Nov 29, 2023 8:53 PM - CONNECT NEWS

ਭਾਰਤੀ ਫੈਸ਼ਨ ਡਿਜ਼ਾਈਨਰ 62 ਸਾਲਾ ਰੋਹਿਤ ਬੱਲ ਦੀ ਹਾਲਤ ਨਾਜ਼ੁਕ ਹੈ ਅਤੇ ਉਨ੍ਹਾਂ ਨੂੰ ਗੁੜਗਾਓਂ ਦੇ ਇੱਕ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਸੂਤਰਾਂ ਮੁਤਾਬਕ ਰੋਹਿਤ ਬਲ ਨੂੰ ਵੈਂਟੀਲੇਟਰ ਸਪੋਰਟ ਸਿਸਟਮ 'ਤੇ ਰੱਖਿਆ ਗਿਆ ਹੈ।
ਮਸ਼ਹੂਰ ਡਿਜ਼ਾਈਨਰ ਪਿਛਲੇ ਕੁਝ ਮਹੀਨਿਆਂ ਤੋਂ ਸਿਹਤ ਸਮੱਸਿਆਵਾਂ ਲਈ ਹਸਪਤਾਲ ਦੇ ਗੇੜੇ ਕੱਢ ਰਹੇ ਹਨ।
ਰੋਹਿਤ ਨੂੰ ਭਾਰਤ ਦੀਆਂ ਮਸ਼ਹੂਰ ਹਸਤੀਆਂ ਦੇ ਨਾਲ-ਨਾਲ ਬਾਲੀਵੁੱਡ ਅਤੇ ਹਾਲੀਵੁੱਡ ਸਟਾਰਜ਼ ਲਈ ਕੱਪੜੇ ਡਿਜ਼ਾਈਨ ਕਰਨ ਲਈ ਜਾਣਿਆ ਜਾਂਦਾ ਹੈ।




