13.83C Vancouver
ADS

Feb 24, 2025 6:10 PM - Connect Newsroom

ਹੋਏ ਕਾਨੂੰਨੀ ਤੌਰ ’ਤੇ ਵੱਖ

Share On
divorced
Reports indicate that the couple finalized their separation at the Bandra Family Court on Thursday.(Photo: Facebook/Yuzvendra Singh Chahal)

ਭਾਰਤੀ ਕ੍ਰਿਕਟਰ ਯੁਜਵੇਂਦਰ ਚਾਹਲ ਅਤੇ ਉਨ੍ਹਾਂ ਦੀ ਪਤਨੀ ਧਨਸ਼੍ਰੀ ਵਰਮਾ ਨੇ ਆਪਸੀ ਸਹਿਮਤੀ ਨਾਲ ਕਾਨੂੰਨੀ ਤਲਾਕ ਦੀ ਕਾਰਵਾਈ ਨੂੰ ਪੂਰਾ ਕਰਦੇ ਹੋਏ, ਅਧਿਕਾਰਤ ਤੌਰ ’ਤੇ ਆਪਣੇ ਚਾਰ ਸਾਲਾਂ ਦੇ ਵਿਆਹ ਨੂੰ ਖ਼ਤਮ ਕਰ ਦਿੱਤਾ ਹੈ।

ਜਾਣਕਾਰੀ ਮੁਤਾਬਕ ਜੋੜੇ ਨੇ ਵੀਰਵਾਰ ਨੂੰ ਬਾਂਦਰਾ ਫੈਮਿਲੀ ਕੋਰਟ ਵਿੱਚ ਆਪਣੇ ਵੱਖ ਹੋਣ ਨੂੰ ਅੰਤਿਮ ਰੂਪ ਦਿੱਤਾ। ਉਨ੍ਹਾਂ ਨੇ ਆਪਣੇ ਵੱਖ ਹੋਣ ਦੇ ਕਾਰਨਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ੁਰੂਆਤੀ ਸਾਲ ਇਕ-ਦੂਜੇ ਨਾਲ ਬਹੁਤ ਵਧੀਆ ਬੀਤੇ ਪਰ ਹੌਲੀ-ਹੌਲੀ ਇਹ ਸਭ ਘੱਟਦਾ ਗਿਆ। ਵਧਦੀ ਅਸਹਿਮਤੀ ਅਤੇ ਸਮਝ ਦੀ ਘਾਟ ਨੇ ਉਨ੍ਹਾਂ ਵਿਚਕਾਰ ਦਰਾਰ ਪੈਦਾ ਕਰ ਦਿੱਤੀ, ਜਿਸ ਕਾਰਨ ਆਖਰਕਾਰ 18 ਮਹੀਨਿਆਂ ਤੱਕ ਵੱਖ ਰਹਿਣ ਤੋਂ ਬਾਅਦ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ।

ਯੁਜਵੇਂਦਰ ਅਤੇ ਧਨਸ਼੍ਰੀ ਦਾ ਰੋਮਾਂਸ 2020 ਵਿੱਚ ਲਾਕਡਾਊਨ ਦੌਰਾਨ ਸ਼ੁਰੂ ਹੋਇਆ ਸੀ, ਜਦੋਂ ਕ੍ਰਿਕਟਰ ਸੋਸ਼ਲ ਮੀਡੀਆ ’ਤੇ ਉਸ ਦੇ ਡਾਂਸ ਵੀਡੀਓਜ਼ ਦੁਆਰਾ ਮੋਹੇ ਹੋ ਗਏ ਸੀ। ਇੱਕ ਦੋਸਤਾਨਾ ਗੱਲਬਾਤ ਦੇ ਰੂਪ ’ਚ ਇਹ ਸਭ ਸ਼ੁਰੂ ਹੋਇਆ ਅਤੇ ਛੇਤੀ ਹੀ ਪਿਆਰ ਵਿੱਚ ਬਦਲ ਗਿਆ, ਦਸੰਬਰ 2020 ਵਿੱਚ ਉਨ੍ਹਾਂ ਦਾ ਵਿਆਹ ਹੋਇਆ ਸੀ। ਅਫ਼ਸੋਸ ਦੀ ਗੱਲ ਹੈ ਕਿ ਚਾਰ ਸਾਲ ਇਕੱਠੇ ਰਹਿਣ ਤੋਂ ਬਾਅਦ, ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link