14.99C Vancouver
ADS

Aug 13, 2024 6:38 PM - Connect Newsroom

ਅਕਸ਼ੈ ਕੁਮਾਰ ਦੀ ਫਿਲਮ ‘ਖੇਲ ਖੇਲ ਮੇਂ’ ਵਿੱਚ ਛਾਏ ਦੋ ਸਰਦਾਰ ਮੁੰਡੇ

Share On
do-you-know
Despite the buzz, some of Diljit Dosanjh’s fans are disappointed by his absence from the “Do U Know” video. The comment section on the song’s YouTube release has been abuzz with fan reactions.(Photo: Instagram/akshaykumar)

ਬਾਲੀਵੁੱਡ ਦੀ ਬਹੁ-ਚਰਚਿਤ ਫਿਲਮ ਵਜੋਂ ਸਾਹਮਣੇ ਆਉਣ ਰਹੀ ਹੈ ਹਿੰਦੀ ਫਿਲਮ ‘ਖੇਲ ਖੇਲ ਮੇਂ’, ਜਿਸ ਦੁਆਰਾ ਇੰਟਰਨੈਸ਼ਨਲ ਸਟਾਰ ਗਾਇਕ ਦਿਲਜੀਤ ਦੁਸਾਂਝ ਨੇ ਇੱਕ ਵਾਰ ਫਿਰ ਚਾਰੇ ਪਾਸੇ ਧੂੰਮਾਂ ਪਾ ਦਿੱਤੀਆਂ ਹਨ, ਜਿੰਨ੍ਹਾਂ ਵੱਲੋਂ ਪਲੇ ਬੈਕ ਕੀਤਾ ਅਤੇ ਇਸ ਫਿਲਮ ਵਿਚਲਾ ਇੱਕ ਅਹਿਮ ਗਾਣਾ ‘ਡੂ ਯੂ ਨੋ’ ਰਿਲੀਜ਼ ਕਰ ਦਿੱਤਾ ਗਿਆ, ਜੋ ਹਰ ਚੈਨਲ ਅਤੇ ਸੰਗੀਤਕ ਪਲੇਟਫ਼ਾਰਮ ਉਪਰ ਖਾਸੀ ਮਕਬੂਲੀਅਤ ਹਾਸਿਲ ਕਰ ਰਿਹਾ ਹੈ।

‘ਕੇਕੇ ਫਿਲਮ ਪ੍ਰੋਡੋਕਸ਼ਨ’, ’ਟੀ-ਸੀਰੀਜ਼ ਫਿਲਮਜ਼’ ਅਤੇ ’ਵਕਾਓ ਫਿਲਮਜ਼’ ਵੱਲੋਂ ਨਿਰਮਿਤ ਕੀਤੀ ਗਈ ਉਕਤ ਕਾਮੇਡੀ ਡਰਾਮੈਟਿਕ ਫਿਲਮ ਦਾ ਨਿਰਦੇਸ਼ਨ ਮੁਦੱਸਰ ਅਜੀਜ ਵੱਲੋਂ ਕੀਤਾ ਗਿਆ ਹੈ, ਜਿੰਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀ ਇਸ ਮਲਟੀ-ਸਟਾਰਰ ਫਿਲਮ ਵਿੱਚ ਅਕਸ਼ੈ ਕੁਮਾਰ, ਫਰਦੀਨ ਖਾਨ, ਐਮੀ ਵਿਰਕ, ਤਾਪਸੀ ਪੰਨੂ, ਵਾਨੀ ਕਪੂਰ, ਪ੍ਰਗਿਆ ਜੈਸਵਾਲ, ਮਧੂ ਮਾਲਤੀ ਕਪੂਰ ਵੱਲੋਂ ਲੀਡਿੰਗ ਭੂਮਿਕਾਵਾਂ ਨਿਭਾਈਆਂ ਗਈਆਂ ਹਨ।

ਬਾਲੀਵੁੱਡ ਗਲਿਆਰਿਆਂ ਵਿੱਚ ਚਰਚਾ ਦਾ ਕੇਂਦਰ ਬਿੰਦੂ ਬਣੀ ਉਕਤ ਫਿਲਮ ਦੇ ਰਿਲੀਜ਼ ਹੋਏ ਅਤੇ ਧਮਾਲਾਂ ਪਾ ਰਹੇ ਗਾਣੇ ਨੂੰ ਆਵਾਜ਼ ਦਿਲਜੀਤ ਦੁਸਾਂਝ ਨੇ ਦਿੱਤੀ ਹੈ, ਜਦਕਿ ਇਸ ਦੀ ਸੰਗੀਤ ਰੀਕ੍ਰਿਏਸ਼ਨ ਤਨਿਸ਼ਕ ਬਾਗਚੀ ਵੱਲੋਂ ਕੀਤੀ ਗਈ ਹੈ, ਜਿੰਨ੍ਹਾਂ ਵੱਲੋਂ ਬਿਹਤਰੀਨ ਸੰਗੀਤਕ ਰੰਗਾਂ ਨਾਲ ਰੰਗ ਦਿੱਤੇ ਗਏ ਇਸ ਗਾਣੇ ਦੇ ਬੋਲ ਜਾਨੀ ਨੇ ਲਿਖੇ ਹਨ, ਜੋ ਹਿੰਦੀ ਅਤੇ ਪੰਜਾਬੀ ਸੰਗੀਤ ਖਿੱਤੇ ਵਿੱਚ ਲਗਾਤਾਰ ਨਵੇਂ ਅਯਾਮ ਕਾਇਮ ਕਰ ਰਹੇ ਹਨ। ਇਸ ਤੋਂ ਇਲਾਵਾ ਐਕਟਿੰਗ ਨਾਲ ਐਮੀ ਵਿਰਕ ਸਭ ਦਾ ਧਿਆਨ ਖਿੱਚ ਰਹੇ ਹਨ।

ਟੀ-ਸੀਰੀਜ਼ ਵੱਲੋਂ ਜਾਰੀ ਕੀਤੇ ਗਏ ਅਤੇ ਅਕਸ਼ੈ ਕੁਮਾਰ ਸਮੇਤ ਪੂਰੀ ਲੀਡਿੰਗ ਸਟਾਰ ਕਾਸਟ ਉਪਰ ਫਿਲਮਾਏ ਗਏ ਇਸ ਗਾਣੇ ਨੂੰ ਕਾਫ਼ੀ ਉਚ ਪੱਧਰੀ ਸੰਗੀਤਕ ਸਕੇਲ ਅਧੀਨ ਤਿਆਰ ਕੀਤਾ ਗਿਆ ਹੈ, ਜਿਸ ਦਾ ਫਿਲਮਾਂਕਣ ਵੀ ਬਹੁਤ ਬਿਹਤਰੀਨ ਰੂਪ ਵਿੱਚ ਕੀਤਾ ਗਿਆ ਹੈ।

ਨਿਰਮਾਤਾ ਭੂਸ਼ਣ ਕੁਮਾਰ, ਕ੍ਰਿਸ਼ਨ ਕੁਮਾਰ, ਵਿਪੁਲ ਡੀ ਸ਼ਾਹ, ਅਸ਼ਵਨ ਯਾਰਡੀ, ਰਮੇਸ਼ ਬਹਿਲ ਵੱਲੋਂ ਬਣਾਈ ਅਤੇ 15 ਅਗਸਤ ਨੂੰ ਵਰਲਡ-ਵਾਈਡ ਰਿਲੀਜ਼ ਕੀਤੀ ਜਾ ਰਹੀ ਉਕਤ ਫਿਲਮ ਦਾ ਜਾਰੀ ਹੋਇਆ ਇਹ ਗੀਤ ਦਿਲਜੀਤ ਦੁਸਾਂਝ ਦੇ ਸੁਪਰ-ਡੁਪਰ ਹਿੱਟ ਰਹੇ ਅਤੇ ਸੱਤ ਸਾਲ ਪਹਿਲਾਂ ਰਿਲੀਜ਼ ਹੋਏ ਗਾਣੇ ’ਡੂ ਯੂ ਨੋ’ ਦੇ ਨਵੇਂ ਵਰਜ਼ਨ ਦੇ ਰੂਪ ਵਿੱਚ ਸਾਹਮਣੇ ਲਿਆਂਦਾ ਗਿਆ ਹੈ।

Latest news

gippy-grewal-and-sargun-mehta-bring-laughter-to-connedia-media-network-studio
Punjabi

ਫਿਲਮ ਦੀ ਰਿਲੀਜ਼ ਤੋਂ ਪਹਿਲਾਂ 'ਕੈਰੀ ਆਨ ਜੱਟਾ 4' ਦੀ ਟੀਮ ਨੇ ਸਰੀ ਸਟੂਡੀਓ ਦਾ ਕੀਤਾ ਦੌਰਾ

ਪੰਜਾਬੀ ਅਦਾਕਾਰ ਅਤੇ ਨਿਰਮਾਤਾ ਗਿੱਪੀ ਗਰੇਵਾਲ, ਅਦਾਕਾਰਾ ਸਰਗੁਣ ਮਹਿਤਾ ਅਤੇ ਫ਼ਿਲਮ 'ਕੈਰੀ ਆਨ ਜੱਟਾ 4' ਦੀ ਸਟਾਰ ਕਾਸਟ ਅਤੇ ਮੈਂਬਰਾਂ ਨੇ ਫ਼ਿਲਮ ਦੇ ਪ੍ਰਚਾਰ ਦੌਰੇ ਦੌਰਾਨ ਸਰੀ ਸਥਿਤ ਕਨੈਕਟ ਮੀਡੀਆ ਨੈੱਟਵਰਕ ਸਟੂਡੀਓ ਦਾ ਦੌਰਾ ਕੀਤਾ।
delhi-high-court-reviews-salman-khans-plea-against-kala-hiran-film-release
Punjabi

Delhi High Court Reviews Salman Khan's Plea Against "Kala Hiran" Film Release

The Delhi High Court requested a response from the creators of the film "Kala Hiran: The Battle for Legal" concerning actor Salman Khan's request for a release stay. Khan's legal team argued that the movie is allegedly based on the blackbuck poaching incident linked to him, infringing upon a court order safeguarding his personality rights.
tv-actress-sanchita-ugle-found-dead-at-mumbai-home-police-investigating
Punjabi

'ਕੁਮਕੁਮ ਭਾਗਿਆ' ਦੀ ਅਦਾਕਾਰਾ ਸੰਚਿਤਾ ਉਗਲੇ ਨੇ ਕੀਤੀ ਖੁਦਕੁਸ਼ੀ

ਟੀਵੀ ਅਦਾਕਾਰਾ ਸੰਚਿਤਾ ਉਗਾਲੇ ਦਾ ਸੋਮਵਾਰ ਸਵੇਰੇ ਦੇਹਾਂਤ ਹੋ ਗਿਆ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਇਹ ਖੁਦਕੁਸ਼ੀ ਹੈ। ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਮਾਮਲੇ ਦੀ ਜਾਂਚ ਚੱਲ ਰਹੀ ਹੈ।
spiritual-awakening-takes-center-stage-in-tarnvir-singh-jagpals-groundbreaking-film-chaali-din
Punjabi

ਵਿਲੱਖਣ ਰੰਗ ਵਾਲੀ ਫਿਲਮ ਹੈ ਤਰਨਵੀਰ ਜਗਪਾਲ ਦੀ ਫਿਲਮ ‘ਚਾਲੀ ਦਿਨ’

ਪੰਜਾਬੀ ਸਿਨੇਮਾ ਵਿੱਚ ਇੱਕ ਵੱਖਰੇ ਵਿਸ਼ੇ ਨਾਲ ਆ ਰਹੀ ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫ਼ਿਲਮ ‘ਚਾਲੀ ਦਿਨ’ ਰਿਲੀਜ਼ ਤੋਂ ਪਹਿਲਾਂ ਹੀ ਚਰਚਾ ਦਾ ਕੇਂਦਰ ਬਣ ਰਹੀ ਹੈ। ਡਾ.ਗੁਰਪ੍ਰੀਤ ਧੁੱਗਾ ਦੀ ਕਿਤਾਬ 'ਤੇ ਆਧਾਰਿਤ ਇਹ ਫ਼ਿਲਮ ਜ਼ਿੰਦਗੀ ਦੇ ਮਕਸਦ,ਆਤਮਿਕ ਜਾਗਰੂਕਤਾ ਅਤੇ ਸਹੀ ਰਾਹ ਦੀ ਖੋਜ ਨੂੰ ਉਜਾਗਰ ਕਰਦੀ ਹੈ।
comedian-pranit-more-faces-backlash-after-controversial-audience-comments
Punjabi

ਦਰਸ਼ਕਾਂ ਦੀਆਂ ਵਿਵਾਦਪੂਰਨ ਟਿੱਪਣੀਆਂ ਤੋਂ ਬਾਅਦ ਕਾਮੇਡੀਅਨ ਪ੍ਰਣਿਤ ਮੋਰੇ ਦਾ ਹੋਇਆ ਸਖਤ ਵਿਰੋਧ

ਪ੍ਰਣਿਤ ਮੋਰੇ ਦੇ ਹਾਲ ਹੀ ਦੇ ਇਕ ਸਟੈਂਡਅੱਪ ਸ਼ੋਅ ਦੀ ਇਕ ਕੜੀ ਵਿਚ ਦਰਸ਼ਕ ਮੈਂਬਰਾਂ ਵਲੋਂ ਕੀਤੀਆਂ ਟਿੱਪਣੀਆਂ ਕਾਰਨ ਅਜੀਬ ਸਥਿਤੀ ਪੈਦਾ ਹੋ ਗਈ। ਨਤੀਜੇ ਵਜੋਂ ਕਾਮੇਡੀਅਨ ਮੋਰੇ ਨੂੰ ਸਖਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਐਪੀਸੋਡ ਦੌਰਾਨ ਇਕ ਔਰਤ ਬਾਰੇ ਦਰਸ਼ਕ ਦੀਆਂ ਇਤਰਾਜ਼ਯੋਗ ਟਿੱਪਣੀਆਂ ਨੇ ਸੋਸ਼ਲ ਮੀਡੀਆ ਤੇ ਕਾਫੀ ਰੋਸ ਪੈਦਾ ਕਰ ਦਿੱਤਾ ਹੈ। ਇਹ ਅਜਿਹੀ ਘਟਨਾ ਸੀ ਜਿਸ ਨੂੰ 370 ਰੁਪਏ ਦੀ ਬਰਿਆਨੀ ਕਲਿੱਪ ਕਿਹਾ ਜਾਂਦਾ ਹੈ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link