14.99C Vancouver
ADS

Aug 12, 2024 7:09 PM - Connect Newsroom

ਧਾਰਮਿਕ ਪੋਸਟਰ ’ਤੇ ਸਾਬਕਾ ਪੋਰਨ ਸਟਾਰ

Share On
ex-porn-star-on-religious-poster
This festival, which honors Goddess Amman, features various traditional rituals and celebrations throughout the region. (Photo: Instagram/miakhalifa)

ਤਾਮਿਲਨਾਡੂ ’ਚ ਇਕ ਧਾਰਮਿਕ ਤਿਉਹਾਰ ਦੇ ਹੋਰਡਿੰਗ ’ਤੇ ਸਾਬਕਾ ਪੋਰਨ ਸਟਾਰ ਮੀਆ ਖਲੀਫਾ ਦੀ ਫੋਟੋ ਦੇਖ ਕੇ ਲੋਕ ਗੁੱਸੇ ’ਚ ਆ ਗਏ। ਇਸ ਮਾਮਲੇ ਦੀ ਸੂਚਨਾ ਪੁਲਿਸ ਨੂੰ ਮਿਲੀ ਤਾਂ ਉਨ੍ਹਾਂ ਨੇ ਤੁਰੰਤ ਹੋਰਡਿੰਗ ਨੂੰ ਹਟਾ ਦਿੱਤਾ। ਇਹ ਮਾਮਲਾ ਤਾਮਿਲਨਾਡੂ ਦੇ ਕੁਰੂਵਿਮਲਾਈ ਦਾ ਹੈ।

ਆਦੀ ਪੇਰੂਕੂ ਤਿਉਹਾਰ ਲਈ ਹੋਰਡਿੰਗ ਲਗਾਏ ਗਏ ਸਨ। ਇਸ ਹੋਰਡਿੰਗ ’ਤੇ ਮੀਆ ਖਲੀਫਾ ਦੀ ਫੋਟੋ ਲਗਾਈ ਗਈ ਸੀ। ਉਹ ਆਪਣੇ ਸਿਰ ’ਤੇ ਦੁੱਧ ਦਾ ਭਾਂਡਾ ਚੁੱਕੀ ਨਜ਼ਰ ਆ ਰਹੀ ਸੀ। ਇਸ ’ਚ ਉਸ ਨੇ ਰਵਾਇਤੀ ਕੱਪੜੇ ਵੀ ਪਾਏ ਹੋਏ ਸਨ।

ਮੀਆ ਖਲੀਫਾ ਦੀ ਫੋਟੋ ਵਾਲਾ ਇਹ ਹੋਰਡਿੰਗ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਗਿਆ। ਲੋਕਾਂ ਨੇ ਆਪਣੇ-ਆਪਣੇ ਅੰਦਾਜ਼ ਵਿੱਚ ਇਸ ਮਾਮਲੇ ਦੀ ਸਮੀਖਿਆ ਕਰਨੀ ਸ਼ੁਰੂ ਕਰ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਮੀਆ ਖਲੀਫਾ ਤੋਂ ਇਲਾਵਾ ਹੋਰਡਿੰਗ ’ਤੇ ਅੱਠ ਹੋਰ ਫੋਟੋਆਂ ਵੀ ਲਗਾਈਆਂ ਗਈਆਂ ਸਨ। ਇਹ ਸਾਰੀਆਂ ਤਸਵੀਰਾਂ ਸਥਾਨਕ ਲੋਕਾਂ ਦੀਆਂ ਸਨ। ਇਸ ਹੋਰਡਿੰਗ ਦੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਨੂੰ ਹਟਾ ਦਿੱਤਾ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੀਆ ਖਲੀਫਾ ਦਾ ਜਨਮ ਲੇਬਨਾਨ ਦੀ ਰਾਜਧਾਨੀ ਬੇਰੂਤ ਵਿੱਚ ਹੋਇਆ ਸੀ। ਉਸਨੇ 2014 ਵਿੱਚ ਪੋਰਨ ਇੰਡਸ਼ਟਰੀ ਵਿੱਚ ਐਂਟਰੀ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਕਈ ਐਡਲਟ ਫਿਲਮਾਂ ਕੀਤੀਆਂ, ਪਰ ਕੁਝ ਸਮੇਂ ਬਾਅਦ ਉਸ ਨੇ ਇਸ ਨੂੰ ਛੱਡ ਦਿੱਤਾ ਤੇ ਪੋਰਨ ਇੰਡਸ਼ਟਰੀ ਨੂੰ ਅਲਵਿਦਾ ਕਰ ਦਿੱਤਾ। ਮੀਆ ਖਲੀਫਾ ਸੋਸ਼ਲ ਮੀਡੀਆ ਰਾਹੀਂ ਆਪਣੇ ਲੱਖਾਂ ਪ੍ਰਸ਼ੰਸਕਾਂ ਨਾਲ ਜੁੜੀ ਹੋਈ ਹੈ। ਉਸਨੇ ਟੈਕਸਾਸ ਯੂਨੀਵਰਸਿਟੀ ਤੋਂ ਇਤਿਹਾਸ ਵਿੱਚ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ ਹੈ।

Latest news

badshah-isha-rikhi-divorce-rumours-gain-traction-after-social-media-posts
Punjabi

ਸੋਸ਼ਲ ਮੀਡੀਆ ਪੋਸਟਾਂ ਤੋਂ ਬਾਅਦ ਬਾਦਸ਼ਾਹ ਅਤੇ ਈਸ਼ਾ ਰਿਖੀ ਦੇ ਰਿਸ਼ਤੇ ਨੂੰ ਲੈ ਕੇ ਅਟਕਲਾਂ ਤੇਜ਼

ਰੈਪਰ-ਸਿੰਗਰ ਬਾਦਸ਼ਾਹ ਦੀ ਨਿੱਜੀ ਜ਼ਿੰਦਗੀ ਇਨ੍ਹੀਂ ਦਿਨੀਂ ਲਗਾਤਾਰ ਸੁਰਖ਼ੀਆਂ ਵਿਚ ਬਣੀ ਹੋਈ ਹੈ। ਬਾਦਸ਼ਾਹ ਨੇ 5 ਮਹੀਨੇ ਪਹਿਲਾਂ ਅਦਾਕਾਰਾ-ਮਾਡਲ ਈਸ਼ਾ ਰਿਖੀ ਨਾਲ ਦੂਜਾ ਵਿਆਹ ਕਰਵਾਇਆ ਸੀ।
bollywood-actor-dev-anands-son-suniel-anand-dies-at-70-in-london
Punjabi

ਬਾਲੀਵੁੱਡ ਦੇ ਦਿੱਗਜ ਅਦਾਕਾਰ ਦੇਵ ਆਨੰਦ ਦੇ ਪੁੱਤਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਹਾਂਤ

ਮਸ਼ਹੂਰ ਬਾਲੀਵੁੱਡ ਅਦਾਕਾਰ ਦੇਵ ਆਨੰਦ ਦੇ ਪੁੱਤਰ ਅਦਾਕਾਰ ਸੁਨੀਲ ਆਨੰਦ ਦਾ ਲੰਡਨ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਉਹ 70 ਸਾਲ ਦੇ ਸਨ। ਇਸ ਖ਼ਬਰ ਦੀ ਪੁਸ਼ਟੀ ਦੇਵ ਆਨੰਦ ਦੀ ਪੋਤੀ ਅਤੇ ਸੁਨੀਲ ਆਨੰਦ ਦੀ ਭਤੀਜੀ ਜ਼ੀਨਾ ਨਾਰੰਗ ਨੇ ਕੀਤੀ।
sunny-deol-dedicates-batwara-1947-to-mothers-ahead-of-trailer-release
Punjabi

ਫਿਲਮ 'ਬਟਵਾਰਾ 1947' ਨੂੰ ਲੈ ਕੇ ਸੰਨੀ ਦਿਓਲ ਹੋਏ ਭਾਵੁਕ

ਇਸ ਸਾਲ ਦੀਆਂ ਸਭ ਤੋਂ ਵੱਧ ਉਡੀਕੀਆਂ ਜਾਣ ਵਾਲੀਆਂ ਫਿਲਮਾਂ ਵਿੱਚੋਂ ਇੱਕ 'ਬਟਵਾਰਾ 1947' ਆਮਿਰ ਖਾਨ ਪ੍ਰੋਡਕਸ਼ਨ ਵਲੋਂ ਨਿਰਮਿਤ ਤੇ ਰਾਜਕੁਮਾਰ ਸੰਤੋਸ਼ੀ ਦੁਆਰਾ ਨਿਰਦੇਸ਼ਤ ਹੈ। ਇਹ ਫਿਲਮ 14 ਅਗਸਤ, 2026 ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।ਇਸ ਫਿਲਮ ਨੇ ਆਪਣੀ ਘੋਸ਼ਣਾ ਤੋਂ ਬਾਅਦ ਤੋਂ ਹੀ ਬਹੁਤ ਚਰਚਾ ਪੈਦਾ ਕੀਤੀ ਹੈ।
arshdeep-singh-confirms-relationship-with-samreen-kaur
Punjabi

ਕ੍ਰਿਕਟਰ ਅਰਸ਼ਦੀਪ ਸਿੰਘ ਵੱਲੋਂ ਸਮਰੀਨ ਨਾਲ ਰਿਸ਼ਤੇ ’ਤੇ ਮੋਹਰ

ਭਾਰਤੀ ਕ੍ਰਿਕਟ ਟੀਮ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਆਖ਼ਰਕਾਰ ਮਾਡਲ ਤੇ ਅਦਾਕਾਰਾ ਸਮਰੀਨ ਕੌਰ ਨਾਲ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ। ਅਰਸ਼ਦੀਪ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ 'ਤੇ ਸਮਰੀਨ ਕੌਰ ਨਾਲ ਦੋ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਸ ਵਿੱਚ ਦੋਵੇਂ ਇਕੱਠੇ ਨਜ਼ਰ ਆ ਰਹੇ ਹਨ। ਅਰਸ਼ਦੀਪ ਨੇ ਇਨ੍ਹਾਂ ਤਸਵੀਰਾਂ ਦਾ ਕੈਪਸ਼ਨ "My Person" (ਮਾਈ ਪਰਸਨ) ਲਿਖਿਆ ਹੈ, ਜਿਸ ਤੋਂ ਬਾਅਦ ਉਨ੍ਹਾਂ ਦੇ ਰਿਸ਼ਤੇ ’ਤੇ ਅਧਿਕਾਰਤ ਤੌਰ ’ਤੇ ਮੋਹਰ ਲੱਗ ਗਈ ਹੈ।
punjabi-singer-and-actor-jassie-gills-mother-ravinder-kaur-dies-after-brief-illness
Punjabi

ਪ੍ਰਸਿੱਧ ਪੰਜਾਬੀ ਗਾਇਕ ਤੇ ਅਦਾਕਾਰ ਜੱਸੀ ਗਿੱਲ ਦੇ ਮਾਤਾ ਦਾ ਦਿਹਾਂਤ

ਪ੍ਰਸਿੱਧ ਪੰਜਾਬੀ ਗਾਇਕ ਤੇ ਪਾਲੀਵੁੱਡ-ਬਾਲੀਵੁੱਡ ਫਿਲਮਾਂ ਦੇ ਚਰਚਿਤ ਅਦਾਕਾਰ ਜੱਸੀ ਗਿੱਲ ਵਾਸੀ ਪਿੰਡ ਜੰਡਾਲੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਤ ਮਾਤਾ ਰਵਿੰਦਰ ਕੌਰ ਪਤਨੀ ਗੁਰਮਿੰਦਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਉਪਰੰਤ ਅਚਨਚੇਤ ਦਿਹਾਂਤ ਹੋ ਗਿਆ। ਮਾਤਾ ਰਵਿੰਦਰ ਕੌਰ ਆਪਣੇ ਪਿੱਛੇ 3 ਲੜਕੀਆਂ ਤੇ 1 ਲੜਕਾ ਜਸਦੀਪ ਸਿੰਘ ਉਰਫ ਜੱਸੀ ਗਿੱਲ ਨੂੰ ਛੱਡ ਗਏ ਹਨ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link