈ ਜਾਂ ਫਿਰ ਉਨ੍ਹਾਂ ਦੀਆਂ ਕੋਈ ਫਿਲਮਾਂ ਆ ਰਹੀਆਂ ਹਨ। ਪਰ ਇਸ ਵਾਰ ਦਿਲਜੀਤ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ ’ਚ ਹਨ। ਖਬਰਾਂ ’ਚ ਇਹ ਗੱਲ ਸਾਹਮਣੇ ਆਈ ਹੈ ਕਿ ਦਿਲਜੀਤ ਵਿਆਹਿਆ ਸੰਦੀਪ ਕੌਰ ਨਾਮਕ ਇਕ ਭਾਰਤੀ-ਅਮਰੀਕਨ ਔਰਤ ਨਾਲ ਹੋਇਆ ਹੈ, ਜਿਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ।

ਓਸ਼ੀਨ ਬਰਾੜ ਨੇ ਆਪਣੀ ਪੋਸਟ ’ਚ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਨੇ ਦਿਲਜੀਤ ਨਾਲ ਬਤੌਰ ਮਾਡਲ ਕੰਮ ਕੀਤਾ ਸੀ। ਉਸ ਦੇ ਮੁਤਾਬਕ ਦਿਲਜੀਤ ਨੇ ਫਿਲਮ ‘ਮੁਖਤਿਆਰ ਚੱਢਾ’ ’ਚ ਉਸ ਨਾਲ ’ਸ਼ੂਨ ਸ਼ਾਨ’ ਨਾਂ ਦਾ ਮਿਊਜ਼ਿਕ ਵੀਡੀਓ ਸ਼ੂਟ ਕੀਤਾ ਸੀ।

ਓਸ਼ੀਨ ਨੇ ਦੱਸਿਆ ਕਿ ਉਸ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਤੋਂ ਪਤਾ ਲੱਗਾ ਕਿ ਉਸ ਦਾ ਨਾਂ ਦਿਲਜੀਤ ਦੁਸਾਂਝ ਨਾਲ ਜੋੜਿਆ ਜਾ ਰਿਹਾ ਹੈ ਅਤੇ ਉਸ ਨੂੰ ਉਸ ਦੀ ਪਤਨੀ ਦੱਸਿਆ ਜਾ ਰਿਹਾ ਹੈ। ਓਸ਼ੀਨ ਨੇ ਕਿਹਾ ਕਿ ਸ਼ੁਰੂ ਵਿਚ ਉਸ ਨੇ ਇਸ ਵੱਲ ਧਿਆਨ ਨਹੀਂ ਦਿੱਤਾ। ਪਰ, ਹੁਣ ਇਹ ਮਾਮਲਾ ਵਧਦਾ ਜਾ ਰਿਹਾ ਹੈ, ਇਸ ਲਈ ਉਸ ਨੇ ਸੋਸ਼ਲ ਮੀਡੀਆ ਤੋਂ ਇਨ੍ਹਾਂ ਤਸਵੀਰਾਂ ਨੂੰ ਹਟਾਉਣ ਦੀ ਅਪੀਲ ਕੀਤੀ ਹੈ।

Latest news

bigg-boss-season-20-teaser-released-premiere-set-for-sept-6
Punjabi

‘ਬਿੱਗ ਬੌਸ’ ਦੇ 20ਵੇਂ ਸੀਜ਼ਨ ਦਾ ਟੀਜ਼ਰ ਜਾਰੀ, ਛੇ ਸਤੰਬਰ ਤੋਂ ਹੋਵੇਗਾ ਪ੍ਰਸਾਰਨ

ਰਿਐਲਿਟੀ ਸ਼ੋਅ 'ਬਿੱਗ ਬੌਸ' ਦੇ 20ਵੇਂ ਸੀਜ਼ਨ ਦਾ ਪਹਿਲਾ 'ਟੀਜ਼ਰ' ਮੰਗਲਵਾਰ ਨੂੰ ਜਾਰੀ ਕਰ ਦਿੱਤਾ ਗਿਆ ਹੈ।ਜਿਓ ਹੌਟਸਟਾਰ ਅਤੇ ਕਲਰਜ਼ ਚੈਨਲ ਨੇ ਮੰਗਲਵਾਰ ਨੂੰ ਇਹ ਟੀਜ਼ਰ ਜਾਰੀ ਕੀਤਾ ਜਿਸ ਵਿੱਚ ਸ਼ੋਅ ਦੀ ਮੇਜ਼ਬਾਨੀ ਇੱਕ ਵਾਰ ਫਿਰ ਉੱਘੇ ਅਦਾਕਾਰ ਸਲਮਾਨ ਖ਼ਾਨ ਕਰਨਗੇ ਅਤੇ ਇਸ ਦਾ ਪ੍ਰਸਾਰਨ ਛੇ ਸਤੰਬਰ ਤੋਂ ਸ਼ੁਰੂ ਹੋਵੇਗਾ।
mahabharat-actor-pradeep-rawat-cremated-in-mumbai-film-fraternity-pays-final-respects
Punjabi

ਮਹਾਭਾਰਤ ਦੇ ਅਦਾਕਾਰ ਪ੍ਰਦੀਪ ਰਾਵਤ ਦਾ ਮੁੰਬਈ ਵਿੱਚ ਹੋਇਆ ਅੰਤਿਮ ਸੰਸਕਾਰ

ਅਦਾਕਾਰ ਪ੍ਰਦੀਪ ਰਾਵਤ ਦਾ ਅੰਤਿਮ ਸੰਸਕਾਰ ਅੱਜ ਮੁੰਬਈ ਦੇ ਬੈਸਟ ਕਲੋਨੀ ਨੇੜੇ ਗੋਰੇਗਾਓਂ ਵਿੱਚ ਕੀਤਾ ਗਿਆ। ਉਨ੍ਹਾਂ ਦਾ ਪੁੱਤਰ ਵਿਕਰਮਾਦਿਤਿਆ ਆਪਣੇ ਪਿਤਾ ਦੀ ਦੇਹ ਦੇਖ ਕੇ ਭਾਵੁਕ ਹੋ ਗਏ।'ਲਗਾਨ' ਅਤੇ 'ਗਜਨੀ' ਵਰਗੀਆਂ ਫਿਲਮਾਂ ਵਿੱਚ ਨਜ਼ਰ ਆਏ ਪ੍ਰਦੀਪ ਰਾਵਤ ਦਾ ਮੰਗਲਵਾਰ ਸ਼ਾਮ 74 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ।
punjab-born-pallavi-mukhija-crowned-mrs-canada-world-2026
Punjabi

ਪੰਜਾਬ ਦੀ ਧੀ ਪੱਲਵੀ ਮੁਖੀਜਾ ਬਣੀ ਮਿਸਿਜ਼ ਕੈਨੇਡਾ ਵਰਲਡ 2026

ਪੱਲਵੀ ਮੁਖੀਜਾ,ਜੋ ਕਿ ਮੂਲ ਰੂਪ ਵਿੱਚ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਗੁਰਾਇਆ ਦੀ ਰਹਿਣ ਵਾਲੀ ਹੈ ਅਤੇ ਹੁਣ ਕੈਨੇਡਾ ਵਿੱਚ ਵਸ ਗਈ ਹੈ, ਨੂੰ 25 ਜੁਲਾਈ ਨੂੰ ਬ੍ਰਿਟਿਸ਼ ਕੋਲੰਬੀਆ ਦੇ ਸਰੀ ਦੇ ਬੈੱਲ ਪਰਫਾਰਮਿੰਗ ਆਰਟਸ ਸੈਂਟਰ ਵਿਖੇ ਹੋਏ ਰਾਸ਼ਟਰੀ ਮੁਕਾਬਲੇ ਵਿੱਚ ਮਿਸਿਜ਼ ਕੈਨੇਡਾ ਵਰਲਡ 2026 ਦਾ ਤਾਜ ਪਹਿਨਾਇਆ ਗਿਆ ਹੈ।
badshah-isha-rikhi-divorce-rumours-gain-traction-after-social-media-posts
Punjabi

ਸੋਸ਼ਲ ਮੀਡੀਆ ਪੋਸਟਾਂ ਤੋਂ ਬਾਅਦ ਬਾਦਸ਼ਾਹ ਅਤੇ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਅਟਕਲਾਂ ਤੇਜ਼

ਰੈਪਰ-ਸਿੰਗਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਇਨ੍ਹੀਂ ਦਿਨੀਂ ਲਗਾਤਾਰ ਸੁਰਖ਼ੀਆਂ ਵਿਚ ਬਣੀ ਹੋਈ ਹੈ। ਬਾਦਸ਼ਾਹ ਨੇ 5 ਮਹੀਨੇ ਪਹਿਲਾਂ ਅਦਾਕਾਰਾ-ਮਾਡਲ ਈਸ਼ਾ ਰਿਖੀ ਨਾਲ ਦੂਜਾ ਵਿਆਹ ਕਰਵਾਇਆ ਸੀ।
bollywood-actor-dev-anands-son-suniel-anand-dies-at-70-in-london
Punjabi

ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਹਾਂਤ

ਮਸ਼ਹੂਰ ਬਾਲੀਵੁੱਡ ਅਦਾਕਾਰ ਦੇਵ ਆਨੰਦ ਦੇ ਪੁੱਤਰ ਅਦਾਕਾਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 70 ਸਾਲ ਦੇ ਸਨ। ਇਸ ਖ਼ਬਰ ਦੀ ਪੁਸ਼ਟੀ ਦੇਵ ਆਨੰਦ ਦੀ ਪੋਤੀ ਅਤੇ ਸੁਨੀਲ ਆਨੰਦ ਦੀ ਭਤੀਜੀ ਜ਼ੀਨਾ ਨਾਰੰਗ ਨੇ ਕੀਤੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link