13.83C Vancouver
ADS

Feb 12, 2025 12:38 PM - Connect Newsroom

EXCLUSIVE! ਹਰਸ਼ਵਰਧਨ ਰਾਣੇ ਨੇ ਪਾਕਿਸਤਾਨੀ ਅਦਾਕਾਰਾ ਮਾਵਰਾ ਹੋਕੇਨ ਨੂੰ ਵਿਆਹ ਦੀਆਂ ਦਿੱਤੀਆਂ ਸ਼ੁੱਭਕਾਮਨਾਵਾਂ

Share On
exclusive-harshvardhan-rane-greets-mawra-hocane-on-marriage-regrets-losing-touch
In an exclusive interview with Faridoon Shahryar on Connect Cine, Harshvardhan spoke about the overwhelming response to the film’s re-release in India and extended his wishes to Mawra in a unique way.

'ਸਨਮ ਤੇਰੀ ਕਸਮ' (2016) ਦੀ ਜ਼ਬਰਦਸਤ ਫੈਨ ਫੋਲੋਇੰਗ ਨੂੰ ਕੌਣ ਨਹੀਂ ਜਾਣਦਾ? ਰਾਧਿਕਾ ਰਾਓ ਅਤੇ ਵਿਨੈ ਸਪਰੂ ਵਲੋਂ ਨਿਰਦੇਸ਼ਿਤ, ਇਸ ਫਿਲਮ 'ਚ ਹਰਸ਼ਵਰਧਨ ਰਾਣੇ ਅਤੇ ਮਾਵਰਾ ਹੋਕੇਨ ਮੁੱਖ ਭੂਮਿਕਾਵਾਂ ਵਿੱਚ ਸਨ ਅਤੇ ਬਾਲੀਵੁੱਡ ਦੇ ਸਭ ਤੋਂ ਪਿਆਰੇ ਰੋਮਾਂਟਿਕ ਡਰਾਮੇ ਵਿਚੋਂ ਇਕ ਹੈ।

ਪਾਕਿਸਤਾਨੀ ਅਦਾਕਾਰਾ ਮਾਵਰਾ ਹੋਕੇਨ ਹਾਲ ਹੀ 'ਚ ਅਦਾਕਾਰ ਅਮੀਰ ਗਿਲਾਨੀ ਦੇ ਨਾਲ ਵਿਆਹ ਦੇ ਬੰਧਨ 'ਚ ਬੱਝੀ ਹੈ। ਜਿਸ ਦੇ ਕਾਰਨ ਉਹ ਸੁਰਖੀਆਂ 'ਚ ਹੈ। ਇਸ ਖ਼ਾਸ ਮੌਕੇ ਤੇ ਉਸ ਦੇ 'ਸਨਮ ਤੇਰੀ ਕਸਮ' ਦੇ ਸਹਿ-ਕਲਾਕਾਰ ਹਰਸ਼ਵਰਧਨ ਰਾਣੇ ਨੇ ਆਪਣੀ ਦਿਲੋਂ ਸ਼ੁੱਭਕਾਮਨਾਵਾਂ ਸਾਂਝੀਆਂ ਕੀਤੀਆਂ ਹਨ।

ਕੁਨੈਕਟ ਸਿਨੇ 'ਤੇ ਫਰੀਦੂਨ ਸ਼ਹਿਰਯਾਰ ਨਾਲ ਇਕ ਵਿਸ਼ੇਸ਼ ਇੰਟਰਵਿਊ ਵਿੱਚ, ਹਰਸ਼ਵਰਧਨ ਨੇ ਭਾਰਤ ਵਿੱਚ ਫਿਲਮ ਦੀ ਮੁੜ ਰਿਲੀਜ਼ ਨੂੰ ਮਿਲੇ ਭਰਵੇਂ ਹੁੰਗਾਰੇ ਬਾਰੇ ਗੱਲ ਕੀਤੀ ਅਤੇ ਮਾਵਰਾ ਨੂੰ ਇਕ ਵਿਲੱਖਣ ਤਰੀਕੇ ਨਾਲ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ।

“ਮੈਂ ਉਸ ਨੂੰ ਨੰਬਰਾਂ ਜ਼ਰੀਏ ਸ਼ੁਭਕਾਮਨਾਵਾਂ ਦੇਣਾ ਚਾਹਾਂਗਾ। ਮੈਨੂੰ ਲੱਗਦਾ ਹੈ ਕਿ ਇਹ ਮੇਰੀ ਗਲਤੀ ਹੈ ਕਿ ਜਦੋਂ ਇਸ ਫਿਲਮ ਨੂੰ ਉਮੀਦ ਅਨੁਸਾਰ ਹੁੰਗਾਰਾ ਨਹੀਂ ਮਿਲਿਆ, ਤਾਂ ਮੇਰਾ ਸਾਰਿਆਂ ਨਾਲ ਸੰਪਰਕ ਟੁੱਟ ਗਿਆ -ਸਾਡੇ ਨਿਰਦੇਸ਼ਕਾਂ,ਨਿਰਮਾਤਾਵਾਂ,ਅਦਾਕਾਰਾਂ,ਜਿਨ੍ਹਾਂ ਵਿੱਚ ਮਾਵਰਾ ਵੀ ਸ਼ਾਮਲ ਹੈ। ਉਹ ਆਪਣੀਆਂ ਵਿਆਹ ਦੀਆਂ ਤਸਵੀਰਾਂ ਵਿੱਚ ਖੂਬਸੂਰਤ ਲੱਗ ਰਹੀ ਹੈ,ਅਤੇ ਮੈਨੂੰ ਉਮੀਦ ਹੈ ਕਿ ਉਸਦੀ ਚਮਕ ਕਈ ਗੁਣਾ ਵੱਧ ਜਾਵੇਗੀ,ਖਾਸ ਕਰਕੇ 'ਸਨਮ ਤੇਰੀ ਕਸਮ' ਨੂੰ ਇਸ ਦੇ ਦੁਬਾਰਾ ਰਿਲੀਜ਼ ਹੋਣ 'ਤੇ ਮਿਲ ਰਹੇ ਪਿਆਰ ਨਾਲ। "

ਉਸ ਸਮੇਂ ਬਾਕਸ-ਆਫਿਸ 'ਤੇ ਇਸ ਦੇ ਨਿਰਾਸ਼ਾਜਨਕ ਪ੍ਰਦਰਸ਼ਨ ਦੇ ਬਾਵਜੂਦ,'ਸਨਮ ਤੇਰੀ ਕਸਮ' ਪ੍ਰਸ਼ੰਸਕਾਂ ਦੀ ਪਸੰਦੀਦਾ ਬਣੀ ਹੋਈ ਹੈ,ਜਿਸ ਨੂੰ ਅਕਸਰ ਬਾਲੀਵੁੱਡ ਦੀਆਂ ਸਭ ਤੋਂ ਵਧੀਆ ਰੋਮਾਂਟਿਕ ਫਿਲਮਾਂ ਵਿੱਚੋਂ ਇੱਕ ਵਜੋਂ ਮਨਾਇਆ ਜਾਂਦਾ ਹੈ। ਪ੍ਰਸ਼ੰਸਕਾਂ ਦੇ ਪਿਆਰ ਅਤੇ ਮੰਗ ਦਾ ਜਵਾਬ ਦਿੰਦੇ ਹੋਏ, ਨਿਰਮਾਤਾਵਾਂ ਨੇ ਹੁਣ ਅਧਿਕਾਰਤ ਤੌਰ 'ਤੇ ਇੱਕ ਸੀਕਵਲ ਦਾ ਐਲਾਨ ਕੀਤਾ ਹੈ, ਜੋ 2026 ਵਿੱਚ ਰਿਲੀਜ਼ ਹੋਣ ਲਈ ਤਿਆਰ ਹੈ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link