14.89C Vancouver
ADS

Jan 14, 2025 3:08 PM - Connect Newsroom

ਜਸਵੰਤ ਸਿੰਘ ਖਾਲੜਾ ’ਤੇ ਬਣੀ ਫ਼ਿਲਮ ਜਲਦ ਹੋਵੇਗੀ ਰਿਲੀਜ਼

Share On
film-on-jaswant-singh-khalra-releasing-soon
Punjab ’95 is based on the life of human rights activist Jaswant Singh Khalra, who exposed the extra-judicial killings of Sikh youth by the Punjab Police during the militant unrest of the 1990s.(Photo: Instagram/diljitdosanjh)

ਪੰਜਾਬੀ ਸਟਾਰ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੀ ਲੰਮੇ ਸਮੇਂ ਤੋਂ ਉਡੀਕੀ ਜਾ ਰਹੀ ਫਿਲਮ ‘ਪੰਜਾਬ 95’ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ’ਤੇੇ ਸਾਂਝੀਆਂ ਕੀਤੀਆਂ ਹਨ। ਇਹ ਫ਼ਿਲਮ ਮਨੁੱਖੀ ਹੱਕਾਂ ਬਾਰੇ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਜ਼ਿੰਦਗੀ ਉੱਤੇ ਅਧਾਰਿਤ ਹੈ। ਦਿਲਜੀਤ ਵਲੋਂ ਫ਼ਿਲਮ ਦੀਆਂ ਤਸਵੀਰਾਂ ਜਨਤਕ ਕੀਤੇ ਜਾਣ ਮਗਰੋਂ ਕਿਆਸ ਲਾਏ ਜਾ ਰਹੇ ਹਨ ਕਿ ਫ਼ਿਲਮ ਅਗਲੇ ਮਹੀਨੇ ਸਿਨੇਮਾਘਰਾਂ ’ਚ ਰਿਲੀਜ਼ ਹੋ ਸਕਦੀ ਹੈ।

‘ਪੰਜਾਬ 95’ ਨੂੰ ਹਨੀ ਤ੍ਰੇਹਨ ਨੇ ਡਾਇਰੈਕਟ ਕੀਤਾ ਹੈ ਜਦੋਂਕਿ ਆਰ.ਐੱਸ.ਵੀ.ਪੀ. ਮੂਵੀਜ਼ ਦੇ ਬੈਨਰ ਹੇਠ ਰੌਨੀ ਸਕਰਿਊਵਾਲਾ ਨੇ ਪ੍ਰੋਡਿਊਸ ਕੀਤਾ ਹੈ। ਰਿਪੋਰਟਾਂ ਮੁਤਾਬਕ ਸੈਂਸਰ ਬੋਰਡ ਵੱਲੋਂ ਲਾਏ ਕੱਟਾਂ ਕਰਕੇ ਫਿਲਮ ਦੀ ਰਿਲੀਜ਼ ਅੱਗੇ ਪਾਉਣੀ ਪਈ। ਫਿਲਮ ਵਿਚ ਅਰਜੁਨ ਰਾਮਪਾਲ ਤੋਂ ਇਲਾਵਾ ‘ਕੋਹਰਾ’ ਫੇਮ ਸੁਵਿੰਦਰ ਵਿੱਕੀ ਵੀ ਸ਼ਾਮਲ ਹਨ।

ਦੋਸਾਂਝ, ਜਿਸ ਨੇ ਹਾਲ ਹੀ ਵਿਚ ਆਪਣਾ ਕੰਸਰਟ ‘ਦਿਲ-ਲੂਮਿਨਾਟੀ ਇੰਡੀਆ ਟੂਰ’ ਮੁਕੰਮਲ ਕੀਤਾ ਹੈ, ਨੇ ਸ਼ਨਿੱਚਰਵਾਰ ਨੂੰ ਆਪਣੇ ਇੰਸਟਾਗ੍ਰਾਮ ਪੇਜ ਉੱਤੇ ਫ਼ਿਲਮ ਵਿਚੋਂ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਸਨ। ਸਾਲ 2023 ਵਿਚ ‘ਪੰਜਾਬ 95’ ਦਾ ਟੋਰਾਂਟੋ ਕੌਮਾਂਤਰੀ ਫਿਲਮ ਮੇਲੇ ’ਚ ਵਰਲਡ ਪ੍ਰੀਮੀਅਰ ਕੀਤਾ ਜਾਣਾ ਸੀ, ਪਰ ਮਗਰੋਂ ਪ੍ਰਬੰਧਕਾਂ ਨੇ ਬਿਨਾਂ ਕਿਸੇ ਅਧਿਕਾਰਤ ਬਿਆਨ ਦੇ ਫ਼ਿਲਮ ਨੂੰ ਉਥੋਂ ਹਟਾ ਦਿੱਤਾ।

ਦੱਸ ਦੇਈਏ ਕਿ ਜਸਵੰਤ ਸਿੰਘ ਖਾਲੜਾ ਨੇ 1984 ਤੋਂ 1994 ਦੇ ਦਸ ਸਾਲਾਂ ਦੇ ਅਰਸੇ ਦੌਰਾਨ ਪੰਜਾਬ ਵਿਚ ਹਜ਼ਾਰਾਂ ਅਣਪਛਾਤੀਆਂ ਲਾਸ਼ਾਂ ਦੇ ਕੀਤੇ ਸਸਕਾਰ ਦੀ ਖੋਜ-ਬੀਣ ਕੀਤੀ ਸੀ।

1995 ਵਿਚ ਖਾਲੜਾ ਕਿਤੇ ਗਾਇਬ ਹੋ ਗਿਆ ਤੇ ਸਾਲ 2005 ਵਿਚ ਚਾਰ ਪੁਲੀਸ ਅਧਿਕਾਰੀਆਂ ਨੂੰ ਖਾਲੜਾ ਦੇ ਕਥਿਤ ਅਗਵਾ ਤੇ ਕਤਲ ਲਈ ਗ੍ਰਿਫ਼ਤਾਰ ਕੀਤਾ ਗਿਆ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ 2007 ਵਿਚ ਇਨ੍ਹਾਂ ਚਾਰ ਪੁਲੀਸ ਮੁਲਾਜ਼ਮਾਂ ਨੂੰ ਦਿੱਤੀ ਸੱਤ ਸਾਲ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕਰ ਦਿੱਤੀ ਸੀ।

Latest news

kangana-ranaut-defamation-case-government-witness-cross-examined
Punjabi

ਕੰਗਨਾ ਰਣੌਤ ਮਾਣਹਾਨੀ ਮਾਮਲਾ: ਸਰਕਾਰੀ ਗਵਾਹ ਦੀ ਹੋਈ Cross-Examination

ਪੰਜਾਬ ਦੇ ਬਠਿੰਡਾ ਦੀ ਇੱਕ ਅਦਾਲਤ ਵਿੱਚ ਅੱਜ ਭਾਜਪਾ ਦੀ ਮੰਡੀ ਤੋਂ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਵਿਰੁੱਧ ਅਪਰਾਧਿਕ ਮਾਣਹਾਨੀ ਦੇ ਕੇਸ ਵਿੱਚ ਇੱਕ ਸਰਕਾਰੀ ਗਵਾਹ ਦੀ cross-examination ਕੀਤੀ ਗਈ। ਗਵਾਹ ਗੁਰਪ੍ਰੀਤ ਸਿੰਘ ਸ਼ਿਕਾਇਤਕਰਤਾ ਮਹਿੰਦਰ ਕੌਰ ਦਾ ਰਿਸ਼ਤੇਦਾਰ ਹੈ।
the-great-khali-shares-health-update-after-accident-video-goes-viral
Punjabi

ਹਾਦਸੇ ਦੀ ਵੀਡੀਓ ਵਾਇਰਲ ਹੋਣ ਮਗਰੋਂ ‘ਦਿ ਗ੍ਰੇਟ ਖਲੀ’ ਨੇ ਸਿਹਤ ਸੰਬੰਧੀ ਦਿੱਤੀ ਜਾਣਕਾਰੀ

ਸਾਬਕਾ ਪੇਸ਼ੇਵਰ ਪਹਿਲਵਾਨ 'ਦਿ ਗ੍ਰੇਟ ਖਲੀ' ਦੇ ਹਾਦਸੇ ਦਾ ਸ਼ਿਕਾਰ ਹੋਣ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਕੁਝ ਘੰਟਿਆਂ ਬਾਅਦ ਪਹਿਲਵਾਨ ਨੇ ਇੱਕ ਵੀਡੀਓ ਸਾਂਝਾ ਕੀਤਾ, ਜਿਸ ਵਿੱਚ ਪ੍ਰਸ਼ੰਸਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਉਹ ਸੁਰੱਖਿਅਤ ਹਨ ਅਤੇ ਠੀਕ ਹਨ।
film-fraternity-mourns-at-kuku-kohlis-funeral-aruna-irani-gets-emotional
Punjabi

ਕੁੱਕੂ ਕੋਹਲੀ ਦੇ ਅੰਤਿਮ ਸੰਸਕਾਰ ਮੌਕੇ ਗਮਗੀਨ ਹੋਇਆ ਫਿਲਮੀ ਜਗਤ, ਅਰੁਣਾ ਇਰਾਨੀ ਭਾਵੁਕ

ਦਿੱਗਜ ਅਦਾਕਾਰਾ ਅਰੁਣਾ ਇਰਾਨੀ ਦੇ ਪਤੀ ਅਤੇ ਮਸ਼ਹੂਰ ਫਿਲਮ ਨਿਰਮਾਤਾ ਕੁੱਕੂ ਕੋਹਲੀ ਦਾ ਅੱਜ ਮੁੰਬਈ ਦੇ ਓਸ਼ੀਵਾਰਾ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕੀਤਾ ਗਿਆ। ਦੱਸ ਦੇਈਏ ਕਿ ਮੰਗਲਵਾਰ ਨੂੰ ਮੁੰਬਈ ਦੇ ਕੋਕੀਲਾਬੇਨ ਧੀਰੂਭਾਈ ਅੰਬਾਨੀ ਹਸਪਤਾਲ ਵਿੱਚ ਦਿਲ ਦਾ ਦੌਰਾ ਪੈਣ ਕਾਰਨ 77 ਸਾਲ ਦੀ ਉਮਰ ਵਿੱਚ ਉਨ੍ਹਾਂ ਦੇਹਾਂਤ ਹੋ ਗਿਆ ਸੀ।
ankit-balyan-shot-dead-outside-gym-after-gunmen-open-fire
Punjabi

ਜਿਮ ਦੇ ਬਾਹਰ ਅੰਕਿਤ ਬਾਲਿਆਨ ’ਤੇ ਅੰਨ੍ਹੇਵਾਹ ਫਾਇਰਿੰਗ, ਮੌਕੇ ’ਤੇ ਤੋੜਿਆ ਦਮ

ਉੱਤਰ ਪ੍ਰਦੇਸ਼ ਦੇ ਸ਼ਾਮਲੀ ਕੋਤਵਾਲੀ ਖੇਤਰ ਵਿੱਚ ਬੁੱਧਵਾਰ ਸ਼ਾਮ ਨੂੰ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ, ਜਿੱਥੇ ਮਸ਼ਹੂਰ ਯੂਟਿਊਬਰ ਅਤੇ ਹਰਿਆਣਵੀ ਅਦਾਕਾਰ ਅੰਕਿਤ ਬਾਲਿਆਨ ਦਾ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
fake-plot-to-threaten-salman-khan-exposed-mumbai-police-uncover-the-truth
Punjabi

ਸਲਮਾਨ ਖਾਨ ਨੂੰ ਧਮਕੀ ਦੇਣ ਦੀ ਸਾਜ਼ਿਸ਼ ਨਿਕਲੀ ਫਰਜ਼ੀ, ਮੁੰਬਈ ਪੁਲਿਸ ਨੇ ਖੋਲ੍ਹਿਆ ਰਾਜ਼

ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਵਿਰੁੱਧ ਜਬਰਨ ਵਸੂਲੀ ਦੀ ਧਮਕੀ ਦੇ ਮਾਮਲੇ ਵਿੱਚ ਫਰਜ਼ੀ ਸਾਜ਼ਿਸ਼ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਸ਼ੀ ਨੇ ਸਲਮਾਨ ਖਾਨ ਤੋਂ ਪੈਸੇ ਵਸੂਲਣ ਲਈ ਇੱਕ ਗੈਂਗਸਟਰ ਗਿਰੋਹ ਦੇ ਨਾਮ 'ਤੇ ਜਾਅਲੀ ਵਟਸਐਪ ਚੈਟ ਅਤੇ ਇੱਕ ਜਾਅਲੀ ਪਛਾਣ ਬਣਾਈ ਸੀ।
ADS

Related News

connect fm logo

Legals

Journalism code of ethics
© 2024 AKASH BROADCASTING INC.
Android app linkApple app link