14.56C Vancouver
ADS

Mar 31, 2025 6:26 PM - Connect Newsroom

ਵਾਇਰਲ ਹੋਈ ਕੁੜੀ ਮੋਨਾਲੀਸਾ ਦੇ ਡਾਇਰੈਕਟਰ ਸਨੋਜ ਮਿਸ਼ਰਾ ਗ੍ਰਿਫ਼ਤਾਰ

Share On
director-known-for-offering-viral-girl-monalisa-a-film-role-arrested-on-charges-of-sexual-harassment
The victim also claims that Mishra forced her to undergo three abortions.

ਵਾਇਰਲ ਹੋਈ ਕੁੜੀ ਮੋਨਾਲੀਸਾ ਨੂੰ ਫਿਲਮ 'ਚ ਕੰਮ ਕਰਨ ਦੀ ਪੇਸ਼ਕਸ਼ ਕਰਨ ਵਾਲੇ ਨਿਰਦੇਸ਼ਕ ਸਨੋਜ ਮਿਸ਼ਰਾ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਨਿਰਦੇਸ਼ਕ ਸਨੋਜ ਮਿਸ਼ਰਾ 'ਤੇ ਸਰੀਰਕ ਸ਼ੋਸ਼ਣ ਦਾ ਦੋਸ਼ ਹੈ। ਨਿਰਦੇਸ਼ਕ ਸਨੋਜ ਮਿਸ਼ਰਾ ਨੂੰ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ।

ਇਲਜ਼ਾਮ ਹੈ ਕਿ ਨਿਰਦੇਸ਼ਕ ਸਨੋਜ ਮਿਸ਼ਰਾ ਨੇ ਇੱਕ ਛੋਟੇ ਸ਼ਹਿਰ ਦੀ ਇੱਕ ਕੁੜੀ ਨਾਲ ਕਈ ਵਾਰ ਜਬਰ-ਜਨਾਹ ਕੀਤਾ,ਜੋ ਹੀਰੋਇਨ ਬਣਨ ਦੀ ਇੱਛਾ ਰੱਖਦੀ ਸੀ। ਕੇਂਦਰੀ ਦਿੱਲੀ ਪੁਲਿਸ ਦੇ ਨਬੀ ਕਰੀਮ ਥਾਣੇ ਦੀ ਟੀਮ ਨੇ ਨਿਰਦੇਸ਼ਕ ਸਨੋਜ ਮਿਸ਼ਰਾ ਨੂੰ ਗਾਜ਼ੀਆਬਾਦ ਤੋਂ ਗ੍ਰਿਫ਼ਤਾਰ ਕੀਤਾ ਹੈ।

ਪੀੜਤਾ ਦਾ ਦੋਸ਼ ਹੈ ਕਿ ਦੋਸ਼ੀ ਨੇ ਉਸ ਦਾ ਤਿੰਨ ਵਾਰ ਜ਼ਬਰਦਸਤੀ ਗਰਭਪਾਤ ਕਰਵਾਇਆ। ਫਰਵਰੀ 2025 ਵਿਚ, ਦੋਸ਼ੀ ਨੇ ਉਸ ਨੂੰ ਛੱਡ ਦਿੱਤਾ ਅਤੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਕੋਈ ਸ਼ਿਕਾਇਤ ਕੀਤੀ ਤਾਂ ਉਹ ਉਸ ਦੀਆਂ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰ ਦੇਵੇਗਾ।

ਦਿੱਲੀ ਪੁਲਿਸ ਦੇ ਅਨੁਸਾਰ, ਇਸ ਮਾਮਲੇ ਵਿੱਚ, 6 ਮਾਰਚ, 2024 ਨੂੰ, ਡਾਇਰੈਕਟਰ ਵਿਰੁੱਧ ਬਲਾਤਕਾਰ, ਹਮਲਾ, ਗਰਭਪਾਤ ਲਈ ਮਜਬੂਰ ਕਰਨ ਅਤੇ ਧਮਕੀ ਦੇਣ ਸਮੇਤ ਕਈ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।

Latest news

film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
bobby-deols-bandar-to-premiere-on-zee5-on-august-28
Punjabi

ਬੌਬੀ ਦਿਓਲ ਦੀ ਫਿਲਮ ‘ਬੰਦਰ’ 28 ਅਗਸਤ ਨੂੰ ZEE5 ’ਤੇ ਹੋਵੇਗੀ ਰਿਲੀਜ਼

ਥੀਏਟਰ ਵਿੱਚ ਰਿਲੀਜ਼ ਹੋਣ ਤੋਂ ਬਾਅਦ ਚਰਚਾ ਵਿੱਚ ਰਹੀ ਅਨੁਰਾਗ ਕਸ਼ਯਪ ਦੀ ਫਿਲਮ “ਬੰਦਰ”, ਜਿਸ ਵਿੱਚ ਬੌਬੀ ਦਿਓਲ ਮੁੱਖ ਭੂਮਿਕਾ ਵਿੱਚ ਹਨ, ਹੁਣ ਡਿਜੀਟਲ ਪ੍ਰੀਮੀਅਰ ਦੇ ਲਈ ਤਿਆਰ ਹੈ। ਸਟ੍ਰੀਮਿੰਗ ਪਲੇਟਫਾਰਮ ਜ਼ੀ5 ਨੇ ਬੀਤੇ ਦਿਨ ਐਲਾਨ ਕੀਤਾ ਕਿ ਇਹ ਫਿਲਮ ਇਸ ਮਹੀਨੇ ਦੇ ਅੰਤ ਵਿੱਚ ਰਿਲੀਜ਼ ਹੋਵੇਗੀ।
taapsee-pannus-gandhari-to-release-on-netflix-on-september-3
Punjabi

ਤਾਪਸੀ ਪੰਨੂ ਦੀ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਹੋਵੇਗੀ ਰਿਲੀਜ਼

ਤਾਪਸੀ ਪੰਨੂ ਸਟਾਰਰ ਫਿਲਮ 'ਗਾਂਧਾਰੀ' 3 ਸਤੰਬਰ ਨੂੰ ਨੈੱਟਫਲਿਕਸ 'ਤੇ ਰਿਲੀਜ਼ ਹੋਵੇਗੀ। ਦੇਵਾਸ਼ੀਸ਼ ਮਖੀਜਾ ਵਲੋਂ ਨਿਰਦੇਸ਼ਤ, ਇਹ ਫਿਲਮ ਕਨਿਕਾ ਢਿੱਲੋਂ ਦੁਆਰਾ ਬਣਾਈ ਗਈ ਹੈ। ਇਸ ਫਿਲਮ ਵਿੱਚ ਇਸ਼ਵਾਕ ਸਿੰਘ, ਛਾਇਆ ਕਦਮ, ਸਵਾਸਤਿਕਾ ਮੁਖਰਜੀ, ਮੀਤਾ ਵਸ਼ਿਸ਼ਟ ਅਤੇ ਜਤਿਨ ਸਰਨਾ ਵੀ ਮੁੱਖ ਭੂਮਿਕਾਵਾਂ ਵਿੱਚ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link