14.99C Vancouver
ADS

Aug 7, 2024 6:11 PM - Connect Newsroom

ਪ੍ਰਸਿੱਧ ਅਦਾਕਾਰਾ ਦੇ ਘਰ ਛਾਇਆ ਮਾਤਮ, ਧੀ ਦਾ ਛੋਟੀ ਉਮਰੇ ਹੋਇਆ ਦਿਹਾਂਤ

Share On
divya-seth-shahs-daughter-mihika-passes-away
The Shah family is still grappling with the shock of her sudden passing. To honor Mihika's memory, a prayer meeting has been scheduled for August 8.(Photo: Instagram/divyasethshah)

ਮਸ਼ਹੂਰ ਅਦਾਕਾਰਾ ਦਿਵਿਆ ਸੇਠ ਦੀ ਧੀ ਮਿਹਿਕਾ ਸੇਠ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ। ਦਿਵਿਆ ਨੇ (6 ਅਗਸਤ) ਨੂੰ ਸੋਸ਼ਲ ਮੀਡੀਆ ਪੋਸਟ ਰਾਹੀਂ ਇਹ ਦੁਖਦ ਖ਼ਬਰ ਸਾਂਝੀ ਕੀਤੀ। ਮਿਹਿਕਾ ਮਸ਼ਹੂਰ ਟੀਵੀ ਅਦਾਕਾਰਾ ਸੁਸ਼ਮਾ ਸੇਠ ਦੀ ਪੋਤੀ ਸੀ।

ਆਪਣੀ ਧੀ ਦੇ ਜਾਣ ਦੀ ਖ਼ਬਰ ਨੂੰ ਸ਼ੇਅਰ ਕਰਦੇ ਹੋਏ ਦਿਵਿਆ ਨੇ ਫੇਸਬੁੱਕ ’ਤੇ ਲਿਖਿਆ, ‘ਬਹੁਤ ਦੁੱਖ ਨਾਲ ਇਹ ਦੱਸਣਾ ਪੈ ਰਿਹਾ ਹੈ ਕਿ ਸਾਡੀ ਪਿਆਰੀ ਮਿਹਿਕਾ ਸਾਡੇ ’ਚ ਨਹੀਂ ਰਹੀ।’’ ਉਹ 5 ਅਗਸਤ 2024 ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਗਈ। ਇਹ ਦਿਵਿਆ ਅਤੇ ਉਸ ਦੇ ਪਤੀ ਸਿਧਾਰਥ ਸ਼ਾਹ ਦੁਆਰਾ ਜਾਰੀ ਕੀਤਾ ਗਿਆ ਨੋਟ ਸੀ। ਇਸ ’ਤੇ ਦੋਵਾਂ ਦੇ ਦਸਤਖਤ ਸਨ। ਦੱਸਿਆ ਜਾ ਰਿਹਾ ਹੈ ਕਿ ਮਿਹਿਕਾ ਲੰਬੇ ਸਮੇਂ ਤੋਂ ਬਿਮਾਰ ਸੀ। ਦਿਵਿਆ ਦੀ ਪੋਸਟ ’ਤੇ ਉਸ ਦੇ ਫਾਲੋਅਰਸ ਦੇ ਕੁਮੈਂਟਸ ਆ ਰਹੇ ਹਨ। ਲੋਕ ਇਸ ਦੁੱਖ ਦੀ ਘੜੀ ’ਚ

ਉਨ੍ਹਾਂ ਨਾਲ ਹਨ। ਇਹ ਕਲਪਨਾ ਨਹੀਂ ਕੀਤੀ ਜਾ ਸਕਦੀ ਕਿ ਇਹ ਦੁੱਖ ਕਿਸੇ ਲਈ ਕਿੰਨਾ ਵੱਡਾ ਹੋਵੇਗਾ ਪਰ ਦਿਵਿਆ ਦੇ ਪ੍ਰਸ਼ੰਸਕ ਅਤੇ ਨਜ਼ਦੀਕੀ ਇਸ ਮੁਸ਼ਕਿਲ ਸਮੇਂ ’ਚ ਉਸ ਨੂੰ ਹਿੰਮਤ ਦੇਣ ਦੀ ਕੋਸ਼ਿਸ਼ ਕਰ ਰਹੇ ਹਨ।

ਦਿਵਿਆ ਸੇਠ ਦੀ ਗੱਲ ਕਰੀਏ ਤਾਂ ਉਨ੍ਹਾਂ ‘ਜਬ ਵੀ ਮੈਟ’, ’ਦਿਲ ਧੜਕਨੇ ਦੋ’, ’ਆਰਟੀਕਲ 370’ ਵਰਗੀਆਂ ਫ਼ਿਲਮਾਂ ਲਈ ਜਾਣੀ ਜਾਂਦੀ ਹੈ। ਇਸ ਤੋਂ ਇਲਾਵਾ ‘ਵੋ ਬਨੇਗੀ ਅਪਨੀ ਬਾਤ’ ਅਤੇ ’ਦੇਖ ਭਾਈ ਦੇਖ’ ਵਰਗੇ ਮਸ਼ਹੂਰ ਸ਼ੋਅ ਦਾ ਹਿੱਸਾ ਰਹਿ ਚੁੱਕੀ ਹੈ। ਸੀਨੀਅਰ ਅਦਾਕਾਰਾ ਸੁਸ਼ਮਾ ਸੇਠ ਵੀ ਇੰਡਸਟਰੀ ਦਾ ਜਾਣਿਆ-ਪਛਾਣਿਆ ਨਾਂ ਹੈ। ਤੁਸੀਂ ਉਨ੍ਹਾਂ ਨੂੰ ਕਈ ਫ਼ਿਲਮਾਂ ਅਤੇ ਸ਼ੋਅਜ਼ ’ਚ ਦੇਖਿਆ ਹੋਵੇਗਾ ਪਰ ਹਮ ਲੋਗ ਉਨ੍ਹਾਂ ਦਾ ਮਸ਼ਹੂਰ ਸ਼ੋਅ ਸੀ। ਇਸ ਤੋਂ ਇਲਾਵਾ ਉਹ ’ਧੜਕਨ’, ’ਕਲ ਹੋ ਨਾ ਹੋ’, ’ਕਭੀ ਖੁਸ਼ੀ ਕਭੀ ਗਮ’ ਵਰਗੇ ਟੀਵੀ ਸ਼ੋਅਜ਼ ’ਚ ਨਜ਼ਰ ਆ ਚੁੱਕੀ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link